Punjab News:ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਧਾਰਾ 302 ਤਹਿਤ ਸਜ਼ਾ ਕੱਟ ਰਹੇ ਇੱਕ ਕੈਦੀ ਦੀ ਮੌਤ ਹੋ ਗਈ। ਸੋਮਵਾਰ ਰਾਤ ਨੂੰ ਜੇਲ੍ਹ ਵਿੱਚ ਕੈਦੀ ਦੀ ਸਿਹਤ ਵਿਗੜ ਗਈ। ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਹਸਪਤਾਲ ਜਾ ਕੇ ਲੱਗਿਆ ਪਤਾ ਹੋ ਚੁੱਕੀ ਹੈ ਮੌਤ
ਕੈਦੀ ਰੁਪਿੰਦਰ ਸਿੰਘ ਵਾਸੀ ਪਿੰਡ ਵਾੜਾ ਪੋਹਵਿੰਡੀਆਂ (ਜੀਰਾ) ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੇਰ ਰਾਤ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਫ਼ੋਨ ਕਰਕੇ ਕਿਹਾ ਕਿ ਰੁਪਿੰਦਰ ਦੀ ਤਬੀਅਤ ਖ਼ਰਾਬ ਹੋ ਗਈ ਹੈ, ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ | ਮੰਗਲਵਾਰ ਸਵੇਰੇ ਜਦੋਂ ਅਸੀਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਪਹੁੰਚੇ ਤਾਂ ਪਤਾ ਲੱਗਾ ਕਿ ਰੁਪਿੰਦਰ ਦੀ ਮੌਤ ਹੋ ਚੁੱਕੀ ਹੈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਡਾਕਟਰਾਂ ਦਾ ਕਹਿਣਾ ਹੈ ਕਿ ਰੁਪਿੰਦਰ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਰੁਪਿੰਦਰ ਦੀ ਉਮਰ 72 ਸਾਲ ਸੀ। ਪੁਲਿਸ ਨੇ ਕਾਨੂੰਨੀ ਕਾਰਵਾਈ ਪੂਰੀ ਕਰ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਰੁਪਿੰਦਰ ਨੇ ਆਪਣੀ ਪਤਨੀ ਦਾ ਕਤਲ ਕੀਤਾ ਸੀ। ਫਿਰ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ