ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਸੱਦਾ ਦਿੱਤਾ ਤਾਂ ਕਿ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਦੇ ਨਾਲ-ਨਾਲ ਸੂਬੇ ਵਿੱਚ ਹਰਿਆਵਲ ਹੇਠ ਰਕਬਾ ਵਧਾਇਆ ਜਾ ਸਕੇ।


ਅੱਜ ਇੱਥੇ ਵਣ-ਮਹਾਂਉਤਸਵ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਲੱਖਣ ਉਪਰਾਲੇ ਦਾ ਉਦੇਸ਼ ਸੂਬਾ ਭਰ ਵਿੱਚ ਹਰਿਆਲੀ ਨੂੰ ਹੋਰ ਵਧਾਉਣਾ ਹੈ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ ਦਾ, ਪਾਣੀ ਨੂੰ ਪਿਤਾ ਦਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸਮਿਆਂ ਦੌਰਾਨ ਕੋਈ ਉਦਯੋਗਿਕ ਯੂਨਿਟ ਵੀ ਨਹੀਂ ਹੁੰਦਾ ਸੀ ਜਦੋਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਸਨ ਪਰ ਇਹ ਸਾਡੇ ਮਹਾਨ ਗੁਰੂ ਸਾਹਿਬਾਨ ਦੀ ਦੂਰਅੰਦੇਸ਼ ਪਹੁੰਚ ਸੀ ਜਿਸ ਦਾ ਮਕਸਦ ਪ੍ਰਦੂਸ਼ਣ ਦਾ ਖਾਤਮਾ ਕਰਨਾ ਸੀ।


ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਗੁਰਬਾਣੀ ਦੀਆਂ ਸਿੱਖਿਆਵਾਂ ਉਤੇ ਚੱਲਣਾ ਚਾਹੀਦਾ ਹੈ ਤਾਂ ਕਿ ਸੂਬੇ ਦੇ ਵਾਤਾਵਰਣ ਨੂੰ ਬਚਾ ਕੇ ਇਸ ਦੀ ਪੁਰਾਤਨ ਸ਼ਾਨ ਨੂੰ ਬਹਾਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਾ ਕੇ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੇਂ ਦੀ ਲੋੜ ਮੁਤਾਬਕ ਵਾਤਾਵਰਣ ਨੂੰ ਬਚਾਉਣਾ ਸਾਡੇ ਸਾਰਿਆਂ ਦਾ ਫਰਜ਼ ਹੈ ਜਿਸ ਕਰਕੇ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਿਆ ਜਾਵੇ। 



ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਕਾਰਬਨ ਕਰੈਡਿਟ ਸਕੀਮ’ ਲਾਗੂ ਕਰਨ ਵਾਲਾ ਦੇਸ਼ ਵਿੱਚ ਪਹਿਲਾ ਸੂਬਾ ਹੈ ਤਾਂ ਕਿ ਵਾਤਾਵਰਣ ਨੂੰ ਬਚਾਉਣ ਦੇ ਨਾਲ-ਨਾਲ ਆਲਮੀ ਤਪਸ਼ ਉਤੇ ਕਾਬੂ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਟੇਰੀ (ਊਰਜਾ ਤੇ ਖੋਜ ਸੰਸਥਾਨ) ਦੀ ਮਦਦ ਨਾਲ ਸੂਬੇ ਵਿੱਚ ਲਾਗੂ ਕੀਤਾ ਜਾ ਚੁੱਕਾ ਹੈ ਅਤੇ ਪਾਇਲਟ ਪ੍ਰਾਜੈਕਟ ਵਜੋਂ ਸੂਬੇ ਦੇ 3686 ਕਿਸਾਨਾਂ ਨੂੰ ਚਾਰ ਕਿਸ਼ਤਾਂ ਵਿੱਚ 45 ਕਰੋੜ ਰੁਪਏ ਵੰਡੇ ਜਾਣਗੇ।


 ਭਗਵੰਤ ਸਿੰਘ ਮਾਨ ਨੇ ਅੱਜ ਇਸ ਸਕੀਮ ਅਧੀਨ ਪਹਿਲੀ ਕਿਸ਼ਤ ਵਜੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ 818 ਕਿਸਾਨਾਂ ਨੂੰ 1.75 ਕਰੋੜ ਰੁਪਏ ਦੇ ਚੈੱਕ ਵੰਡੇ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਫੰਡ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਲਈ ਸਰਗਰਮ ਭੂਮਿਕਾ ਨਿਭਾਅ ਰਹੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਤਬਦੀਲ ਕੀਤੇ ਜਾਣਗੇ।


ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਆਪਣੀਆਂ ਸਿਆਸੀ ਚਾਲਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਵਿਅੰਗ ਕਰਦਿਆਂ ਕਿਹਾ, “ਬਾਦਲ ਪਰਿਵਾਰ ਦਾ ਫਰਜੰਦ ਹੁਣ ਆਪਣੇ ਕੀਤੇ ਦੀ ਮੁਆਫੀ ਮੰਗ ਰਿਹਾ ਹੈ ਪਰ ਉਸ ਨੂੰ ਇਕ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਗਲਤੀਆਂ ਲਈ ਮੁਆਫ਼ ਕੀਤਾ ਜਾ ਸਕਦਾ ਪਰ ਗੁਨਾਹ ਕਦੇ ਮਾਫ਼ ਨਹੀਂ ਹੁੰਦੇ। ਬਾਦਲ ਪਰਿਵਾਰ ਨੇ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਬੱਜਰ ਗੁਨਾਹ ਕੀਤੇ ਹਨ ਜਿਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ।”


ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਬੇਅਦਬੀ ਕਾਂਡ ਬਾਰੇ ਸਬੂਤ ਇਕੱਠੇ ਕਰ ਰਹੀ ਹੈ ਅਤੇ ਇਸ ਅਪਰਾਧ ਦੇ ਅਸਲ ਦੋਸ਼ੀ ਜਲਦੀ ਹੀ ਸਲਾਖਾਂ ਪਿੱਛੇ ਹੋਣਗੇ। ਬਾਗ਼ੀ ਅਕਾਲੀ ਲੀਡਰਸ਼ਿਪ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਹੁਣ ਇਸ ਮੁੱਦੇ ’ਤੇ ਮਗਰਮੱਛ ਦੇ ਹੰਝੂ ਵਹਾ ਰਹੇ ਹਨ ਜਦਕਿ ਜਦੋਂ ਇਹ ਗੁਨਾਹ ਕੀਤੇ ਜਾ ਰਹੇ ਸਨ ਤਾਂ ਉਸ ਵੇਲੇ ਇਹ ਬਾਗੀ ਲੀਡਰਸ਼ਿਪ ਵੀ