(Source: ECI/ABP News/ABP Majha)
ਮੁੱਖ ਮੰਤਰੀ ਨੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਤਿੰਨ ਲੱਖ ਤੇ ਫੌਜੀਆਂ ਦੇ ਪਰਿਵਾਰਾਂ ਨੂੰ ਦਿੱਤੀ 10 ਲੱਖ ਰੁਪਏ ਦੀ ਸਹਾਇਤਾ
ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਨੇ ਪੰਜਾਬ ਤੇ ਦਿੱਲੀ ਦੇ ਮੁੱਖ ਮੰਤਰੀਆਂ ਨਾਲ ਇਸ ਸਮਾਗਮ ਵਿੱਚ ਉਚੇਚੇ ਤੌਰ ਉਤੇ ਕਿਸਾਨ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਪੀੜਤ ਪਰਿਵਾਰਾਂ ਅਤੇ ਗਲਵਾਨ ਘਾਟੀ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ...
ਚੰਡੀਗੜ੍ਹ : ਸੂਬੇ ਦੇ ਕਿਸਾਨਾਂ ਦੀ ਤਕਦੀਰ ਬਦਲਣ ਦਾ ਤਹੱਈਆ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੇਤੀਬਾੜੀ ਨੂੰ ਆਰਥਿਕ ਤੌਰ ਉਤੇ ਟਿਕਾਊ ਅਤੇ ਮੁਨਾਫ਼ੇ ਵਾਲਾ ਕਿੱਤਾ ਬਣਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਇਸ ਨਾਲ ਸਾਡੀ ਨੌਜਵਾਨ ਪੀੜ੍ਹੀ ਨੂੰ ਇਸ ਪਿਤਾ-ਪੁਰਖੀ ਕਿੱਤੇ ਨੂੰ ਮਾਣ ਤੇ ਸਤਿਕਾਰ ਨਾਲ ਅਪਨਾਉਣ ਦੀ ਪ੍ਰੇਰਨਾ ਮਿਲੇਗੀ।
ਅੱਜ ਇੱਥੇ ਟੈਗੋਰ ਥੀਏਟਰ ਵਿੱਚ ਕਰਵਾਏ ਇਕ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਤਿਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਹਾਜ਼ਰੀ ’ਚ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਵਿਚ ਜਾਨ ਗਵਾਉਣ ਵਾਲੇ ਕਿਸਾਨਾਂ ਅਤੇ ਗਲਵਾਨ ਘਾਟੀ ਦੇ ਸ਼ਹੀਦਾਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਅੱਜ ਦਾ ਇਹ ਸਮਾਗਮ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਤੇ ਕਿਸਾਨਾਂ ਪ੍ਰਤੀ ਸਾਡੀ ਅਥਾਹ ਸ਼ਰਧਾ ਤੇ ਸਤਿਕਾਰ ਅਤੇ ‘ਜੈ ਜਵਾਨ, ਜੈ ਕਿਸਾਨ’ ਦੇ ਨਾਅਰੇ ਦੀ ਭਾਵਨਾ ਨੂੰ ਸਜੀਵ ਕਰਦਾ ਹੈ।
ਜ਼ਿਕਰਯੋਗ ਹੈ ਕਿ ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਨੇ ਪੰਜਾਬ ਤੇ ਦਿੱਲੀ ਦੇ ਮੁੱਖ ਮੰਤਰੀਆਂ ਨਾਲ ਇਸ ਸਮਾਗਮ ਵਿੱਚ ਉਚੇਚੇ ਤੌਰ ਉਤੇ ਕਿਸਾਨ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਪੀੜਤ ਪਰਿਵਾਰਾਂ ਅਤੇ ਗਲਵਾਨ ਘਾਟੀ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਤਿਲੰਗਾਨਾ ਦੇ ਲੋਕਾਂ ਪ੍ਰਤੀ ਵੱਲੋਂ ਤਹਿ ਦਿਲੋਂ ਸਤਿਕਾਰ ਭੇਟ ਕਰਦਿਆਂ ਪ੍ਰਤੀ ਪਰਿਵਾਰ ਕ੍ਰਮਵਾਰ 3 ਲੱਖ ਤੇ 10 ਲੱਖ ਦੀ ਵਿੱਤੀ ਸਹਾਇਤਾ ਭੇਟ ਕੀਤੀ।
ਪਿਛਲੀਆਂ ਸਰਕਾਰਾਂ ਦੀ ਲੀਡਰਸ਼ਿਪ ਦੀ ਤਿੱਖੀ ਆਲੋਚਨਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਸੌੜੀ ਸੋਚ ਅਤੇ ਮਾੜੇ ਰਵੱਈਏ ਸਦਕਾ ਕਿਸਾਨਾਂ ਦੇ ਹਿੱਤਾਂ ਨੂੰ ਮੁੱਢੋਂ ਅਣਗੌਲਿਆ ਕੀਤਾ ਹੈ। ਉਨ੍ਹਾਂ ਆਖਿਆ ਕਿ ਇਹ ਤ੍ਰਾਸਦੀ ਹੈ ਕਿ ਪੰਜਾਬ ਦਾ ਕਿਸਾਨ ਜਿਸ ਦੀ ਜ਼ਮੀਨ ਸਾਰੀ ਦੁਨੀਆ ਵਿੱਚ ਸਭ ਤੋਂ ਵੱਧ ਜਰਖੇਜ਼ ਹੈ ਅਤੇ ਦੂਜੇ ਹਿੱਸਿਆਂ ਅਤੇ ਦੁਨੀਆ ਦੇ ਹੋਰ ਖਿੱਤਿਆਂ ਦੇ ਮੁਕਾਬਲੇ ਵੰਨ-ਸੁਵੰਨੀਆਂ ਫ਼ਸਲਾਂ ਦਾ ਵੱਧ ਝਾੜ ਦੇ ਬਾਵਜੂਦ ਉਹ ਅਤਿ ਦੀ ਗਰੀਬੀ ਹੰਢਾ ਰਹੇ ਹਨ। ਇਸ ਕਾਰਨ ਉਸ ਨੂੰ ਦੋ ਡੰਗ ਦੀ ਰੋਟੀ ਨਸੀਬ ਹੋਣਾ ਵੀ ਮੁਹਾਲ ਹੈ, ਜਦੋਂ ਕਿ ਬਾਹਰਲੇ ਮੁਲਕਾਂ ਦੇ ਕਿਸਾਨ ਜਿਨ੍ਹਾਂ ਕੋਲ ਬਹੁਤ ਹੀ ਘੱਟ ਉਪਜਾਊ ਜ਼ਮੀਨ ਹੈ ਅਤੇ ਉਨ੍ਹਾਂ ਨੂੰ ਖੇਤੀ ਕਰਨ ਲਈ ਕਈ ਤਰ੍ਹਾਂ ਦੀਆਂ ਮੌਸਮੀ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਉਹ ਵਧੀਆ ਤੇ ਸੁਖਾਲੀ ਜ਼ਿੰਦਗੀ ਬਤੀਤ ਕਰ ਰਹੇ ਹਨ। ਉਨ੍ਹਾਂ ਪਿਛਲੀਆਂ ਸਰਕਾਰਾਂ ਦੀ ਲੀਡਰਸ਼ਿਪ ਨੂੰ ਵੰਗਾਰਦਿਆਂ ਪੁੱਛਿਆ ਕਿ “ਉਨ੍ਹਾਂ ਨੇ ਕਿਸਾਨਾਂ ਦੀ ਭਲਾਈ ਅਤੇ ਸਰਬਵੱਖੀ ਵਿਕਾਸ ਲਈ ਕੀ ਪਹਿਲਕਦਮੀਆਂ ਕੀਤੀਆਂ ਹਨ, ਜਿਸ ਕਾਰਨ ਖੇਤੀਬਾੜੀ ਧੰਦਾ ਘੱਟ ਮੁਨਾਫ਼ੇ ਅਤੇ ਵਧੇਰੇ ਖਰਚੇ ਵਾਲਾ ਹੋਣ ਕਾਰਨ ਉਹ ਕਰਜ਼ੇ ਦੇ ਜਾਲ ਵਿੱਚ ਬੁਰੀ ਤਰ੍ਹਾਂ ਫਸਦੇ ਗਏ।”
ਭਗਵੰਤ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਹੁਣ ਤੱਕ ਮਸਾਂ ਦੋ ਮਹੀਨਿਆਂ ਵਿੱਚ ਕਿਸਾਨਾਂ ਦੀ ਭਲਾਈ ਲਈ ਕਈ ਮਿਸਾਲੀ ਕਦਮ ਚੁੱਕੇ ਹਨ, ਜਿਨ੍ਹਾਂ ਵਿੱਚ ਮੂੰਗੀ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਲਈ ਉਸ ਨੂੰ ਘੱਟੋ ਘੱਟ ਸਮਰਥਨ ਮੁੱਲ ਉਤੇ ਖਰੀਦਣ, ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਦੇਣ ਤੋਂ ਇਲਾਵਾ ਫ਼ਸਲੀ ਵੰਨ-ਸੁਵੰਨਤਾ ਲਈ ਕਈ ਕਦਮ ਚੁੱਕੇ ਹਨ। ਉਨ੍ਹਾਂ ਝੋਰਾ ਪ੍ਰਗਟਾਉਂਦਿਆਂ ਆਖਿਆ ਕਿ ਪਿਛਲੀਆਂ ਸਰਕਾਰਾਂ ਨੇ ਸਾਡੇ ਕਿਸਾਨ ਨੂੰ ਅੰਨਦਾਤੇ ਤੋਂ ਭਿਖਾਰੀ ਬਣਾ ਦਿੱਤਾ ਹੈ ਅਤੇ ਸਾਡੀ ਸਰਕਾਰ ਇਸ ਨੂੰ ਮੁੜ ਇਸ ਦਾ ਅੰਨਦਾਤੇ ਦਾ ਖੁਸਿਆ ਹੋਇਆ ਰੁਤਬਾ ਦਿਵਾਉਣ ਵਿੱਚ ਹਰ ਸੰਭਵ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਹਾ, “ਮੇਰੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਕਿਸਾਨੀ ਦਾ ਨਾ ਕੇਵਲ ਕਰਜ਼ਾ ਮੁਆਫ਼ ਕਰਨਾ, ਸਗੋਂ ਉਨ੍ਹਾਂ ਨੂੰ ਕਰਜ਼ਾ ਮੁਕਤ ਕਰਨਾ ਹੈ ਤਾਂ ਜੋ ਉਹ ਆਪਣੇ ਪੈਰਾਂ ਉਤੇ ਖੜ੍ਹੇ ਹੋ ਸਕਣ।”
ਦਿੱਲੀ ਦੀ ਹੱਦ ਉਤੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਤੁਹਾਡੇ ਪਿਆਰਿਆਂ ਨੂੰ ਵਾਪਸ ਤਾਂ ਨਹੀਂ ਲਿਆ ਸਕਦੇ ਅਤੇ ਨਾ ਹੀ ਦੁਨੀਆ ਦੀ ਕਿਸੇ ਕਰੰਸੀ ਨਾਲ ਇਸ ਨਾ ਪੂਰੇ ਜਾਣ ਵਾਲੇ ਘਾਟੇ ਦਾ ਮੁੱਲ ਤਾਰਿਆ ਜਾ ਸਕਦਾ ਪਰ ਫਿਰ ਵੀ ਇਸ ਦੁੱਖ ਦੀ ਘੜੀ ਵਿੱਚ ਅਸੀਂ ਉਨ੍ਹਾਂ ਨਾਲ ਖੜ੍ਹੇ ਹਾਂ।