ਚੰਡੀਗੜ੍ਹ: ਮਨਾਲੀ ਤੋਂ ਪਰਤ ਰਹੀ ਬੱਸ ਚੰਡੀਗੜ੍ਹ-ਮਨਾਲੀ ਮੁੱਖ ਮਾਰਗ 'ਤੇ ਗਰਾ ਮੋੜਾ ਨੇੜੇ ਪਲਟ ਗਈ। ਮਨਾਲੀ ਤੋਂ ਵਾਪਸ ਆ ਰਹੇ ਮੁੰਬਈ ਦੇ ਵਿਦਿਆਰਥੀ ਸ੍ਰੀ ਅੰਮ੍ਰਿਤਸਰ ਵਿਖੇ ਜਾ ਰਹੇ ਸਨ। ਟੂਰਿਸਟ ਬੱਸ ਵਿਦਿਆਰਥੀਆਂ ਨਾਲ ਭਰੀ ਸੀ। ਹਾਦਸੇ ਵਿੱਚ ਪੰਦਰਾਂ ਤੋਂ ਵੀਹ ਸਵਾਰੀਆਂ ਜ਼ਖ਼ਮੀ ਹੋਈਆਂ ਹਨ।  


ਹਾਸਲ ਜਾਣਕਾਰੀ ਮੁਤਾਬਕ ਹਿਮਾਚਲ ਪ੍ਰਦੇਸ਼ ਦੇ ਗਰਾ ਮੋੜਾ ਵਿਖੇ ਅੱਜ ਸਵੇਰੇ ਵਿਦਿਆਰਥੀਆਂ ਨਾਲ ਭਰੀ ਟੂਰਿਸਟ ਬੱਸ ਪਲਟ ਜਾਣ ਕਾਰਨ  ਪੰਦਰਾਂ ਤੋਂ ਵੀਹ ਵਿਦਿਆਰਥੀਆਂ ਦੇ ਜ਼ਖਮੀ ਹੋ ਗਏ। ਬੱਸ ਵਿੱਚ ਸਵਾਰ ਵਿਦਿਆਰਥੀਆਂ ਨੇ ਦੱਸਿਆ ਕਿ ਉਹ ਮੁੰਬਈ ਤੋਂ ਟੂਰ ਲਈ ਹਿਮਾਚਲ ਦੇ ਮਨਾਲੀ ਗਏ ਸਨ।


ਇਸ ਮਗਰੋਂ ਦੋ ਬੱਸਾਂ ਵਿੱਚ ਸਵਾਰ ਹੋ ਕੇ ਅੱਸੀ ਵਿਦਿਆਰਥੀ ਸ੍ਰੀ ਅੰਮ੍ਰਿਤਸਰ ਸਾਹਿਬ ਜਾ ਰਹੇ ਸਨ। ਜਦੋਂ ਉਨ੍ਹਾਂ ਦੀ ਬੱਸ ਗਰਾ ਮੋੜਾ ਦੇ ਨਜ਼ਦੀਕ ਪਹੁੰਚੀ ਤਾਂ ਇੱਕ ਬੱਸ ਖਾਈ ਵਿੱਚ ਜਾ ਡਿੱਗੀ। ਇਸ ਨਾਲ ਕਈ ਵਿਦਿਆਰਥੀ ਜ਼ਖ਼ਮੀ ਹੋ ਗਏ।


ਜ਼ਖ਼ਮੀਆਂ ਨੂੰ ਸਥਾਨਕ ਲੋਕਾਂ ਤੇ ਮੁਢਲੇ ਸਿਹਤ ਕੇਂਦਰ ਕੀਰਤਪੁਰ ਸਾਹਿਬ ਦੀਆਂ ਐਂਬੂਲੈਂਸਾਂ ਰਾਹੀਂ ਕੀਰਤਪੁਰ ਸਾਹਿਬ ਤੇ ਆਨੰਦਪੁਰ ਸਾਹਿਬ ਲਿਆਂਦਾ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਕਰਵਾ ਕੀਤਾ ਜਾ ਰਿਹਾ ਹੈ।


ਪੁਲਿਸ ਸੂਤਰਾਂ ਮੁਤਾਬਕ ਕੀਰਤਪੁਰ ਸਾਹਿਬ ਨਜ਼ਦੀਕੀ ਹਿਮਾਚਲ ਪ੍ਰਦੇਸ਼ ਦੇ ਗਰਾ ਮੋੜਾ ਵਿਖੇ ਅੱਜ ਸਵੇਰੇ ਵਿਦਿਆਰਥੀਆਂ ਨਾਲ ਭਰੀ ਟੂਰਿਸਟ ਬੱਸ ਪਲਟਣ ਕਾਰਨ 15-20 ਵਿਦਿਆਰਥੀਆਂ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਸਥਾਨਕ ਲੋਕਾਂ ਅਤੇ ਮੁਢਲੇ ਸਿਹਤ ਕੇਂਦਰ ਕੀਰਤਪੁਰ ਸਾਹਿਬ ਦੀਆਂ ਐਂਬੂਲੈਂਸਾਂ ਰਾਹੀਂ ਕੀਰਤਪੁਰ ਸਾਹਿਬ ਅਤੇ ਆਨੰਦਪੁਰ ਸਾਹਿਬ ਲਿਆਂਦਾ ਗਿਆ।


ਬੱਸ ਵਿੱਚ ਸਵਾਰ ਵਿਦਿਆਰਥੀਆਂ ਨੇ ਦੱਸਿਆ ਕਿ ਉਹ ਮੁੰਬਈ ਤੋਂ ਟੂਰ ਲਈ ਹਿਮਾਚਲ ਦੇ ਮਨਾਲੀ ਗਏ ਸਨ ਅਤੇ ਵਾਪਸ ਦੋ ਬੱਸਾਂ ਵਿੱਚ ਸਵਾਰ 80 ਵਿਦਿਆਰਥੀ ਸ੍ਰੀ ਅੰਮ੍ਰਿਤਸਰ ਸਾਹਿਬ ਜਾ ਰਹੇ ਸਨ, ਜਦੋਂ ਉਨ੍ਹਾਂ ਦੀ ਬੱਸ ਗਰਾਮੌੜਾ ਦੇ ਨਜ਼ਦੀਕ ਪਹੁੰਚੀ ਤਾਂ ਇਕ ਬੱਸ ਪਲਟ ਗਈ, ਜਿਸ ਨਾਲ ਕਈ ਵਿਦਿਆਰਥੀ ਜ਼ਖ਼ਮੀ ਹੋ ਗਏ।


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:



 


https://play.google.com/store/


https://apps.apple.com/in/app/811114904