Punjab News : ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਦੀ ਜ਼ਮਾਨਤ ਪਟੀਸ਼ਨ ਅਦਾਲਤ ਨੇ ਰੱਦ ਕਰ ਦਿੱਤੀ ਹੈ। ਹੁਣ ਮਨਪ੍ਰੀਤ ਨੂੰ ਭਗੌੜਾ ਐਲਾਨਣ ਦੀਆਂ ਤਿਆਰੀਆਂ ਚੱਲ ਰਹੀ ਹਨ। ਇਸ ਤੋਂ ਪਹਿਲਾਂ ਮਨਪ੍ਰੀਤ ਬਾਦਲ ਦੇ ਵਿਦੇਸ਼ ਭੱਜਣ ਦੀ ਸੰਭਾਵਨਾ ਨੂੰ ਵੇਖਦੇ ਹੋਏ ਉਹਨਾਂ ਖਿਲਾਫ਼ ਲੁੱਕਆਊਟ ਸਰਕੂਲਰ (ਐੱਲ.ਓ.ਸੀ.) ਜਾਰੀ ਕੀਤਾ ਗਿਆ ਸੀ ਤਾਂ ਜੋ ਉਹ ਦੇਸ਼ ਛੱਡ ਕੇ ਨਾ ਜਾ ਸਕਣ।
ਗ੍ਰਿਫਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਬਠਿੰਡਾ ਵਿਜੀਲੈਂਸ ਦੀ ਟੀਮ ਨੇ ਮਨਪ੍ਰੀਤ ਨੂੰ ਗ੍ਰਿਫਤਾਰ ਕਰਨ ਲਈ ਪੰਜਾਬ, ਹਰਿਆਣਾ, ਹਿਮਾਚਲ, ਉਤਰਾਖੰਡ, ਰਾਜਸਥਾਨ ਅਤੇ ਦਿੱਲੀ ਵਿੱਚ ਛਾਪੇਮਾਰੀ ਕੀਤੀ ਹੈ ਪਰ ਮਨਪ੍ਰੀਤ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ ਹੈ।
3 ਦੋਸ਼ੀਆਂ ਨੂੰ ਕੀਤਾ ਚੁੱਕਾ ਗ੍ਰਿਫਤਾਰ
ਮਨਪ੍ਰੀਤ ਬਾਦਲ ਨਾਲ ਸਬੰਧਤ ਧੋਖਾਧੜੀ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ 3 ਮੁਲਜ਼ਮਾਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਨਗਰ ਬਠਿੰਡਾ, ਅਮਨਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਟੈਗੋਰ ਨਗਰ ਬਠਿੰਡਾ ਨੂੰ ਗ੍ਰਿਫ਼ਤਾਰ ਕੀਤਾ ਹੈ। ਤਿੰਨੋਂ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਹਨ।
ਦੱਸਣਯੋਗ ਹੈ ਕਿ ਉਕਤ ਮਾਮਲੇ ਵਿੱਚ ਗ੍ਰਿਫਤਾਰ ਮੁਲਜ਼ਮ ਅਮਨਦੀਪ ਸਿੰਘ ਨੇ ਮੰਗਲਵਾਰ ਨੂੰ ਆਪਣੇ ਵਕੀਲ ਰਾਹੀਂ ਅਦਾਲਤ ਵਿੱਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ। ਜਿਸ ਦੀ ਅੱਜ ਅਦਾਲਤ ਵਿੱਚ ਸੁਣਵਾਈ ਤੋਂ ਬਾਅਦ ਅਦਾਲਤ ਨੇ ਸਾਬਾਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ