Crime News: ਮਾਨਸਾ 'ਚ ਐਤਵਾਰ ਦੇਰ ਰਾਤ ਘਰ ਦੇ ਬਾਹਰ ਸੁੱਤੇ ਪਏ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਹ ਘਟਨਾ ਪਿੰਡ ਫੂਲਵਾਲਾ ਡੋਗਰਾ ਦੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਬੁਢਲਾਡਾ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੀ ਪਛਾਣ ਲਾਭ ਸਿੰਘ ਵਜੋਂ ਹੋਈ ਹੈ। ਉਹ LIC ਵਿੱਚ ਕੈਸ਼ੀਅਰ ਦੇ ਅਹੁਦੇ ’ਤੇ ਜਗਰਾਉਂ ਵਿੱਚ ਤਾਇਨਾਤ ਸੀ।
ਕਦੋਂ ਕੀਤਾ ਗਿਆ ਕਤਲ, ਪਰਿਵਾਰ ਵਾਲਿਆਂ ਨੂੰ ਕਿਵੇਂ ਲੱਗਿਆ ਪਤਾ ?
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲਾਭ ਸਿੰਘ ਘਰ ਦੇ ਬਾਹਰ ਸੁੱਤਾ ਪਿਆ ਸੀ। ਇਸ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਉਸ 'ਤੇ ਹਮਲਾ ਕਰ ਦਿੱਤਾ। ਸਵੇਰੇ 5 ਵਜੇ ਦੇ ਕਰੀਬ ਜਦੋਂ ਪਰਿਵਾਰਕ ਮੈਂਬਰ ਜਾਗੇ ਤਾਂ ਲਾਭ ਸਿੰਘ ਦੀ ਲਾਸ਼ ਖ਼ੂਨ ਨਾਲ ਲੱਥਪੱਥ ਮੰਜੇ 'ਤੇ ਪਈ ਸੀ। ਇਸ ਤੋਂ ਬਾਅਦ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ।
ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ਉੱਤੇ ਮਾਮਲਾ ਕੀਤਾ ਦਰਜ
ਪਿੰਡ ਵਾਸੀਆਂ ਨੇ ਦੱਸਿਆ ਕਿ ਅੱਜ ਤੱਕ ਲਾਭ ਸਿੰਘ ਦੇ ਪਰਿਵਾਰ ਦੀ ਕਿਸੇ ਨਾਲ ਕੋਈ ਲੜਾਈ ਨਹੀਂ ਹੋਈ। ਉਹ ਬਹੁਤ ਵਧੀਆ ਇਨਸਾਨ ਸੀ। ਉਸ ਦੇ ਪਰਿਵਾਰ ਦੀ ਪਿੰਡ ਵਿੱਚ ਇੱਜ਼ਤ ਹੈ। ਇਸ ਬਾਬਤ DSP ਮਨਜੀਤ ਸਿੰਘ ਔਲਖ ਨੇ ਦੱਸਿਆ ਕਿ ਲਾਭ ਸਿੰਘ ਨੇ 31 ਜੁਲਾਈ ਨੂੰ ਸੇਵਾਮੁਕਤ ਹੋਣਾ ਸੀ। ਪੁੱਤਰ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :