Appointment of new Chairman: ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ 66 ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀ ਨਿਯੁਕਤੀ ਕੀਤਾ ਹੈ ਪਰ ਧਾਰਮਿਕ ਨਗਰੀ ਸ੍ਰੀ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦੇ ਚੇਅਰਮੈਨ ਕਮਿੱਕਰ ਸਿੰਘ ਢਾਡੀ ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਵਿਰੋਧੀਆਂ ਵੱਲੋਂ ਇਸ ਨਿਯੁਕਤੀ ਉੱਪਰ ਸਵਾਲ ਉਠਾਏ ਜਾ ਰਹੇ ਹਨ।



ਸੀਨੀਅਰ ਕਾਂਗਰਸੀ ਆਗੂ ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇੱਕ ਟਵੀਟ ਕਰਕੇ ਇਸ ਨਿਯੁਕਤੀ ਉੱਪਰ ਤੰਨਜ ਕੱਸਿਆ ਹੈ। ਟਵੀਟ ਕਰਦਿਆਂ ਉਨ੍ਹਾਂ ਲਿਖਿਆ ਹੈ ਕਿ ਇਮਾਨਦਾਰੀ ਦਾ ਢਿੰਡੋਰਾ ਪਿੱਟਣ ਆਮ ਆਦਮੀ ਪਾਰਟੀ ਨੇ ਆਨੰਦਪੁਰ ਸਾਹਿਬ ਵਿੱਚ ਇੱਕ ਅਜਿਹੇ ਲੀਡਰ ਨੂੰ ਨਿਯੁਕਤ ਕੀਤਾ ਹੈ ਜੋ ਧਾਰਾ 306 ਤਹਿਤ ਦਰਜ ਇੱਕ ਕੇਸ ਵਿੱਚ ਜੇਲ੍ਹ ਅੰਦਰ ਬੰਦ ਹੈ। ਇਸੇ ਸਾਲ ਥਾਣਾ ਕੀਰਤਪੁਰ ਸਾਹਿਬ ਵਿਖੇ ਨੌਜਵਾਨ ਨੂੰ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ।










ਦੱਸ ਦਈਏ ਕਿ ਪੰਜਾਬ ਸਰਕਾਰ ਨੇ 5 ਇੰਪਰੂਵਮੈਂਟ ਟਰੱਸਟਾਂ ਤੇ 66 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਨਿਯੁਕਤੀਆਂ ਦੀ ਸੂਚੀ ਜਾਰੀ ਕੀਤੀ ਹੈ। ਸੀਐਮ ਨੇ ਟਵੀਟ ਕਰਕੇ ਲਿਖਿਆ- 'ਸਾਥੀਆਂ ਨੂੰ ਉਨ੍ਹਾਂ ਦੀਆਂ ਨਵੀਆਂ ਜ਼ਿੰਮੇਵਾਰੀਆਂ ਲਈ ਬਹੁਤ-ਬਹੁਤ ਵਧਾਈਆਂ। ਸਾਰਿਆਂ ਨੂੰ 'ਰੰਗਲਾ ਪੰਜਾਬ' ਦੀ ਟੀਮ ਵਿੱਚ 'ਜੀ ਆਇਆ ਨੂੰ'।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ