Punjab News: ਕੈਨੇਡਾ ਦੇ ਸਾਬਕਾ ਸਿਹਤ ਮੰਤਰੀ ਤੇ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਉਜਲ ਦੋਸਾਂਝ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ ਗਈ। ਸੰਧਵਾਂ ਦੀ ਸਰਕਾਰੀ ਰਿਹਾਇਸ਼ ਵਿਖੇ ਇਸ ਮੁਲਾਕਾਤ ਦੌਰਾਨ ਦੋਹਾਂ ਆਗੂਆਂ ਵਿਚਕਾਰ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਸਲਿਆਂ ਨੂੰ ਸੁਲਝਾਉਣ ਲਈ ਵਿਚਾਰ-ਚਰਚਾ ਕੀਤੀ ਗਈ।
ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਕੈਨੇਡੀਅਨ ਆਗੂ ਦੋਸਾਂਝ ਕੋਲ ਕੈਨੇਡਾ ਵਿੱਚ ਪੜ੍ਹਨ ਗਏ ਪੰਜਾਬੀ ਵਿਦਿਆਰਥੀਆਂ ਦੇ ਆਰਥਿਕ ਸੋਸ਼ਣ ਦਾ ਮਸਲਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਆਰਥਿਕ ਸ਼ੋਸ਼ਣ ਕਾਰਨ ਕੈਨੇਡਾ ਵਿੱਚ ਰਹਿ ਰਹੇ ਪੰਜਾਬੀ ਵਿਦਿਆਰਥੀਆਂ ਦੀ ਮਾਨਸਿਕ ਸਿਹਤ 'ਤੇ ਉਲਟ ਅਸਰ ਪੈ ਰਿਹਾ ਹੈ, ਇਸ ਲਈ ਕੈਨੇਡੀਅਨ ਸਰਕਾਰ ਨੂੰ ਇਸ ਮਸਲੇ 'ਤੇ ਜਲਦ ਕਦਮ ਚੁੱਕਣ ਦੀ ਲੋੜ ਹੈ। ਸਪੀਕਰ ਨੇ ਕਿਹਾ ਕਿ ਪੰਜਾਬੀ ਵਿਦਿਆਰਥੀਆਂ ਦੀ ਇਸ ਮਾਮਲੇ ਵਿੱਚ ਮਦਦ ਕੀਤੀ ਜਾਵੇ।
ਦੋਸਾਂਝ ਨੇ ਅਜਿਹੇ ਮਾਮਲਿਆਂ ਨੂੰ ਜਲਦ ਕੈਨੇਡੀਅਨ ਸਰਕਾਰ ਕੋਲ ਚੁੱਕਣ ਦਾ ਭਰੋਸਾ ਦਿਵਾਇਆ। ਉਜਲ ਦੋਸਾਂਝ ਵੱਲੋਂ ਵੀ ਕੈਨੇਡਾ ਵਸਦੇ ਪੰਜਾਬੀਆਂ ਨਾਲ ਸਬੰਧਤ ਸੂਬੇ ਦੇ ਮਾਮਲੇ ਵੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਧਿਆਨ ਵਿੱਚ ਲਿਆਂਦੇ ਗਏ, ਜਿਨ੍ਹਾਂ ਨੂੰ ਜਲਦ ਹੱਲ ਕਰਨ ਲਈ ਸੰਧਵਾਂ ਨੇ ਅੱਗੇ ਸਰਕਾਰ ਨੂੰ ਭੇਜਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਸਾਡੇ ਭੈਣ-ਭਰਾਵਾਂ ਦੇ ਹੱਕਾਂ ਦੀ ਰਾਖੀ ਕਰਨ ਲਈ ਪੰਜਾਬ ਸਰਕਾਰ ਸਦਾ ਤਤਪਰ ਹੈ। ਇਸ ਮੌਕੇ ਟੋਰਾਂਟੋ ਵਿੱਚ ਬੈਰਿਸਟਰ ਤੇ ਸਾਲਿਸਟਰ ਹਿੰਮਤ ਸਿੰਘ ਸ਼ੇਰਗਿੱਲ ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਜੀ.ਬੀ.ਐਸ. ਢਿੱਲੋਂ ਵੀ ਮੌਜੂਦ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ