Punjab News: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ 'ਚ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕਰ ਰਹੇ ਹਨ। ਇਸ ਤੋਂ ਪਹਿਲਾਂ ਅੱਜ ਸਵੇਰੇ ਮਾਨਸਾ ਵਿੱਚ 646 ਬੇਰੁਜ਼ਗਾਰ ਪੀਟੀਆਈ ਯੂਨੀਅਨ ਦੇ ਪ੍ਰਧਾਨ ਗੁਰਲਾਬ ਸਿੰਘ ਤੇ ਕੇਜਰੀਵਾਲ ਦੀ ਮੂੰਬ ਬੋਲੀ ਭੈਣ ਸਿੱਪੀ ਸ਼ਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੂਤਰਾਂ ਮੁਤਾਬਕ ਪੰਜਾਬ ਪੁਲਿਸ ਨੂੰ ਖਦਸ਼ਾ ਹੈ ਕਿ ਆਪਣੇ ਸਮਰਥਕਾਂ ਨਾਲ ਇਹ ਆਗੂ ਅੰਮ੍ਰਿਤਸਰ ਵਿੱਚ ਹੋਣ ਜਾ ਰਹੀ ਰੈਲੀ ਵਿੱਚ ਵਿਘਨ ਪਾ ਸਕਦੇ ਹਨ।
ਉਧਰ, ਸਿੱਪੀ ਸ਼ਰਮਾ ਦੀ ਨਜ਼ਰਬੰਦੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਰੋਧੀ ਨਿਸ਼ਾਨੇ 'ਤੇ ਆ ਗਏ ਹਨ। ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਵਿਅੰਗ ਕਰਦਿਆਂ ਕਿਹਾ, ਮੈਂ ਤੁਹਾਨੂੰ ਯਾਦ ਕਰਵਾ ਰਿਹਾ ਹਾਂ, ਸਿੱਪੀ ਸ਼ਰਮਾ ਉਹੀ 646 ਬੇਰੁਜ਼ਗਾਰ ਪੀਟੀਆਈ ਯੂਨੀਅਨ ਦੇ ਮੈਂਬਰ ਹਨ, ਜਿਨ੍ਹਾਂ ਨੂੰ ਅਰਵਿੰਦ ਕੇਜਰੀਵਾਲ ਨੇ 2021 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਭੈਣ ਬਣਾ ਲਿਆ ਸੀ। ਸਿੱਪੀ ਸ਼ਰਮਾ ਨੇ ਆਪਣੀ ਤਸਵੀਰ ਜਾਰੀ ਕਰਕੇ ਮੰਗ ਕੀਤੀ ਹੈ ਕਿ ਅੱਜ ਉਨ੍ਹਾਂ ਦੀ ਭੈਣ ਉਨ੍ਹਾਂ ਨੂੰ ਮਿਲਣਾ ਚਾਹੁੰਦੀ ਹੈ। ਉਸ ਨੂੰ ਮਿਲਣ ਤਾਂ ਦੂਰ ਸਗੋਂ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ।
ਮਜੀਠੀਆ ਨੇ ਫੇਸਬੁੱਕ ਉਪਰ ਆਪਣੀ ਵੀਡੀਓ ਸ਼ੇਅਰ ਕਰਦਿਆਂ ਲਿਖਿਆ ਬਦਲਾਅ ਸਰਕਾਰ ਨੇ ਅਰਵਿੰਦ ਕੇਜਰੀਵਾਲ ਦੀ ਭੈਣ ਸਿਪੀ ਸ਼ਰਮਾ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ ਤਾਂ ਜੋ ਉਹ ਕੇਜਰੀਵਾਲ ਖਿਲਾਫ ਰੋਸ ਪ੍ਰਦਰਸ਼ਨ ਨਾ ਕਰ ਸਕੇ। ਰਿਸ਼ਤਾ ਨਿਭਾਉਣ ਦਾ ਵਿਲੱਖਣ ਤਰੀਕਾ !!
ਉਧਰ, ਇਸ ਬਾਰੇ ਕਾਂਗਰਸੀ ਲੀਡਰ ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਪੰਜਾਬ ਕਾਂਗਰਸ ਅੰਮ੍ਰਿਤਸਰ ਵਿੱਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਸਪਾਂਸਰਡ ਰੈਲੀ 'ਚ ਵਿਰੋਧ ਦੇ ਡਰੋਂ ਭਗਵੰਤ ਮਾਨ ਤੇ ਹਰਜੋਤ ਬੈਂਸ ਦੇ ਹੁਕਮਾਂ 'ਤੇ ਅੱਜ ਸਵੇਰੇ ਮਾਨਸਾ ਵਿੱਚ 646 ਬੇਰੁਜ਼ਗਾਰ ਪੀਟੀਆਈ ਯੂਨੀਅਨ ਦੇ ਪ੍ਰਧਾਨ ਗੁਰਲਾਬ ਸਿੰਘ ਤੇ ਅਰਵਿੰਦ ਕੇਜਰੀਵਾਲ ਦੀ ਸਾਬਕਾ ਭੈਣ ਸਿੱਪੀ ਸ਼ਰਮਾ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ ਕਰਦੇ ਹਾਂ। ਕੀ ਇਹ ਕਾਰਵਾਈਆਂ ਪਿਛਲੀਆਂ ਸਰਕਾਰਾਂ ਨਾਲੋਂ ਕੁਝ ਵੱਖਰੀਆਂ ਹਨ?
ਇਹ ਵੀ ਪੜ੍ਹੋ: Viral Video: ਦੇਖੋ ਕਿਵੇਂ ਬਣਦੀ ਬਰਾਊਨ ਬਰੈੱਡ, ਸਿਹਤਮੰਦ ਦੱਸ ਕੇ ਖੁਆ ਰਹੇ ਮੈਦਾ, ਅੱਖਾਂ ਖੋਲ੍ਹ ਦੇਣ ਵਾਲੀ ਵੀਡੀਓ ਹੋਈ ਵਾਇਰਲ