ਗੁਰਵਿੰਦਰ ਸਿੰਘ ਚੱਠਾ ਦੀ ਰਿਪੋਰਟ


Punjab News: ਪੰਜਾਬ 'ਚ ਐਤਵਾਰ ਨੂੰ ਹੋਈ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ (PSTET) ਵਿੱਚ ਸਮਾਜਿਕ ਅਧਿਐਨ ਵਿਸ਼ੇ ਦਾ ਪੇਪਰ ਕਾਫੀ ਸੁਰਖੀਆਂ 'ਚ ਹੈ। ਦੱਸ ਦਈਏ ਕਿ ਹੈਰਾਨੀ ਦੀ ਗੱਲ ਇਹ ਸੀ ਕਿ ਪੇਪਰ 'ਚ 60 ਫੀਸਦੀ ਸਵਾਲਾਂ ਦੇ ਸਹੀ ਜਵਾਬਾਂ 'ਤੇ ਨਿਸ਼ਾਨ ਲੱਗੇ ਹੋਏ ਸੀ।


ਜਿਸ ਤੋਂ ਬਾਅਦ ਹੁਣ ਪੰਜਾਬ ਸੀਐਮ ਦੀ ਪ੍ਰਤਿਕਿਰਿਆ ਆਈ ਹੈ। ਮਾਨ ਨੇ ਆਪਣੇ ਫੇਸਬੁੱਕ 'ਤੇ ਇੱਕ ਪੋਸਟ ਕੀਤੀ ਹੈ। ਜਿਸ 'ਚ ਉਨ੍ਹਾਂ ਨੇ ਕਿਹਾ, ਪੇਪਰ ਲੀਕ..ਮਤਲਬ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਧੋਖਾ ਜਿਸ ਨਾਲ ਨੌਜਵਾਨਾਂ ਦੇ ਸੁਪਨੇ ਟੁੱਟ ਜਾਂਦੇ ਨੇ...ਸਾਡੀ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਅਤੇ ਉਮੀਦਾਂ ਦੀ ਸਰਕਾਰ ਹੈ.. ਪੰਜਾਬ ਦੇ TET ਦੇ ਪੇਪਰ 'ਚ ਹੋਈਆਂ ਲਾਪਰਵਾਹੀਆਂ-ਗੜਬੜੀਆਂ ਬਰਦਾਸ਼ਤ ਨਹੀਂ…ਮੇਰੇ ਵੱਲੋਂ ਪੁਲਿਸ ਨੂੰ ਤੁਰੰਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੇ ਨਿਰਦੇਸ਼ ..



 


ਇਸ ਦੇ ਨਾਲ ਹੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਵਾਦਤ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਸਬੰਧੀ ਕਾਰਵਾਈ ਦੇ ਹੁਕਮ ਦਿੱਤੇ ਹਨ। ਦਰਅਸਲ, ਸਿੱਖਿਆ ਮੰਤਰੀ ਨੇ ਸੋਸ਼ਲ ਮੀਡੀਆ ਟਵਿੱਟਰ ਰਾਹੀਂ ਪ੍ਰਮੁੱਖ ਸਕੱਤਰ ਪੱਧਰ 'ਤੇ ਜਾਂਚ ਕਰਨ ਅਤੇ ਜੀਐਨਡੀਯੂ ਨੂੰ ਬਿਨਾਂ ਕਿਸੇ ਫੀਸ ਦੇ ਪੇਪਰ ਦੁਬਾਰਾ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।