Punjab Flood: ਜ਼ਿਲ੍ਹਾ ਮੈਜਿਸਟਰੇਟ ਫਿਰੋਜਪੁਰ ਰਾਜੇਸ਼ ਧੀਮਾਨ ਆਈ.ਏ.ਐੱਸ. ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ.) ਅਤੇ (ਸੈ.ਸੀ.) ਫਿਰੋਜ਼ਪੁਰ ਦੀ ਪ੍ਰਤੀ ਬੇਨਤੀ ਨੂੰ ਮੁੱਖ ਰੱਖਦੇ ਹੋਏ ਮਿਤੀ 01-08-2023 ਤੋਂ 05-08-2023 ਤੱਕ ਸਰਕਾਰੀ ਪ੍ਰਾਇਮਰੀ ਸਕੂਲ ਧੀਰਾ ਘਾਰਾ, ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲਾ ਲਵੇਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌ ਬਹਿਰਾਮ ਸ਼ੇਰ ਸਿੰਘ ਵਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ ਘਾਰਾ ਵਿਖੇ ਛੁੱਟੀ ਦਾ ਐਲਾਨ ਕੀਤਾ ਹੈ।


ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫਸਰਾਂ ਦੀ ਪ੍ਰਤੀ ਬੇਨਤੀ ਅਨੁਸਾਰ ਲਗਾਤਾਰ ਬਾਰਿਸ਼ ਹੋਣ ਕਾਰਨ ਜ਼ਿਲ੍ਹਾ ਫਿਰੋਜ਼ਪੁਰ ਦੇ ਕੁਝ ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋ ਚੁਕੇ ਹਨ। ਇਸ ਲਈ ਉਕਤ ਸਕੂਲਾਂ ਵਿੱਚ ਅਤੇ ਸਕੂਲ ਪਹੁੰਚਣ ਦੇ ਰਸਤੇ ਵਿੱਚ ਪਾਣੀ ਭਰ ਗਿਆ ਹੈ। ਜਿਸ ਕਾਰਨ ਸਕੂਲ ਪਹੁੰਚਣ ਦਾ ਕੋਈ ਰਸਤਾ ਨਹੀਂ ਹੈ। ਇਸ ਕਾਰਨ ਹਾਲ ਦੀ ਘੜੀ ਇਹ ਸਕੂਲ ਬੰਦ ਕੀਤੇ ਗਏ ਹਨ।


ਮੌਸਮ ਵਿਭਾਗ ਮੁਤਾਬਕ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ ਤੇ ਬਠਿੰਡਾ ਨੂੰ ਛੱਡ ਕੇ ਬਾਕੀ ਪੰਜਾਬ ਵਿੱਚ ਬੁੱਧਵਾਰ ਨੂੰ ਮੀਂਹ ਪੈ ਸਕਦਾ ਹੈ। ਇਸ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਅਲਰਟ ਮੁਤਾਬਕ 4 ਅਗਸਤ ਤੱਕ ਮੌਸਮ ਬਾਰਸ਼ ਵਾਲਾ ਰਹੇਗਾ। ਇਸ ਲਈ 3 ਤੇ 4 ਅਗਸਤ ਨੂੰ ਪੂਰੇ ਪੰਜਾਬ 'ਚ ਬਾਰਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਦੱਸ ਦਈਏ ਕਿ ਪੰਜਾਬ 'ਚ ਇਸ ਸਾਲ ਜੁਲਾਈ 'ਚ ਨਾ ਸਿਰਫ 44 ਫੀਸਦੀ ਜ਼ਿਆਦਾ ਬਾਰਸ਼ ਹੋਈ, ਸਗੋਂ ਪਿਛਲੇ ਦੋ ਦਹਾਕਿਆਂ 'ਚ ਇਸ ਮਹੀਨੇ ਦੀ ਸਭ ਤੋਂ ਵੱਧ ਬਾਰਸ਼ ਵੀ ਦਰਜ ਕੀਤੀ ਗਈ। ਸੂਬੇ ਦੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ 100 ਫੀਸਦੀ ਤੋਂ ਵੱਧ ਬਾਰਸ਼ ਹੋਈ ਹੈ। ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਕੇਂਦਰ ਅਨੁਸਾਰ ਪੰਜਾਬ ਵਿੱਚ ਇਸ ਸਾਲ ਜੁਲਾਈ ਵਿੱਚ 231.8 ਮਿਲੀਮੀਟਰ ਵਰਖਾ ਦਰਜ ਕੀਤੀ ਗਈ ਜਦੋਂਕਿ ਆਮ ਤੌਰ 'ਤੇ 161.4 ਮਿਲੀਮੀਟਰ ਪੈਂਦੀ ਹੈ। ਇਸ ਤਰ੍ਹਾਂ ਬਾਰਸ਼ ਇਸ ਵਾਰ 44% ਵੱਧ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।