ਪੜਚੋਲ ਕਰੋ

ਮੁੱਖ ਮੰਤਰੀ ਨੇ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ VDS ਦੀ ਸਮਾਂ ਹੱਦ 15 ਸਤੰਬਰ ਤੱਕ ਵਧਾਈ

ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਫੀਸ 4750 ਰੁਪਏ ਤੋਂ ਘਟਾ ਕੇ 2500 ਰੁਪਏ ਪ੍ਰਤੀ ਬੀ.ਐਚ.ਪੀ. ਕੀਤੀ ਗਈ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ।

ਚੰਡੀਗੜ੍ਹ : ਟਿਊਬਵੈੱਲਾਂ ਦਾ ਲੋਡ ਵਧਾਉਣ ਦੇ ਇੱਛੁਕ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਡ ਵਧਾਉਣ ਲਈ ਸਵੈ ਇੱਛਾ ਨਾਲ ਲੋਡ ਦਾ ਖੁਲਾਸਾ ਸਕੀਮ (ਵੀ.ਡੀ.ਐਸ.) ਦੀ ਮਿਤੀ 15 ਸਤੰਬਰ ਤੱਕ ਵਧਾ ਦਿੱਤੀ ਹੈ।

ਹੋਰ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਸੂਬੇ ਦੇ ਅੰਨਦਾਤਿਆਂ ਦੀ ਸਹੂਲਤ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 10 ਜੂਨ ਨੂੰ ਵੀਡੀਐਸ 45 ਦਿਨਾਂ ਲਈ 24 ਜੁਲਾਈ ਤੱਕ ਸ਼ੁਰੂ ਕੀਤੀ ਸੀ, ਜਿਸ ਤਹਿਤ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਫੀਸ 4750 ਰੁਪਏ ਤੋਂ ਘਟਾ ਕੇ 2500 ਰੁਪਏ ਪ੍ਰਤੀ ਬੀ.ਐਚ.ਪੀ. ਕੀਤੀ ਗਈ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ ਸੂਬੇ ਦੇ 1.28 ਲੱਖ ਕਿਸਾਨਾਂ ਨੇ ਇਸ ਸਕੀਮ ਦਾ ਲਾਭ ਲੈ ਕੇ 123 ਕਰੋੜ ਰੁਪਏ ਬਚਾਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਤੋਂ ਮਿਲੇ ਵੱਡੇ ਹੁੰਗਾਰੇ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਹੁਣ ਇਸ ਸਕੀਮ ਨੂੰ 15 ਸਤੰਬਰ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਕਿਸਾਨ ਆਪਣੇ ਟਿਊਬਵੈੱਲਾਂ ਦਾ ਲੋਡ ਵਧਾਉਣ ਦੇ ਇੱਛੁਕ ਹਨ, ਉਹ ਸਤੰਬਰ ਦੇ ਅੱਧ ਤੱਕ ਬਿਨੈ ਕਰ ਸਕਦੇ ਹਨ। ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਘਟੀਆਂ ਹੋਈਆਂ ਦਰਾਂ ਉਤੇ ਲੋਡ ਵਧਾਉਣ ਲਈ ਬਿਨੈ ਕਰਨ।

ਇਸ ਦੌਰਾਨ ਖੇਤੀਬਾੜੀ ਨੂੰ ਲਾਭ ਵਾਲਾ ਕਿੱਤਾ ਬਣਾਉਣ ਦੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਇਸ ਦਿਸ਼ਾ ਵਿੱਚ ਸਹੀ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਅਰਥਚਾਰਾ ਖੇਤੀਬਾੜੀ ਆਧਾਰਤ ਹੈ ਅਤੇ ਵਸੋਂ ਦਾ ਵੱਡਾ ਹਿੱਸਾ ਖੇਤੀਬਾੜੀ ਉਤੇ ਨਿਰਭਰ ਕਰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਇਸ ਕਦਮ ਦਾ ਉਦੇਸ਼ ਲਾਗਤਾਂ ਘਟਾ ਕੇ ਕਿਸਾਨਾਂ ਦਾ ਲਾਭ ਵਧਾਉਣਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

ਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨgyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp SanjhaMohali Building Collapse | ਮੋਹਾਲੀ ਬਿਲਡਿੰਗ ਹਾਦਸੇ ਦਾ ਅਸਲ ਸੱਚ ਆਇਆ ਸਾਹਮਣੇ! ਇੱਕ ਹੋਰ ਮੌਤ ਦੋ 'ਤੇ FIR.

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget