ਅਦਾਲਤ ਨੇ ਆਈਏਐਸ ਸੰਜੇ ਪੋਪਲੀ ਤੇ ਸਹਾਇਕ ਨੂੰ ਪੁਲਿਸ ਰਿਮਾਂਡ ‘ਤੇ ਭੇਜਿਆ
ਵਿਜੀਲੈਂਸ ਅਧਿਕਾਰੀਆਂ ਮੁਤਾਬਕ ਦੋਵਾਂ ਖ਼ਿਲਾਫ਼ ਠੇਕੇਦਾਰ ਕੋਲੋਂ ਸਾਢੇ 3 ਲੱਖ ਰੁਪਏ ਰਿਸ਼ਵਤ ਲੈਣ ਅਤੇ ਇੰਨੇ ਹੀ ਪੈਸੇ ਹੋਰ ਮੰਗਣ ਦੇ ਦੋਸ਼ ਹਨ। ਠੇਕੇਦਾਰ ਨੇ ਰਿਕਾਰਡਿੰਗ ਸਮੇਤ ਦਾਇਰ ਕੀਤੀ ਸ਼ਿਕਾਇਤ 'ਚ ਕਿਹਾ ਗਿਆ ਸੀ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਲੰਘੀ ਰਾਤ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਆਈਏਐਸ ਸੰਜੇ ਪੋਪਲੀ ਨੂੰ ਰਿਸ਼ਵਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਸੀ। ਉਸ ਦੇ ਨਾਲ ਸੁਪਰਡੈਂਟ ਸੰਜੇ ਵਤਸ ਨੂੰ ਵੀ ਕਾਬੂ ਕੀਤਾ ਗਿਆ ਹੈ। ਅੱਜ ਉਨ੍ਹਾਂ ਨੂੰ ਮੁਹਾਲੀ ਕੋਰਟ ਵਿੱਚ ਪੇਸ਼ ਕੀਤਾ ਗਿਆ ਜਿੱਥੇ ਪੋਪਲੀ ਤੇ ਉਸ ਦੇ ਸਹਾਇਕ ਨੂੰ 4 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ।
ਵਿਜੀਲੈਂਸ ਅਧਿਕਾਰੀਆਂ ਮੁਤਾਬਕ ਦੋਵਾਂ ਖ਼ਿਲਾਫ਼ ਠੇਕੇਦਾਰ ਕੋਲੋਂ ਸਾਢੇ 3 ਲੱਖ ਰੁਪਏ ਰਿਸ਼ਵਤ ਲੈਣ ਅਤੇ ਇੰਨੇ ਹੀ ਪੈਸੇ ਹੋਰ ਮੰਗਣ ਦੇ ਦੋਸ਼ ਹਨ। ਠੇਕੇਦਾਰ ਨੇ ਰਿਕਾਰਡਿੰਗ ਸਮੇਤ ਦਾਇਰ ਕੀਤੀ ਸ਼ਿਕਾਇਤ 'ਚ ਕਿਹਾ ਗਿਆ ਸੀ ਕਿ ਉਸ ਤੋਂ 1 ਫੀਸਦੀ ਕਮਿਸ਼ਨ ਮੰਗਿਆ ਗਿਆ ਸੀ। ਵਿਜੀਲੈਂਸ ਮੁਤਾਬਕ ਇਹ ਮਾਮਲਾ ਕਾਂਗਰਸ ਦੇ ਤੱਤਕਾਲੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਰਕਾਰ ਸਮੇਂ ਦਾ ਹੈ, ਜਦੋਂ ਸੰਜੇ ਪੋਪਲੀ ਪੰਜਾਬ ਸੀਵਰੇਜ ਬੋਰਡ ਦੇ ਸੀਈਓ ਸੀ। ਅੱਜ ਦੋਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ।
ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਗਈ ਐਂਟੀ-ਕੁਰੱਪਸ਼ਨ ਹੈਲਪ ਲਾਈਨ ’ਤੇ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਲੰਮੇ ਅਰਸੇ ਬਾਅਦ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਕਿਸੇ ਆਈਏਐੱਸ ਅਫਸਰ ਖ਼ਿਲਾਫ਼ ਕਾਰਵਾਈ ਕੀਤੀ ਹੈ।
ਪੀਸੀਐਸ ਤੋਂ ਆਈਏਐਸ ਬਣਿਆ ਇਹ ਅਫਸਰ ਅਕਸਰ ਚਰਚਾ ’ਚ ਰਿਹਾ ਹੈ। ਪੋਪਲੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦੇ ਸਥਾਨਕ ਸਰਕਾਰ ਵਿਭਾਗ ਨਾਲ ਸਬੰਧਤ ਕਈ ਹੋਰ ਅਫਸਰਾਂ ਨੂੰ ਵੀ ਤਰੇਲੀਆਂ ਆਉਣ ਲੱਗੀਆਂ ਹਨ। ਇਹ ਵਿਭਾਗ ਕਾਂਗਰਸ ਸਰਕਾਰ ਦੇ ਸਮੇਂ ਵਿਵਾਦਾਂ ਤੇ ਸੁਰਖ਼ੀਆਂ ’ਚ ਵੀ ਰਿਹਾ ਹੈ।
ਇਹ ਵੀ ਪੜ੍ਹੋ
ਖਾਲਿਸਤਾਨੀ ਪੰਨੂ 'ਤੇ ਪੰਜਾਬ 'ਚ FIR, ਸੀਐਮ ਮਾਨ ਨੂੰ ਮਾਰਨ ਦੀ ਧਮਕੀ
ਚੰਡੀਗੜ੍ਹ : ਖਾਲਿਸਤਾਨੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਆਗੂ ਗੁਰਪਤਵੰਤ ਸਿੰਘ ਪੰਨੂ ਖਿਲਾਫ ਪੰਜਾਬ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਪੰਨੂ ਨੇ ਕੱਲ੍ਹ ਸੰਗਰੂਰ ਦੇ ਕਾਲੀ ਮਾਤਾ ਮੰਦਰ ਦੇ ਬਾਹਰ ਖਾਲਿਸਤਾਨੀ ਨਾਅਰੇ ਲਿਖਣ ਦੀ ਵੀਡੀਓ ਜਾਰੀ ਕੀਤੀ ਸੀ। ਕਿਹਾ ਗਿਆ ਕਿ ਜੇਕਰ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਖਾਲਿਸਤਾਨ ਦੇ ਏਜੰਡੇ 'ਤੇ ਨਹੀਂ ਚੱਲਦੇ ਤਾਂ ਉਨ੍ਹਾਂ ਦਾ ਵੀ ਉਹੀ ਹਾਲ ਹੋਵੇਗਾ ਜੋ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਹੋਇਆ ਸੀ। ਇਹ ਮਾਮਲਾ ਸੰਗਰੂਰ ਵਿੱਚ ਹੀ ਦਰਜ ਹੋਇਆ ਹੈ।
ਪੰਨੂ ਨੇ ਮੰਦਰ 'ਚ ਨਾਅਰੇਬਾਜ਼ੀ ਤੋਂ ਬਾਅਦ ਵੀਡੀਓ ਜਾਰੀ ਕੀਤੀ ਸੀ ਜਿਸ ਵਿੱਚ ਉਸ ਨੇ ਦਾਅਵਾ ਕੀਤਾ ਕਿ ਇਹ ਨਾਅਰੇ ਖਾਲਿਸਤਾਨ ਪੱਖੀ ਸਿੱਖਾਂ ਨੇ ਲਿਖੇ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਖਾਲਿਸਤਾਨ ਪੱਖੀ ਸਿੱਖਾਂ ਦੇ ਸਹਿਯੋਗ ਨਾਲ ਬਣੀ ਸੀ। ਪੰਨੂ ਨੇ ਕਿਹਾ ਸੀ ਕਿ ਇਹ ਨਾਅਰੇ ਇਸ ਗੱਲ ਦੀ ਪੁਸ਼ਟੀ ਕਰਦੇ ਹਨ ਕਿ 26 ਜਨਵਰੀ 2023 ਨੂੰ ਪੰਜਾਬ ਖਾਲਿਸਤਾਨ ਰੈਫਰੈਂਡਮ 'ਤੇ ਵੋਟ ਕਰੇਗਾ।
ਪੰਨੂ ਖਿਲਾਫ ਸੰਗਰੂਰ 'ਚ ਨਫਰਤ ਫੈਲਾਉਣ ਅਤੇ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਹੈ। ਪੰਨੂ ਖਿਲਾਫ ਇਹ ਦੂਜਾ ਮਾਮਲਾ ਹੈ। ਇਸ ਤੋਂ ਪਹਿਲਾਂ ਮੋਹਾਲੀ 'ਚ ਦੇਸ਼ ਧ੍ਰੋਹ ਤੇ ਦੋ ਭਾਈਚਾਰਿਆਂ ਨੂੰ ਭੜਕਾਉਣ ਦਾ ਮਾਮਲਾ ਦਰਜ ਹੋ ਚੁੱਕਾ ਹੈ।