Jalandhar By Election: ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਇਸੇ ਦੌਰਾਨ ਸ਼ਾਹਕੋਟ ਦੇ ਪਿੰਡ ਰੂਪੇਵਾਲਾ ਵਿੱਚ ਆਮ ਆਦਮੀ ਪਾਰਟੀ (ਆਪ) ਤੇ ਕਾਂਗਰਸੀ ਵਰਕਰਾਂ ਵਿਚਾਲੇ ਝੜਪ ਹੋ ਗਈ। ਕਾਂਗਰਸ ਨੇ ਇਲਜ਼ਾਮ ਲਾਇਆ ਹੈ ਕਿ ਆਮ ਆਦਮੀ ਪਾਰਟੀ ਦਾ ਵਿਧਾਇਕ ਵੋਟਰਾਂ ਨੂੰ ਪ੍ਰਭਾਵਿਤ ਕਰ ਰਹੇ ਹਨ।


ਹਾਸਲ ਜਾਣਕਾਰੀ ਮੁਤਾਬਕ ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਇਲਜ਼ਾਮ ਲਾਇਆ ਕਿ ਬਾਬਾ ਬਕਾਲਾ ਤੋਂ ‘ਆਪ’ ਵਿਧਾਇਕ ਦਲਵੀਰ ਸਿੰਘ ਟੌਂਗ ਜਲੰਧਰ ਵਿੱਚ ਘੁੰਮ ਰਿਹਾ ਸੀ। ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਵੋਟਿੰਗ ਵਾਲੇ ਦਿਨ ਬਾਹਰੀ ਵਿਅਕਤੀ ਜਲੰਧਰ ਨਹੀਂ ਆ ਸਕਦੇ। ਇਸ ਦੇ ਬਾਵਜੂਦ ਵਿਧਾਇਕ ਇੱਥੋਂ ਦੇ ਵੋਟਰਾਂ ਨੂੰ ਪ੍ਰਭਾਵਿਤ ਕਰ ਰਹੇ ਹਨ।


ਦੂਜੇ ਪਾਸੇ ‘ਆਪ’ ਆਗੂਆਂ ਨੇ ਦੋਸ਼ ਲਾਇਆ ਕਿ ਕਾਂਗਰਸੀ ਵਰਕਰਾਂ ਨੇ ਹੀ ਧੱਕੇਸ਼ਾਹੀ ਕੀਤੀ। ਇਸ ਤੋਂ ਬਾਅਦ ਵਿਧਾਇਕ ਟੌਂਗ ਨੂੰ ਉੱਥੇ ਕਮਰੇ ਵਿੱਚ ਬੰਦ ਕਰ ਦਿੱਤਾ ਗਿਆ। ਮੌਕੇ 'ਤੇ ਪੁਲਿਸ ਨੇ ਪਹੁੰਚ ਕੇ ਵਿਧਾਇਕ ਨੂੰ ਬਾਹਰ ਕੱਢਿਆ ਤੇ ਹੁਣ ਥਾਣੇ ਲੈ ਗਈ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ