ਪੜਚੋਲ ਕਰੋ

Panchayat Election: ਜਿਹੜੇ ਉਮੀਦਵਾਰਾਂ ਨੂੰ ਨਾਮਜ਼ਦਗੀ ਭਰਨ ਤੋਂ ਰੋਕਿਆ ਉਹ 7 ਅਕਤੂਬਰ ਨੂੰ ਪਹੁੰਚਣ ਚੰਡੀਗੜ੍ਹ, ਜਾਣੋ ਕਿਸ ਨੇ ਸੱਦਿਆ ਇਕੱਠ ?

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਨੇ ਇਕ ਉਚ ਪੱਧਰੀ ਲੀਗਲ ਟੀਮ ਦਾ ਗਠਨ ਕੀਤਾ ਹੈ ਤਾਂ ਜੋ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਲੋੜੀਂਦੀਆਂ ਪਟੀਸ਼ਨਾਂ ਦਾਇਰ ਕੀਤੀਆਂ ਜਾ ਸਕਣ ਕਿਉਂਕਿ ਆਪ ਸਰਕਾਰ ਨੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕ ਕੇ ਲੋਕਤੰਤਰ ਦੀ ਆਵਾਜ਼ ਕੁਚਲਣ ਦਾ ਯਤਨ ਕੀਤਾ ਹੈ।

Punjab News:  ਸ਼੍ਰੋਮਣੀ ਅਕਾਲੀ ਦਲ ਨੇ ਅੱਜ ਉਨ੍ਹਾਂ ਸਾਰੇ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਜਿਹਨਾਂ ਨੂੰ ਨਾਮਜ਼ਦਗੀ ਪੱਤਰ ਭਰਨ ਤੋਂ ਰੋਕਿਆ ਗਿਆ ਹੈ, ਕਿ ਉਹ ਭਲਕੇ ਜ਼ਰੂਰੀ ਦਸਤਾਵੇਜ਼ ਅਤੇ ਆਮ ਆਦਮੀ ਪਾਰਟੀ (AAP) ਦੇ ਆਗੂਆਂ ਤੇ ਸਰਕਾਰੀ ਅਧਿਕਾਰੀਆਂ ਵੱਲੋਂ ਕੀਤੀ ਧੱਕੇਸ਼ਾਹੀ ਦੇ ਸਬੂਤ ਲੈ ਕੇ 7 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਪਾਰਟੀ ਦੇ ਮੁੱਖ ਦਫਤਰ ਪਹੁੰਚਣ ਤਾਂ ਜੋ ਪਾਰਟੀ ਉਹਨਾਂ ਲਈ ਨਿਆਂ ਹਾਸਲ ਕਰਨ ਵਾਸਤੇ ਲੋੜੀਂਦੇ ਕਾਨੂੰਨੀ ਕਦਮ ਚੁੱਕ ਸਕੇ।

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਨੇ ਇਕ ਉਚ ਪੱਧਰੀ ਲੀਗਲ ਟੀਮ ਦਾ ਗਠਨ ਕੀਤਾ ਹੈ ਤਾਂ ਜੋ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਲੋੜੀਂਦੀਆਂ ਪਟੀਸ਼ਨਾਂ ਦਾਇਰ ਕੀਤੀਆਂ ਜਾ ਸਕਣ ਕਿਉਂਕਿ ਆਪ ਸਰਕਾਰ ਨੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕ ਕੇ ਲੋਕਤੰਤਰ ਦੀ ਆਵਾਜ਼ ਕੁਚਲਣ ਦਾ ਯਤਨ ਕੀਤਾ ਹੈ।

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਨੂੰ ਇਹ ਸ਼ਿਕਾਇਤਾਂ ਮਿਲੀਆਂ ਹਨ ਕਿ ਸੂਬੇ ਦੇ ਵੱਖ-ਵੱਖ ਭਾਗਾਂ ਵਿਚ ਸਰਪੰਚ ਅਤੇ ਪੰਚ ਅਹੁਦਿਆਂ ਲਈ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਕਾਗਜ਼ ਵੱਡੀ ਪੱਧਰ ’ਤੇ ਰੱਦ ਕੀਤੇ ਗਏ ਹਨ। ਉਹਨਾਂ ਕਿਹਾ ਕਿ ਅਸੀਂ ਸੂਬਾਈ ਚੋਣ ਕਮਿਸ਼ਨ ਕੋਲ ਪਹੁੰਚ ਕਰ ਕੇ ਆਪਣੀਆਂ ਸ਼ਿਕਾਇਤਾਂ ਦਿੱਤੀਆਂ ਸਨ ਪਰ ਉਹਨਾਂ ਦਾ ਨਿਬੇੜਾ ਨਹੀਂ ਕੀਤਾ ਗਿਆ।

ਉਹਨਾਂ ਕਿਹਾ ਕਿ ਹੁਣ ਲੀਗਲ ਟੀਮ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਸ਼ਿਕਾਇਤਾਂ ਦੀ ਘੋਖ ਕਰ ਕੇ ਪੀੜਤਾਂ ਲਈ ਨਿਆਂ ਹਾਸਲ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਲੀਗਲ ਟੀਮ ਦੀ ਅਗਵਾਈ ਪਾਰਟੀ ਦੇ ਲੀਗਲ ਸੈਲ ਦੇ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਕਰਨਗੇ ਜਦੋਂ ਕਿ ਇਸ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਕਾਬਲ ਵਕੀਲ ਵੀ ਸ਼ਾਮਲ ਕੀਤੇ ਗਏ ਹਨ। ਉਹਨਾ ਦੱਸਿਆ ਕਿ ਇਹ ਟੀਮ ਕੱਲ੍ਹ 7 ਅਕਤੂਬਰ ਨੂੰ ਪਾਰਟੀ ਦੇ ਮੁੱਖ ਦਫਤਰ ਵਿਚ 11.00 ਵਜੇ ਤੋਂ ਪੀੜਤ ਉਮੀਦਵਾਰਾਂ ਨਾਲ ਮੁਲਾਕਾਤ ਕਰੇਗੀ।

ਅਕਾਲੀ ਆਗੂ ਨੇ ਕਿਹਾ ਕਿ ਕੇਸਾਂ ਨੂੰ ਕਾਨੂੰਨੀ ਤੌਰ ’ਤੇ ਤਿਆਰ ਕਰ ਕੇ ਅਕਾਲੀ ਦਲ ਦਾ ਵਫਦ ਪਹਿਲਾਂ ਸੂਬਾਈ ਚੋਣ ਕਮਿਸ਼ਨ ਨੂੰ ਮਿਲੇਗਾ ਅਤੇ ਵਿਆਪਕ ਹਿੰਸਾ ਅਤੇ ਨਾਮਜ਼ਦਗੀ ਕੇਂਦਰਾਂ ਵਿਚ ਖੜ੍ਹੇ ਉਮੀਦਵਾਰਾਂ ’ਤੇ ਹਮਲਿਆਂ ਅਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸੱਤਾਧਾਰੀ ਆਪ ਪਾਰਟੀ ਦੇ ਗੁੰਡਿਆਂ ਵੱਲੋਂ ਫਾੜਨ ਅਤੇ ਸੱਤਾਧਾਰੀ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ ਦੇ ਦਬਾਅ ਹੇਠ ਆਨੇ ਬਹਾਨੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ਦੇ ਮਾਮਲੇ ਦੀ ਉਚ ਪੱਧਰੀ ਜਾਂਚ ਦੀ ਮੰਗ ਕਰੇਗਾ। ਉਹਨਾਂਕਿਹਾ  ਕਿ ਲੋੜ ਪਈ ਤਾਂ ਪਾਰਟੀ ਹਾਈ ਕੋਰਟ ਵਿਚ ਵਿਸਥਾਰਿਤ ਪਟੀਸ਼ਨ ਵੀਦਾਇਰ  ਕਰੇਗੀ ਤਾਂ ਜੋ ਸਭ ਲਈ ਨਿਆਂ ਹਾਸਲ ਕੀਤਾ ਜਾ ਸਕੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

FAO Report: ਕਿਸਾਨਾਂ ਲਈ ਖੁਸ਼ਖਬਰੀ! ਇਸ ਸਾਲ ਵਧੇਗਾ ਕਣਕ ਦਾ ਉਤਪਾਦਨ, ਝੋਨਾ ਵੀ ਤੋੜੇਗਾ ਰਿਕਾਰਡ

Farmer Protest: ਚੰਡੀਗੜ੍ਹ ਨਹੀਂ ਆਉਣ ਦਿੱਤੇ ਤਾਂ ਕਿਸਾਨਾਂ ਨੇ ਘਰਾਂ 'ਚ ਹੀ ਘੇਰੇ ਵਿਧਾਇਕ ਤੇ ਮੰਤਰੀ, ਪੁਲਿਸ ਬਲ ਤੈਨਾਤ, SKM ਨੇ ਕਰ ਦਿੱਤਾ ਵੱਡਾ ਐਲਾਨ

IPL 2025: ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਇਸ ਸਟਾਰ ਖਿਡਾਰੀ ਨੇ IPL ਤੋਂ ਵਾਪਸ ਲਿਆ ਨਾਮ; ਜਾਣੋ ਵਜ੍ਹਾ

ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਰਾਤੋ-ਰਾਤ ਤਾਜਪੋਸ਼ੀ ਖਿਲਾਫ ਨਿਹੰਗ ਜਥੇਬੰਦੀਆਂ ਦਾ ਵੱਡਾ ਐਲਾਨ
ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਰਾਤੋ-ਰਾਤ ਤਾਜਪੋਸ਼ੀ ਖਿਲਾਫ ਨਿਹੰਗ ਜਥੇਬੰਦੀਆਂ ਦਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਦੋ ਮੰਜਿਲਾ ਇਮਾਰਤ ਡਿੱਗੀ, 1 ਦੀ ਦਰਦਨਾਕ ਮੌਤ, 11 ਘੰਟੇ ਚੱਲਿਆ ਰੈਸਕਿਉ ਆਪਰੇਸ਼ਨ|| ਸੁਖਬੀਰ ਬਾਦਲ ਨੂੰ ਵੱਡਾ ਝਟਕਾ, ਮਜੀਠੀਆ ਨਾਲ ਡਟਿਆ ਯੂਥ ਅਕਾਲੀ ਦਲ|SGPC|AMRITSARਬਗਾਵਤ ਮਗਰੋਂ ਭੂੰਦੜ ਵੱਲੋਂ ਸਖਤ ਐਕਸ਼ਨ, ਮਜੀਠੀਆ ਖਿਲਾਫ ਹੋਏਗੀ ਕਾਰਵਾਈਨਿਹੰਗ ਸਿੰਘਾਂ ਵੱਲੋਂ ਵੱਡਾ ਐਲਾਨ, ਨਹੀਂ ਹੋਣ ਦਿਆਂਗੇ ਨਵੇਂ ਜਥੇਦਾਰ ਦੀ ਤਾਜਪੋਸ਼ੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FAO Report: ਕਿਸਾਨਾਂ ਲਈ ਖੁਸ਼ਖਬਰੀ! ਇਸ ਸਾਲ ਵਧੇਗਾ ਕਣਕ ਦਾ ਉਤਪਾਦਨ, ਝੋਨਾ ਵੀ ਤੋੜੇਗਾ ਰਿਕਾਰਡ
FAO Report: ਕਿਸਾਨਾਂ ਲਈ ਖੁਸ਼ਖਬਰੀ! ਇਸ ਸਾਲ ਵਧੇਗਾ ਕਣਕ ਦਾ ਉਤਪਾਦਨ, ਝੋਨਾ ਵੀ ਤੋੜੇਗਾ ਰਿਕਾਰਡ
Farmer Protest: ਚੰਡੀਗੜ੍ਹ ਨਹੀਂ ਆਉਣ ਦਿੱਤੇ ਤਾਂ ਕਿਸਾਨਾਂ ਨੇ ਘਰਾਂ 'ਚ ਹੀ ਘੇਰੇ ਵਿਧਾਇਕ ਤੇ ਮੰਤਰੀ, ਪੁਲਿਸ ਬਲ ਤੈਨਾਤ, SKM ਨੇ ਕਰ ਦਿੱਤਾ ਵੱਡਾ ਐਲਾਨ
Farmer Protest: ਚੰਡੀਗੜ੍ਹ ਨਹੀਂ ਆਉਣ ਦਿੱਤੇ ਤਾਂ ਕਿਸਾਨਾਂ ਨੇ ਘਰਾਂ 'ਚ ਹੀ ਘੇਰੇ ਵਿਧਾਇਕ ਤੇ ਮੰਤਰੀ, ਪੁਲਿਸ ਬਲ ਤੈਨਾਤ, SKM ਨੇ ਕਰ ਦਿੱਤਾ ਵੱਡਾ ਐਲਾਨ
IPL 2025: ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਇਸ ਸਟਾਰ ਖਿਡਾਰੀ ਨੇ IPL ਤੋਂ ਵਾਪਸ ਲਿਆ ਨਾਮ; ਜਾਣੋ ਵਜ੍ਹਾ
IPL 2025: ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਇਸ ਸਟਾਰ ਖਿਡਾਰੀ ਨੇ IPL ਤੋਂ ਵਾਪਸ ਲਿਆ ਨਾਮ; ਜਾਣੋ ਵਜ੍ਹਾ
ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਰਾਤੋ-ਰਾਤ ਤਾਜਪੋਸ਼ੀ ਖਿਲਾਫ ਨਿਹੰਗ ਜਥੇਬੰਦੀਆਂ ਦਾ ਵੱਡਾ ਐਲਾਨ
ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਰਾਤੋ-ਰਾਤ ਤਾਜਪੋਸ਼ੀ ਖਿਲਾਫ ਨਿਹੰਗ ਜਥੇਬੰਦੀਆਂ ਦਾ ਵੱਡਾ ਐਲਾਨ
ਜਥੇਦਾਰ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸੀ, ਇਸੇ ਲਈ ਹਟਾਇਆ, ਲੰਗਾਹ ਦਾ ਵੱਡਾ ਦਾਅਵਾ

Giani Harpreet Singh: ਰਾਤੋ-ਰਾਤ  ਕਰਵਾਈ ਨਵੇਂ ਜਥੇਦਾਰ ਦੀ ਤਾਜਪੋਸ਼ੀ, ਸ਼੍ਰੋਮਣੀ ਕਮੇਟੀ ਫਿਰ ਕਸੂਤੀ ਘਿਰੀ

Shiromani Akali Dal: ਬਾਦਲ ਧੜੇ ਖਿਲਾਫ ਡਟ ਗਏ ਅਕਾਲੀ ਲੀਡਰ, ਬੋਲੇ...ਸਾਜ਼ਿਸ਼ੀ ਟੋਲੇ ਦੇ ਚਿਹਰੇ ਨੰਗੇ ਹੋਏ

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ, ਨਿਹੰਗ ਜੱਥੇਬੰਦੀਆਂ ਵੱਲੋਂ ਵਿਰੋਧ, ਦੱਸਿਆ- 'ਮਰਿਆਦਾ ਦੀ ਘੋਰ ਉਲੰਘਣਾ'

Embed widget