Punjab News:ਫਰੀਦਕੋਟ 'ਚੋਂ ਲੰਘਦੀ ਨਹਿਰ 'ਚੋਂ ਮਾਂ ਅਤੇ ਬੱਚੇ ਦੀਆਂ ਲਾਸ਼ਾਂ ਮਿਲੀਆਂ ਹਨ। ਪੁਲਿਸ ਨੇ ਲਾਸ਼ ਨੂੰ ਨਹਿਰ 'ਚੋਂ ਕੱਢ ਕੇ ਪਛਾਣ ਲਈ ਮੋਰਚਰੀ 'ਚ ਰਖਵਾ ਦਿੱਤਾ ਹੈ। ਥਾਣਾ ਫਰੀਦਕੋਟ ਦੇ ਏ.ਐਸ.ਆਈ ਜਗਤਾਰ ਸਿੰਘ ਨੇ ਦੱਸਿਆ ਉਨ੍ਹਾਂ ਨੂੰ ਨਹਿਰ ਵਿੱਚ ਲਾਸ਼ਾ ਦੇਖ ਹੋਣ ਦੀ ਇਤਲਾਹ ਮਿਲੀ ਸੀ।


ਜਿਸ ਤੋਂ ਬਾਅਦ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਬਾਹਰ ਕੱਢਿਆ ਅਤੇ ਔਰਤ ਨੇ ਬੱਚੇ ਨੂੰ ਬੰਨ੍ਹ ਕੇ ਨਹਿਰ 'ਚ ਛਾਲ ਮਾਰ ਦਿੱਤੀ | ਔਰਤ ਦੀ ਲਾਸ਼ ਨੂੰ ਸ਼ਨਾਖਤ ਲਈ ਮੋਰਚਰੀ 'ਚ ਰਖਵਾਇਆ ਗਿਆ ਹੈ।


ਉਕਤ ਦੋਵਾਂ ਲਾਸ਼ਾਂ ਦੀ ਬਰਾਮਦਗੀ ਸਬੰਧੀ ਉਹ ਪੰਜਾਬ ਦੇ ਸਾਰੇ ਥਾਣਿਆਂ ਨੂੰ ਵੀ ਸੂਚਨਾ ਭੇਜ ਰਹੇ ਹਨ, ਤਾਂ ਜੋ ਪਤਾ ਲੱਗ ਸਕੇ ਕਿ ਜੇਕਰ ਕਿਸੇ ਥਾਣੇ 'ਚ ਇਸ ਸਬੰਧੀ ਕੋਈ ਸ਼ਿਕਾਇਤ ਦਰਜ ਕਰਵਾਈ ਗਈ ਹੈ ਤਾਂ ਦੋਵਾਂ ਲਾਸ਼ਾਂ ਦੀ ਸ਼ਨਾਖਤ ਕੀਤੀ ਜਾ ਸਕੇ |


ਅਜੇ ਤੱਕ ਨਹੀਂ ਹੋਈ ਪਛਾਣ


ਉਕਤ ਲਾਸ਼ਾਂ ਸਰਹਿੰਦ ਨਹਿਰ 'ਚੋਂ ਬਰਾਮਦ ਹੋਈਆਂ ਹਨ। ਜੇਕਰ ਕੋਈ ਵਿਅਕਤੀ ਉਪਰੋਕਤ ਦੋਵਾਂ ਲਾਸ਼ਾਂ ਸਬੰਧੀ ਕੋਈ ਜਾਣਕਾਰੀ ਦੇਣਾ ਜਾਂ ਲੈਣਾ ਚਾਹੁੰਦਾ ਹੈ। ਮੁੱਖ ਅਫਸਰ ਥਾਣਾ ਸਦਰ ਫਰੀਦਕੋਟ ਦੇ ਮੋਬਾਇਲ ਨੰਬਰ 7527017022 ਜਾਂ ਥਾਣਾ ਸਦਰ ਦੇ ਮੁਨਸ਼ੀ 7527017032 'ਤੇ ਸੰਪਰਕ ਕਰ ਸਕਦੇ ਹਨ।


ਇਹ ਵੀ ਪੜ੍ਹੋ-Lok Sabha Elections: ਖੜਗੇ ਦੀ ਰੈਲੀ ਤੋਂ ਪਹਿਲਾਂ ਕੇਜਰੀਵਾਲ ਨੇ ਕੀਤਾ ਤੋੜ ਵਿਛੋੜਾ ! ਇਕੱਲੇ ਚੋਣਾਂ ਲੜਣ ਦਾ ਕੀਤਾ ਐਲਾਨ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ