ਹੁਸ਼ਿਆਰਪੁਰ: ਟਾਂਡਾ ਦੇ ਪਿੰਡ ਜਾਜਾ ਵਿੱਚ ਦੇਰ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਇੱਥੇ ਸੇਵਾ ਮੁਕਤ ਫੌਜੀ ਮਨਜੀਤ ਸਿੰਘ ਤੇ ਉਸ ਦੀ ਪਤਨੀ ਗੁਰਮੀਤ ਕੌਰ ਦੀਆਂ ਬੁਰੀ ਤਰ੍ਹਾਂ ਸੜੀਆਂ ਹੋਈਆਂ ਲਾਸ਼ਾਂ ਕਮਰੇ ਵਿੱਚੋਂ ਮਿਲੀਆਂ ਹਨ। ਪੁਲਿਸ ਨੂੰ ਇਹ ਮਾਮਲਾ ਸ਼ੱਕੀ ਲੱਗ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।
ਘਰ ਵਿੱਚ ਮੌਜੂਦ ਉਸ ਦੀ ਨੂੰਹ ਨੇ ਦੱਸਿਆ ਕਿ ਕੁਝ ਅਣਪਛਾਤੇ ਵਿਅਕਤੀ ਮੇਰੇ ਘਰ ਆਏ। ਮੈਨੂੰ ਨਸ਼ੀਲਾ ਪਦਾਰਥ ਦੇ ਕੇ ਬੇਹੋਸ਼ ਕਰ ਦਿੱਤਾ ਤੇ ਕਮਰੇ ਵਿੱਚ ਬੰਦ ਕਰਕੇ ਮੇਰੇ ਹੱਥ-ਪੈਰ ਬੰਨ੍ਹ ਦਿੱਤੇ। ਫਿਰ ਉਨ੍ਹਾਂ ਨੇ ਮੇਰੇ ਸਹੁਰੇ ਨੂੰ ਅੱਗ ਲਾ ਦਿੱਤੀ।
ਟਾਂਡਾ ਪੁਲਿਸ ਨੇ ਮ੍ਰਿਤਕ ਦੇ ਲੜਕੇ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਥਾਣਾ ਟਾਂਡਾ ਦੇ ਇੰਚਾਰਜ ਨੇ ਕਿਹਾ ਕਿ ਜਾਂਚ ਮਗਰੋਂ ਜੋ ਵੀ ਵਿਅਕਤੀ ਜ਼ਿੰਮੇਵਾਰ ਹੋਵੇਗਾ, ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਮਨਜੀਤ ਸਿੰਘ ਦੇ ਗਲੇ 'ਤੇ ਕੁਝ ਨਿਸ਼ਾਨ ਪਾਏ ਗਏ ਹਨ। ਬਾਕੀ ਦੀ ਕਾਰਵਾਈ ਪੋਸਟਮਾਰਟਮ ਤੋਂ ਬਾਅਦ ਕੀਤੀ ਜਾਵੇਗੀ।
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904