ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਿਜਲੀ ਸੋਧ ਬਿੱਲ 2022 ਨੂੰ ਲੈ ਕੇ ਕੇਂਦਰ ਸਰਕਾਰ 'ਤੇ ਤਿੱਖ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਹੈ ਕਿ ਇਹ ਰਾਜਾਂ ਰਾਜਾਂ ਦੇ ਅਧਿਕਾਰਾਂ 'ਤੇ ਇੱਕ ਹੋਰ ਹਮਲਾ ਹੈ। ਉਨ੍ਹਾਂ ਨੇ ਬਿਜਲੀ ਸੋਧ ਬਿੱਲ 2022 ਦੇ ਸੰਸਦ ਦੇ ਅੰਦਰ ਤੇ ਬਾਹਰ ਵਿਰੋਧ ਕਰਨ ਦਾ ਐਲਾਨ ਕੀਤਾ ਹੈ। 


ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ ਰਾਜਾਂ ਦੇ ਅਧਿਕਾਰਾਂ ਤੇ ਇੱਕ ਹੋਰ ਹਮਲਾ…ਬਿਜਲੀ ਸੋਧ ਬਿੱਲ 2022… ਇਸ ਬਿਲ ਨੂੰ ਪਾਰਲੀਮੈਂਟ ਵਿੱਚ ਪੇਸ਼ ਕਰਨ ਦਾ ਸਖ਼ਤ ਵਿਰੋਧ ਕਰਦੇ ਹਾਂ…ਕੇਂਦਰ ਸਰਕਾਰ ਰਾਜਾਂ ਨੂੰ ਕਠਪੁਤਲੀ ਨਾ ਸਮਝੇ ਅਸੀਂ ਆਪਣੇ ਅਧਿਕਾਰਾਂ ਦੀ ਲੜਾਈ ਲੜਾਂਗੇ..ਸੜਕ ਤੋਂ ਸੰਸਦ ਤੱਕ ..।


 




ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੋਦੀ ਸਰਕਾਰ ਉੱਪਰ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਹੈ ਕਿ ਲੋਕ ਸਭਾ ਵਿੱਚ ਅੱਜ ਬਿਜਲੀ ਸੋਧ ਬਿੱਲ ਲਿਆਂਦਾ ਜਾ ਰਿਹਾ ਹੈ। ਇਹ ਕਾਨੂੰਨ ਬਹੁਤ ਖਤਰਨਾਕ ਹੈ। ਇਸ ਨਾਲ ਦੇਸ਼ ਵਿੱਚ ਬਿਜਲੀ ਦੀ ਸਮੱਸਿਆ ਸੁਧਰਨ ਦੀ ਬਜਾਏ ਹੋਰ ਗੰਭੀਰ ਹੋ ਜਾਵੇਗੀ। ਲੋਕਾਂ ਦੀ ਮੁਸ਼ਕਲਾਂ ਹੋਰ ਵਧਣਗੀਆਂ। ਸਿਰਫ਼ ਕੁਝ ਕੰਪਨੀਆਂ ਨੂੰ ਹੀ ਫਾਇਦਾ ਹੋਵੇਗਾ। ਮੈਂ ਕੇਂਦਰ ਨੂੰ ਅਪੀਲ ਕਰਦਾ ਹਾਂ ਕਿ ਇਸ ਨੂੰ ਜਲਦਬਾਜ਼ੀ ਵਿੱਚ ਨਾ ਲਿਆਂਦਾ ਜਾਵੇ।