Road Accident: ਪਠਾਨਕੋਟ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਦਰਅਸਲ, ਧੀਰਾ ਪੁਲ 'ਤੇ ਇੱਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਵਿੱਚ 2 ਨੌਜਵਾਨਾਂ ਦੀ ਮੌਤ ਹੋ ਗਈ ਤੇ 4 ਗੰਭੀਰ ਜ਼ਖਮੀ ਹੋ ਗਏ। ਸਾਰੇ ਦੋਸਤ ਕਾਰ ਵਿੱਚ ਸਵਾਰ ਸਨ ਤੇ ਜਨਮ ਦਿਨ ਦੀ ਪਾਰਟੀ ਮਨਾ ਕੇ ਵਾਪਸ ਆ ਰਹੇ ਸਨ।


ਦੱਸ ਦਈਏ ਕਿ ਬੁੱਧਵਾਰ ਰਾਤ ਕਰੀਬ 1 ਵਜੇ ਸਾਰੇ ਨੌਜਵਾਨ ਜਨਮ ਦਿਨ ਦੀ ਪਾਰਟੀ ਤੋਂ ਬਾਅਦ ਕਾਰ ਰਾਹੀਂ ਆਪਣੇ-ਆਪਣੇ ਘਰਾਂ ਨੂੰ ਪਰਤ ਰਹੇ ਸਨ। ਉਦੋਂ ਕਾਰ ਚਲਾ ਰਿਹਾ ਨੌਜਵਾਨ ਕਾਰ ਤੋਂ ਕੰਟਰੋਲ ਗੁਆ ਬੈਠਾ। ਅਚਾਨਕ ਕਾਰ ਆਪਣਾ ਸੰਤੁਲਨ ਗੁਆ ​​ਬੈਠੀ ਤੇ ਨਹਿਰ 'ਚ ਜਾ ਡਿੱਗੀ, ਜਿਸ 'ਚ ਦੋ ਨੌਜਵਾਨਾਂ ਦੀ ਪਾਣੀ 'ਚ ਡੁੱਬਣ ਕਾਰਨ ਮੌਤ ਹੋ ਗਈ, ਜਦਕਿ ਚਾਰ ਨੌਜਵਾਨ ਕਿਸੇ ਤਰ੍ਹਾਂ ਕਾਰ 'ਚੋਂ ਬਾਹਰ ਨਿਕਲੇ ਪਰ ਜ਼ਖਮੀ ਹੋ ਗਏ।


ਜਾਣਕਾਰੀ ਦਿੰਦੇ ਹੋਏ ਜ਼ਖਮੀ ਦੇ ਪਰਿਵਾਰਕ ਦੋਸਤ ਦੀਪਕ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਕਰੀਬ 2:15 ਵਜੇ ਫੋਨ ਆਇਆ ਸੀ ਕਿ ਕਾਰ ਨਹਿਰ 'ਚ ਡਿੱਗ ਗਈ ਹੈ ਜਿਸ ਤੋਂ ਬਾਅਦ ਦੀਪਕ ਮੌਕੇ 'ਤੇ ਪਹੁੰਚ ਗਿਆ। ਉਸ ਨੇ ਦੱਸਿਆ ਕਿ ਕਾਰ ਕਾਫੀ ਡੂੰਘੀ ਡਿੱਗ ਗਈ ਸੀ, ਜਿਸ ਕਾਰਨ ਕਾਰ ਨੂੰ ਬਾਹਰ ਕੱਢਣ 'ਚ ਕਾਫੀ ਸਮਾਂ ਲੱਗ ਗਿਆ। ਕਾਰ 'ਚ ਸਵਾਰ ਚਾਰ ਵਿਅਕਤੀ ਪਹਿਲਾਂ ਹੀ ਕਾਰ 'ਚੋਂ ਬਾਹਰ ਨਿਕਲ ਚੁੱਕੇ ਸਨ ਪਰ ਜਦੋਂ ਅਸੀਂ ਹੋਰ ਲੋਕਾਂ ਦੀ ਮਦਦ ਨਾਲ ਦੋ ਨੂੰ ਬਾਹਰ ਕੱਢਿਆ ਤਾਂ ਦੋਵਾਂ ਦੀ ਮੌਤ ਹੋ ਚੁੱਕੀ ਸੀ। ਜਿਨ੍ਹਾਂ ਦੀਆਂ ਲਾਸ਼ਾਂ ਨੂੰ ਜ਼ਿਲ੍ਹਾ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।


ਜ਼ਿਕਰ ਕਰ ਦਈਏ ਕਿ ਹਾਦਸੇ ਵਿੱਚ ਮਰਨ ਵਾਲੇ ਦੋ ਵਿਅਕਤੀਆਂ ਵਿੱਚੋਂ ਇੱਕ ਦਾ ਵਿਆਹ ਛੇ ਮਹੀਨੇ ਪਹਿਲਾਂ ਹੀ ਹੋਇਆ ਸੀ। ਉਸ ਨੇ ਕੁਝ ਦਿਨਾਂ ਬਾਅਦ ਹੀ ਵਿਦੇਸ਼ ਜਾਣਾ ਸੀ। ਕਾਰ ਕਰੀਬ 30-40 ਫੁੱਟ ਹੇਠਾਂ ਡਿੱਗ ਗਈ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।