Moga News: ਮੋਗਾ ਦੇ ਅਕਾਲਸਰ ਰੋਡ 'ਤੇ ਡਿਊਟੀ ਦੌਰਾਨ ਤੈਨਾਤ ਟ੍ਰੈਫਿਕ ਮੁਲਾਜ਼ਮ ਉੱਤੇ ਕਾਰ ਸਵਾਰ ਵੱਲੋਂ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਕਿ ਕਾਰ ਸਵਾਲ ਵੱਲੋਂ ਪੁਲਿਸ ਮੁਲਾਜ਼ਮ ਉੱਤੇ ਗੱਡੀ ਦੀ ਭੰਨਤੋੜ ਕਰਨ ਦਾ ਇਲਜ਼ਾਮ ਲਾਇਆ ਜਾ ਰਿਹਾ ਹੈ।


ਇਹ ਵੀ ਪੜ੍ਹੋ: Sikh Army Helmet: ਸਿੱਖ ਫ਼ੌਜੀਆਂ ਲਈ ਹੈਲਮੇਟ ਮੁੱਦੇ 'ਤੇ ਵਿਵਾਦ, ਜਥੇਦਾਰ ਨੇ ਕੀਤੀ ਸਖ਼ਤ ਨਿਖੇਧੀ, ਕਿਹਾ ਸਿੱਖਾ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼


ਜਾਣਕਾਰੀ ਮੁਤਾਬਕ, ਜਦੋਂ ਟ੍ਰੈਫਿਕ ਮੁਲਾਜ਼ਮ ਨੇ ਕਾਰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਾਰ ਸਵਾਰ ਨੇ ਗੱਡੀ ਦੀ ਰਫ਼ਤਾਰ ਵਧਾ ਦਿੱਤੀ ,ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮ ਨੇ ਬੜੀ ਮੁਸ਼ੱਕਤ ਨਾਲ ਭੱਜ ਕੇ ਆਪਣੀ ਜਾਨ ਬਚਾਈ। ਇਹ ਪੂਰੀ ਵਾਰਦਾਤ ਉੱਥੇ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ 


ਇਸ ਪੂਰੀ ਘਟਨਾ ਵਿੱਚ ਜ਼ਖ਼ਮੀ ਮੁਲਾਜ਼ਮ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਬਾਬਤ ਜਾਣਕਾਰੀ ਦਿੰਦਿਆਂ ਪੁਲਿਸ ਮੁਲਾਜ਼ਮ ਜਗਤਾਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਉਹ ਮੋਗਾ ਦੇ ਅਕਾਲਸਰ ਰੋਡ 'ਤੇ ਡਿਊਟੀ ਕਰ ਰਿਹਾ ਸੀ ਤਾਂ ਗ਼ਲਤ ਜਗ੍ਹਾ 'ਤੇ ਖੜ੍ਹੀ ਕਾਰ ਨੂੰ ਹਟਾਉਣ ਲਈ ਕਿਹਾ ਗਿਆ।  ਤਾਂ ਇਸ ਦੌਰਾਨ ਉਸ ਨੇ ਕਾਰ ਭਜਾ ਦਿੱਤੀ ਤੇ ਉਨ੍ਹਾਂ ਉੱਤੇ ਚੜ੍ਹਾਉਣ ਦੀ ਕੋਸ਼ਿਸ਼ ਕੀਤੀ।


ਇਸ ਘਟਨਾ ਦਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ  ਤੇ ਸੀਸੀਟੀਵੀ ਦੇ ਆਧਾਰ ਤੇ ਕਾਰ ਸਵਾਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ, ਜਦੋਂ ਟ੍ਰੈਫਿਕ ਮੁਲਾਜ਼ਮ ਨੇ ਕਾਰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਾਰ ਸਵਾਰ ਨੇ ਗੱਡੀ ਦੀ ਰਫ਼ਤਾਰ ਵਧਾ ਦਿੱਤੀ ,ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮ ਨੇ ਬੜੀ ਮੁਸ਼ੱਕਤ ਨਾਲ ਭੱਜ ਕੇ ਆਪਣੀ ਜਾਨ ਬਚਾਈ। ਇਹ ਪੂਰੀ ਵਾਰਦਾਤ ਉੱਥੇ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ 


ਇਹ ਵੀ ਪੜ੍ਹੋ: Farmers Protest : ਟੌਲ ਪਲਾਜ਼ਿਆਂ 'ਤੇ ਕਿਸਾਨਾਂ ਦੇ ਧਰਨਿਆਂ ਨੂੰ ਲੈ ਕੇ ਹਾਈਕੋਰਟ ਦਾ ਸਖ਼ਤ ਨਿਰਦੇਸ਼ , ਜਾਣੋ ਕੀ ਕਿਹਾ


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।