ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ (Navjot Singh Sidhu) ਦੀ ਮੰਗ ਨੂੰ ਪ੍ਰਵਾਨ ਕਰਦਿਆਂ ਆਪਣੇ ਮੰਤਰੀਆਂ ਨੂੰ ਤੁਰੰਤ ਨਿਰਦੇਸ਼ ਦਿੱਤੇ ਹਨ ਕਿ ਉਹ ਉਹ ਰੋਜ਼ਾਨਾ ਸਵੇਰੇ 11 ਤੋਂ ਦੁਪਹਿਰ 2 ਵਜੇ ਤੱਕ ਲੋਕਾਂ ਤੇ ਪਾਰਟੀ ਕੇਡਰ ਨਾਲ ਮੁਲਾਕਾਤ ਕਰਨ। ਕੈਪਟਨ ਨੇ ਕਿਹਾ ਹੈ ਕਿ ਮੰਤਰੀ ਲੋਕਾਂ ਦੀ ਗੱਲਬਾਤ ਸੁਣਨ ਲਈ ਕਾਂਗਰਸ ਭਵਨ (Congress Bhawan) ਆਪਣੀ ਹਾਜ਼ਰੀ ਭਰਿਆ ਕਰਨ।
ਦੱਸ ਦਈਏ ਕਿ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨਾਲ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਤੇ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਵੀ ਸਨ।
ਸਿੱਧੂ ਨੇ ਕੈਪਟਨ ਨੂੰ ਕਿਹਾ ਸੀ ਕਿ ਹਰ ਰੋਜ਼ ਇੱਕ ਮੰਤਰੀ ਨੂੰ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਭਵਨ ਵਿੱਚ ਬੈਠ ਕੇ ਪਾਰਟੀ ਵਰਕਰਾਂ ਦੀਆਂ ਸ਼ਿਕਾਇਤਾਂ ਸੁਣਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਇੱਕ-ਇੱਕ ਕਰਕੇ ਮੰਤਰੀ ਪੰਜਾਬ ਕਾਂਗਰਸ ਭਵਨ ਵਿੱਚ ਬੈਠੇ ਤੇ ਵਰਕਰਾਂ ਨੂੰ ਮਿਲੇ। ਉਨ੍ਹਾਂ ਕਿਹਾ ਕਿ ਬਾਕਾਇਦਾ ਰੋਸਟਰ ਤਿਆਰ ਕਰਕੇ ਮੰਤਰੀਆਂ ਦੀ ਡਿਉਟੀ ਲਾਈ ਜਾਵੇ।
ਇਸ ਮਗਰੋਂ ਕੈਪਟਨ ਨੇ ਮੰਤਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਬਾਕਾਇਦਾ ਫੇਸਬੁੱਕ ਉੱਪਰ ਪੋਸਟ ਪਾ ਕਿ ਦੱਸਿਆ ਕਿ ਮੈਂ, ਆਪਣੇ ਸਾਰੇ ਕੈਬਨਿਟ ਮੰਤਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਰੋਜ਼ਾਨਾ ਸਵੇਰੇ 11 ਤੋਂ ਦੁਪਹਿਰ 2 ਵਜੇ ਤੱਕ ਲੋਕਾਂ ਤੇ ਪਾਰਟੀ ਕੇਡਰ ਨਾਲ ਮੁਲਾਕਾਤ ਕਰਨ ਤੇ ਉਨ੍ਹਾਂ ਦੀ ਗੱਲਬਾਤ ਸੁਣਨ ਲਈ ਕਾਂਗਰਸ ਭਵਨ ਆਪਣੀ ਹਾਜ਼ਰੀ ਭਰਿਆ ਕਰਨ।
ਇਹ ਵੀ ਪੜ੍ਹੋ: ਸੁਮੇਧ ਸੈਣੀ ਦੀ ਰਿਹਾਈ ਮਗਰੋਂ ਰੰਧਾਵਾ ਦਾ ਧਮਾਕਾ, ਐਡਵੋਕੇਟ ਜਨਰਲ, ਗ੍ਰਹਿ ਸਕੱਤਰ ਤੇ ਚੀਫ਼ ਡਾਇਰੈਕਟਰ ਨੂੰ ਹਟਾਉਣ ਦੀ ਮੰਗ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin