ਪੜਚੋਲ ਕਰੋ
(Source: ECI/ABP News)
ਕੇਂਦਰ ਸਰਕਾਰ ਵੱਲੋਂ ਗਾਂਧੀ ਪਰਿਵਾਰ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਖਿਲਾਫ਼ ਕਾਂਗਰਸੀ ਉਤਰੇ ਸੜਕਾਂ 'ਤੇ
ਬਠਿੰਡਾ ਵਿਚ ਸਮੂਹ ਕਾਂਗਰਸ ਲੀਡਰਸ਼ਿਪ ਅਤੇ ਵਰਕਰਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਅਰੁਣ ਵਧਾਵਨ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਖਿਲਾਫ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਅਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ।
![ਕੇਂਦਰ ਸਰਕਾਰ ਵੱਲੋਂ ਗਾਂਧੀ ਪਰਿਵਾਰ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਖਿਲਾਫ਼ ਕਾਂਗਰਸੀ ਉਤਰੇ ਸੜਕਾਂ 'ਤੇ The Congress took to the streets to protest against the bullying of the Gandhi family by the Union Government ਕੇਂਦਰ ਸਰਕਾਰ ਵੱਲੋਂ ਗਾਂਧੀ ਪਰਿਵਾਰ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਖਿਲਾਫ਼ ਕਾਂਗਰਸੀ ਉਤਰੇ ਸੜਕਾਂ 'ਤੇ](https://feeds.abplive.com/onecms/images/uploaded-images/2022/06/17/463ff231481cec871041c3cbe7112540_original.jpeg?impolicy=abp_cdn&imwidth=1200&height=675)
Protest in Punjab
ਬਠਿੰਡਾ : ਬਠਿੰਡਾ ਕੇਂਦਰ ਸਰਕਾਰ ਦੇ ਇਸ਼ਾਰੇ ਉਪਰ ਇਨਫੋਰਸਮੈਂਟ ਡਾਇਰੈਕਟਰ ਵੱਲੋਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੋਂ ਲਗਾਤਾਰ ਪੁਰਾਣੇ ਮਾਮਲੇ ਵਿਚ ਕੀਤੀ ਜਾ ਰਹੀ ਪੁੱਛ ਪੜਤਾਲ ਅਤੇ ਪ੍ਰੇਸ਼ਾਨ ਕਰਨ ਕਰਕੇ ਦੇਸ਼ ਦੇ ਕਾਂਗਰਸੀ ਵਰਕਰਾਂ ਵਿਚ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ। ਈਡੀ ਵੱਲੋਂ ਗਾਂਧੀ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰਨ ਕਰ ਕੇ ਅੱਜ ਪੰਜਾਬ ਵਿੱਚ ਕਾਂਗਰਸੀ ਸੜਕਾਂ ਤੇ ਉਤਰਦੇ ਹੋਏ ਨਜ਼ਰ ਆਏ। ਬਠਿੰਡਾ ਵਿਚ ਸਮੂਹ ਕਾਂਗਰਸ ਲੀਡਰਸ਼ਿਪ ਅਤੇ ਵਰਕਰਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਅਰੁਣ ਵਧਾਵਨ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਖਿਲਾਫ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਅਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਇਹ ਵੀ ਪੜ੍ਹੋ
ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਦੀ ਅਲੋਚਨਾ ਕਰਦਿਆਂ ਕਿਹਾ, ‘ਕਾਂਗਰਸ ਅਤੇ ਅਕਾਲੀ ਦਲ ਸਮੇਤ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਨੇ ਹਮੇਸ਼ਾਂ ਗੈਂਗਸਟਰਾਂ ਅਤੇ ਮਾਫੀਆਂ ਨੂੰ ਸਰਪ੍ਰਸਤੀ ਦਿੱਤੀ ਹੈ। ਆਪਣੇ ਰਾਜਨੀਤਿਕ ਫਾਇਦੇ ਲਈ ਉਨ੍ਹਾਂ ਨੇ ਗੈਂਗਸਟਰਵਾਦ ਨੂੰ ਪ੍ਰਫੁੱਲਤ ਕੀਤਾ ਅਤੇ ਸੂਬੇ ਦਾ ਮਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ। ਪਰ ਅਸੀਂ ਪੰਜਾਬ ਨੂੰ ਅਪਰਾਧ ਅਤੇ ਮਾਫੀਆ ਮੁਕਤ ਬਣਾਉਣ ਦੀ ਸਹੁੰ ਖਾਧੀ ਹੈ। ਇਸ ਲਈ ਜਿਨ੍ਹਾਂ ਲੋਕਾਂ ਨੇ ਗੈਂਗਸਟਰਾਂ ਨੂੰ ਜਨਮ ਦਿੱਤਾ, ਉਹ ਅੱਜ ਰੌਲ਼ਾ ਪਾ ਰਹੇ ਹਨ।
ਮੁੱਖ ਮੰਤਰੀ ਮਾਨ ਸ਼ੁੱਕਰਵਾਰ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਵਿਧਾਨ ਸਭਾ ਹਲਕਾ ਦਿੜ੍ਹਬਾ ਅਤੇ ਸੁਨਾਮ ’ਚ ਆਏ ਸਨ ਅਤੇ ਉਨ੍ਹਾਂ ਨੇ ਦਿੜ੍ਹਬਾ, ਖਨੌਰੀ, ਲਹਿਰਾ, ਝਾਂਜਲੀ, ਜਖੇਪਾਲ, ਚੀਮਾ, ਲੌਗੋਂਵਾਲ ਅਤੇ ਸੁਨਾਮ ਵਿੱਚ ‘ਰੋਡ ਸ਼ੋਅ’ ਕਰਕੇ ਵੋਟਰਾਂ ਨੂੰ ਗੁਰਮੇਲ ਸਿੰਘ ਘਰਾਚੋਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ।
ਮੁੱਖ ਮੰਤਰੀ ਮਾਨ ਸ਼ੁੱਕਰਵਾਰ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਵਿਧਾਨ ਸਭਾ ਹਲਕਾ ਦਿੜ੍ਹਬਾ ਅਤੇ ਸੁਨਾਮ ’ਚ ਆਏ ਸਨ ਅਤੇ ਉਨ੍ਹਾਂ ਨੇ ਦਿੜ੍ਹਬਾ, ਖਨੌਰੀ, ਲਹਿਰਾ, ਝਾਂਜਲੀ, ਜਖੇਪਾਲ, ਚੀਮਾ, ਲੌਗੋਂਵਾਲ ਅਤੇ ਸੁਨਾਮ ਵਿੱਚ ‘ਰੋਡ ਸ਼ੋਅ’ ਕਰਕੇ ਵੋਟਰਾਂ ਨੂੰ ਗੁਰਮੇਲ ਸਿੰਘ ਘਰਾਚੋਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅੰਮ੍ਰਿਤਸਰ
ਤਕਨਾਲੌਜੀ
ਤਕਨਾਲੌਜੀ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)