ਰੌਬਟ ਦੀ ਰਿਪੋਰਟ
ਚੰਡੀਗੜ੍ਹ/ਮੁਕਤਸਰ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਦੇ ਘਰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਛਾਪੇਮਾਰੀ ਕੀਤੀ। NIA ਨੇ ਸੋਮਵਾਰ ਨੂੰ ਮੁਕਤਸਰ ਸ਼ਹਿਰ 'ਚ ਦੋ ਥਾਵਾਂ 'ਤੇ ਛਾਪੇਮਾਰੀ ਕੀਤੀ। NIA ਵੱਲੋਂ ਅੱਤਵਾਦੀ ਸਮੂਹਾਂ ਨਾਲ ਸਬੰਧ ਰੱਖਣ ਵਾਲੇ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਸੋਮਵਾਰ ਨੂੰ ਪੰਜਾਬ, ਹਰਿਆਣਾ ਤੇ ਦਿੱਲੀ 'ਚ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਛਾਪੇ ਖਾਸ ਤੌਰ 'ਤੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਹੀਂ ਹਨ, ਬਲਕਿ ਦਿੱਲੀ ਪੁਲਿਸ ਵੱਲੋਂ ਯੂਏਪੀਏ ਦੇ ਤਹਿਤ ਗੈਂਗਸਟਰਾਂ ਵਿਰੁੱਧ ਦਰਜ ਕੀਤੀਆਂ ਗਈਆਂ ਦੋ 'ਸਰਕਾਰੀ ਐਫਆਈਆਰਜ਼' ਬਾਰੇ ਹਨ ਤੇ ਬਾਅਦ ਵਿੱਚ ਐਨਆਈਏ ਨੂੰ ਟ੍ਰਾਂਸਫਰ ਕਰ ਦਿੱਤੀਆਂ ਗਈਆਂ ਹਨ।
ਸੂਤਰਾਂ ਨੇ ਦੱਸਿਆ ਕਿ ਐਨਆਈਏ ਦੀ ਟੀਮ ਨੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਦੇ ਕੋਟਕਪੂਰਾ ਰੋਡ ’ਤੇ ਸਥਿਤ ਘਰ ਦਾ ਦੌਰਾ ਕੀਤਾ ਤੇ ਕਸਬੇ ਦੇ ਬਾਗ ਵਾਲੀ ਗਲੀ ਵਿੱਚ ਜੁੱਤੀਆਂ ਦੀ ਦੁਕਾਨ ਦੇ ਮਾਲਕ ਦੇ ਜਾ ਕੇ ਘਰ ਵੀ ਜਾਂਚ ਕੀਤੀ।
ਸੂਤਰਾਂ ਅਨੁਸਾਰ ਐਨਆਈਏ ਅਧਿਕਾਰੀਆਂ ਨੇ ਸਥਾਨਕ ਪੁਲਿਸ ਦੇ ਨਾਲ ਬਾਗ ਵਾਲੀ ਗਲੀ ਸਥਿਤ ਮਕਾਨ ਮਾਲਕਾਂ ਤੋਂ ਮੋਬਾਈਲ ਫ਼ੋਨ ਨੰਬਰ ਦਾ ਵੇਰਵਾ ਮੰਗਿਆ। ਪਰਿਵਾਰ ਨੇ ਕਥਿਤ ਤੌਰ 'ਤੇ ਉਨ੍ਹਾਂ ਨੂੰ ਦੱਸਿਆ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਫ਼ੋਨ ਨੰਬਰ ਦੀ ਵਰਤੋਂ ਨਹੀਂ ਕਰ ਰਹੇ ਸਨ। NIA ਅਧਿਕਾਰੀ ਅੱਧੇ ਘੰਟੇ ਬਾਅਦ ਉੱਥੋਂ ਚਲੇ ਗਏ।
ਗੋਲਡੀ ਬਰਾੜ ਮੂਸੇਵਾਲਾ ਕਤਲੇਆਮ ਦਾ ਮੁੱਖ ਸਾਜ਼ਿਸ਼ਕਾਰ ਹੈ। ਜੋ ਕਿ ਇਸ ਸਮੇਂ ਕੈਨੇਡਾ ਵਿੱਚ ਕਿਸੇ ਅਣਜਾਣ ਥਾਂ ’ਤੇ ਰਹਿ ਰਿਹਾ ਹੈ। ਉਸ ਨੇ ਹੀ ਕੈਨੇਡਾ 'ਚ ਬੈਠ ਇਸ ਪੂਰੀ ਵਾਰਦਾਤ ਨੂੰ ਅੰਜਾਮ ਦਿਵਾਇਆ।29 ਮਈ ਨੂੰ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। 6 ਸ਼ੂਟਰਾਂ ਨੇ ਮੂਸੇਵਾਲਾ ਦੀ ਥਾਰ ਨੂੰ ਘੇਰ ਕੇ ਅੰਨ੍ਹੇਵਾਹ ਫਾਈਰਿੰਗ ਕੀਤੀ ਸੀ ਜਿਸ ਵਿੱਚ ਪੰਜਾਬ ਗਾਇਕ ਦੀ ਮੌਤ ਹੋ ਗਈ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ