ਕੈਪਟਨ ਨੇ ਮੰਗੇ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ, ਮੋਦੀ ਤੇ ਚੰਨੀ ਸਰਕਾਰ ਨੂੰ ਕੀਤੀ ਇਹ ਅਪੀਲ
ਉੱਥੇ ਹੀ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਤੇ ਪੰਜਾਬ ਸਰਕਾਰ ਨੂੰ ਟਵੀਟ ਕਰਕੇ ਅਪੀਲ ਕੀਤੀ ਹੈ ਕਿ ਲਾਂਘੇ ਰਾਹੀਂ ਸ੍ਰੀ ਕਰਤਾਪੁਰ ਸਾਹਿਬ ਜਾਣ ਲਈ ਪਾਸਪੋਰਟ ‘ਚ ਢਿੱਲ ਦਿੱਤੀ ਜਾਵੇ।
Captain Appeal to Governments: ਪਾਕਿਸਤਾਨ ‘ਚ ਸਥਿਤ ਸਿੱਖਾਂ ਦਾ ਧਾਰਮਿਕ ਸਥਾਨ ਸ੍ਰੀ ਕਰਤਾਰਪੁਰ ਸਾਹਿਬ 2020 ਦੀਆਂ ਕੋਰੋਨਾ ਪਾਬੰਦੀਆਂ ਤੋਂ ਬਾਅਦ ਆਖਰਕਾਰ ਪਿਛਲੇ ਸਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਗਿਆ ਹੈ। ਇਸ ਲਈ ਸ਼ਰਧਾਲੂਆਂ ਨੂੰ ਸ਼ਰਤਾਂ ਤਹਿਤ ਹੀ ਲਾਂਘੇ ਰਾਹੀਂ ਪਾਕਿਸਤਾਨ ਜਾਣ ਦੀ ਇਜਾਜ਼ਤ ਹੈ। ਇਸ ਲਈ ਸ਼ਰਧਾਲੂਆਂ ਕੋਲ ਪਾਸਪੋਰਟ ਹੋਣਾ ਲਾਜ਼ਮੀ ਹੈ।
ਉੱਥੇ ਹੀ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਤੇ ਪੰਜਾਬ ਸਰਕਾਰ ਨੂੰ ਟਵੀਟ ਕਰਕੇ ਅਪੀਲ ਕੀਤੀ ਹੈ ਕਿ ਲਾਂਘੇ ਰਾਹੀਂ ਸ੍ਰੀ ਕਰਤਾਪੁਰ ਸਾਹਿਬ ਜਾਣ ਲਈ ਪਾਸਪੋਰਟ ‘ਚ ਢਿੱਲ ਦਿੱਤੀ ਜਾਵੇ। ਉਨ੍ਹਾਂ ਕਿਹਾ ਹੈ ਕਿ ਆਧਾਰ ਕਾਰਡ ਨਾਲ ਪਵਿੱਤਰ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਇਜਾਜ਼ਤ ਦਿੱਤੀ ਜਾਵੇ ਤੇ ਪਾਕਿਸਤਾਨ ਸਰਕਾਰ ਨਾਲ ਇਸ ਬਾਰੇ ਗੱਲ ਕੀਤੀ ਜਾਵੇ।
During my tenure @PunjabGovtIndia had announced to bear the $20 fees for the pilgrims visiting Kartarpur sahib via the corridor, however due to Covid restrictions the passage was closed. To ensure ‘Khule Darshan Didar’ of the holy shrine, GOP must implement this decision.
— Capt.Amarinder Singh (@capt_amarinder) January 4, 2022
ਕੈਪਟਨ ਅਮਰਿੰਦਰ ਨੇ ਦੋ ਟਵੀਟ ਕਰ ਉਮੀਦ ਵੀ ਪ੍ਰਗਟਾਈ ਹੈ ਕਿ ਦੋਵੇਂ ਸਰਕਾਰਾਂ ਨਾਨਕ ਨਾਮ ਲੇਵਾ ਸੰਗਤਾਂ ਦੇ ਹਿੱਤ ‘ਚ ਇਸ ਲਈ ਸਹਿਮਤ ਹੋਣਗੀਆਂ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਨੇ ਟਵੀਟ ‘ਚ ਪੰਜਾਬ ਸਰਕਾਰ ਨੂੰ ਵੀ ਕਿਹਾ ਹੈ ਕਿ ਪੰਜਾਬ ‘ਚ ਉਨ੍ਹਾਂ ਦੀ ਸਰਕਾਰ ਸਮੇਂ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ 20 ਡਾਲਰ ਦੀ ਫੀਸ ਦਾ ਐਲਾਨ ਕੀਤਾ ਗਿਆ ਸੀ ਪਰ ਕੋਵਿਡ ਦੀਆਂ ਪਾਬੰਦੀਆਂ ਕਾਰਨ ਲਾਂਘਾ ਬੰਦ ਹੋ ਗਿਆ ਸੀ ਤੇ ਫੈਸਲਾ ਲਾਗੂ ਨਹੀਂ ਹੋ ਪਾਇਆ। ਉਨ੍ਹਾਂ ਨੇ ਕਿਹਾ ਕਿ ਪਵਿੱਤਰ ਅਸਥਾਨ ਦੇ ‘ਖੁੱਲ੍ਹੇ ਦਰਸ਼ਨ ਦੀਦਾਰੇ’ ਨੂੰ ਯਕੀਨੀ ਬਣਾਉਣ ਲਈ ਇਸ ਫੈਸਲੇ ਨੂੰ ਸਰਕਾਰ ਵੱਲੋਂ ਜਲਦ ਲਾਗੂ ਕੀਤਾ ਜਾਣਾ ਚਾਹੀਦਾ ਹੈ।
ਸ਼ਰਤਾਂ ਸਹਿਤ ਹੀ ਜਾਣ ਦੀ ਇਜਾਜ਼ਤ
ਦੱਸ ਦਈਏ ਕਿ ਸ਼ਰਤਾਂ ਤਹਿਤ ਹੀ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ ਹੈ ਜਿਸ ‘ਚ ਪਾਸਪੋਰਟ ਤੇ ਆਨਲਾਈਨ ਰਜਿਸਟ੍ਰੇਸ਼ਨ ਕਰਾਉਣਾ ਜਰੂਰੀ ਸ਼ਰਤਾਂ ‘ਚ ਸ਼ਾਮਲ ਹੈ। ਆਨਲਾਈਨ ਰਜਿਸਟ੍ਰੇਸ਼ਨ ਤੋਂ ਬਾਅਦ ਹੀ ਭਾਰਤੀ ਤੇ ਓਸੀਆਈ ਸ਼ਰਧਾਲੂਆਂ ਨੂੰ ਲਾਂਘੇ ਰਾਹੀਂ ਪਾਕਿਸਤਾਨ ਜਾਣ ਦੀ ਇਜਾਜ਼ਤ ਹੈ। ਦੱਸ ਦਈਏ ਕਿ ਵਿਦੇਸ਼ੀਆਂ ਨੂੰ ਅਜੇ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਮਨਜ਼ੂਰੀ ਨਹੀਂ ਹੈ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904