ਪੜਚੋਲ ਕਰੋ

Amritsar News: ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਮਾਮਲਾ ਭਖਿਆ, SGPC ਨੇ ਲਿਆ ਸਖ਼ਤ ਨੋਟਿਸ

ਸਿੱਖ ਪ੍ਰੀਖਿਆਰਥੀ ਅਨੁਸਾਰ ਪੇਪਰ ਕੇਂਦਰ ਦੇ ਸਟਾਫ਼ ਵੱਲੋਂ ਉਸ ਨੂੰ ਜ਼ਬਰਦਸਤੀ ਕੜਾ ਉਤਾਰਨ ਲਈ ਕਿਹਾ ਗਿਆ, ਜੋ ਕਿ ਬਰਦਾਸ਼ਤਯੋਗ ਨਹੀਂ ਅਤੇ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਿੱਖ ਪ੍ਰੀਖਿਆਰਥੀ ਨੇ ਇਸ ਜ਼ਬਰਦਸਤੀ ਦਾ ਵਿਰੋਧ ਕੀਤਾ

Amritsar News: ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ 6 ਅਪ੍ਰੈਲ ਨੂੰ ਮੋਹਾਲੀ ਵਿਖੇ ਕਰਵਾਏ ਗਏ ਜੇਈਈ ਮੇਨਸ ਦੇ ਪੇਪਰ ਦੌਰਾਨ ਸਿੱਖ ਵਿਦਿਆਰਥੀਆਂ ਦੇ ਕੜੇ ਉਤਰਵਾਉਣ ਅਤੇ ਕੜਿਆਂ ਉੱਪਰ ਟੇਪ ਲਗਾਉਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਪੜਤਾਲ ਦੇ ਆਦੇਸ਼ ਦਿੱਤੇ ਹਨ। ਇਸ ਸਬੰਧ ਵਿੱਚ ਪੜਤਾਲ ਦੇ ਨਾਲ-ਨਾਲ ਐਡਵੋਕੇਟ ਧਾਮੀ ਨੇ ਨੈਸ਼ਨਲ ਟੈਸਟਿੰਗ ਏਜੰਸੀ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਸਿੱਖਾਂ ਨਾਲ ਹੁੰਦੇ ਇਸ ਵਿਤਕਰੇ ਪ੍ਰਤੀ ਸਖ਼ਤ ਇਤਰਾਜ਼ ਪ੍ਰਗਟ ਕਰਨ ਲਈ ਵੀ ਆਖਿਆ ਹੈ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਸਿੱਖ ਪ੍ਰੀਖਿਆਰਥੀ ਵੱਲੋਂ ਸੰਸਥਾ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਉਸ ਦਾ ਮਿਤੀ 6 ਅਪ੍ਰੈਲ ਨੂੰ ਮੋਹਾਲੀ ਦੇ ਇੱਕ ਪ੍ਰਾਈਵੇਟ ਕੇਂਦਰ ਵਿਖੇ ਨੈਸ਼ਨਲ ਟੈਸਟਿੰਗ ਏਜੰਸੀ ਜ਼ਰੀਏ ਕਰਵਾਇਆ ਜਾਂਦਾ ਜੇਈਈ ਮੇਨਸ ਦਾ ਪੇਪਰ ਸੀ। 

ਉਨ੍ਹਾਂ ਕਿਹਾ ਕਿ ਸਿੱਖ ਪ੍ਰੀਖਿਆਰਥੀ ਅਨੁਸਾਰ ਪੇਪਰ ਕੇਂਦਰ ਦੇ ਸਟਾਫ਼ ਵੱਲੋਂ ਉਸ ਨੂੰ ਜ਼ਬਰਦਸਤੀ ਕੜਾ ਉਤਾਰਨ ਲਈ ਕਿਹਾ ਗਿਆ, ਜੋ ਕਿ ਬਰਦਾਸ਼ਤਯੋਗ ਨਹੀਂ ਅਤੇ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਿੱਖ ਪ੍ਰੀਖਿਆਰਥੀ ਨੇ ਇਸ ਜ਼ਬਰਦਸਤੀ ਦਾ ਵਿਰੋਧ ਕੀਤਾ ਤਾਂ ਉਸ ਦੇ ਕੜੇ ਉੱਪਰ ਟੇਪ ਲਗਾ ਕੇ ਹੀ ਉਸ ਨੂੰ ਪੇਪਰ ਵਿੱਚ ਬੈਠਣ ਦਿੱਤਾ ਗਿਆ।

ਪ੍ਰਤਾਪ ਸਿੰਘ ਨੇ ਕਿਹਾ ਕਿ ਪੇਪਰ ਕੇਂਦਰਾਂ ਵੱਲੋਂ ਸਿੱਖ ਪ੍ਰੀਖਿਆਰਥੀਆਂ ਨਾਲ ਕੀਤਾ ਜਾਂਦਾ ਵਿਤਕਰਾ ਉਨ੍ਹਾਂ ਦੀ ਮਾਨਸਿਕਤਾ ਨੂੰ ਸੱਟ ਮਾਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਪੇਪਰ ਤੋਂ ਪਹਿਲਾਂ ਸਬੰਧਤ ਏਜੰਸੀਆਂ ਦੇ ਸਟਾਫ਼ ਮੈਂਬਰਾਂ ਵੱਲੋਂ ਸਿੱਖ ਪ੍ਰੀਖਿਆਰਥੀਆਂ ਨਾਲ ਅਜਿਹਾ ਵਿਹਾਰ ਉਨ੍ਹਾਂ ਦੀ ਮਾਨਸਿਕਤਾ ਉੱਤੇ ਅਸਰ ਪਾਉਂਦਾ ਹੈ ਜਿਸ ਨਾਲ ਪੇਪਰ ਵਿੱਚ ਕਾਰਗੁਜ਼ਾਰੀ ਉੱਤੇ ਵੀ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕੜਾ ਸਿੱਖਾਂ ਦੇ ਪੰਜ ਕਕਾਰਾਂ ਵਿੱਚੋਂ ਇੱਕ ਕਕਾਰ ਹੈ ਅਤੇ ਇਹ ਸਿੱਖ ਪਛਾਣ, ਮੌਲਿਕ ਅਧਿਕਾਰਾਂ ਦਾ ਅਹਿਮ ਹਿੱਸਾ ਹੈ, ਜਿਸ ਨੂੰ ਇੱਕ ਸਿੱਖ ਦੇ ਸ਼ਰੀਰ ਤੋਂ ਵੱਖ ਨਹੀਂ ਕੀਤਾ ਜਾ ਸਕਦਾ।

ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਅਨੁਸਾਰ ਇਸ ਮਾਮਲੇ ਦੀ ਪੜਤਾਲ ਸਬੰਧੀ ਚੰਡੀਗੜ੍ਹ ਸਬ-ਦਫ਼ਤਰ ਵਿਖੇ ਮੀਤ ਸਕੱਤਰ  ਲਖਵੀਰ ਸਿੰਘ, ਪ੍ਰਚਾਰਕ ਰਾਜਪਾਲ ਸਿੰਘ ਅਤੇ ਲੇਖਕ ਆਈ.ਟੀ. ਵਿਭਾਗ ਜਸਕਰਨ ਸਿੰਘ ਦੀ ਡਿਊਟੀ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਟੈਸਟਿੰਗ ਏਜੰਸੀ ਪਾਸ ਵੀ ਇਸ ਘਟਨਾ ਸਬੰਧੀ ਸਖ਼ਤ ਇਤਰਾਜ਼ ਪ੍ਰਗਟ ਕੀਤਾ ਜਾਵੇਗਾ ਅਤੇ ਪ੍ਰਾਪਤ ਰਿਪੋਰਟ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
Embed widget