(Source: ECI/ABP News/ABP Majha)
Punjab News: ਹਿਮਾਚਲ 'ਚ ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਤੇ ਔਰਤ ਦੀ ਮੌਤ, ਖੱਡ 'ਚ ਕਾਰ ਡਿੱਗਣ ਕਾਰਨ ਵਾਪਰਿਆ ਹਾਦਸਾ
Punjab News: ਮ੍ਰਿਤਕ ਗੁਰਵਿੰਦਰ ਸਿੰਘ (27) ਦੇ ਪਿਤਾ ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਹਿਮਾਚਲ ਸੈਰ ਕਰਨ ਲਈ ਗਿਆ ਸੀ ਅਤੇ ਚੰਬਾ ਨੇੜੇ ਉਸਦੀ ਕਾਰ ਡੂੰਘੀ ਖਾਈ ਵਿੱਚ ਡਿੱਗ ਗਈ ਜਿਸ ਕਾਰਨ ਉਸਦੀ ਮੌਤ ਹੋ ਗਈ।
Punjab News: ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਇੱਕ ਨੌਜਵਾਨ ਅਤੇ ਔਰਤ ਦੀ ਹਿਮਾਚਲ ਪ੍ਰਦੇਸ਼ ਵਿੱਚ ਮੌਤ ਹੋ ਗਈ ਹੈ। ਇਹ ਦੋਵੇਂ ਸੈਰ ਕਰਨ ਲਈ ਹਿਮਾਚਲ ਪ੍ਰਦੇਸ਼ ਗਏ ਸਨ ਪਰ ਚੰਬਾ ਨੇੜੇ ਉਨ੍ਹਾਂ ਦੀ ਕਾਰ ਡੂੰਘੀ ਖੱਡ 'ਚ ਜਾ ਡਿੱਗੀ ਅਤੇ ਹਾਦਸੇ 'ਚ ਦੋਵਾਂ ਦੀ ਜਾਨ ਚਲੀ ਗਈ। ਪਰਿਵਾਰ ਵਾਲਿਆਂ ਨੂੰ ਸੋਮਵਾਰ ਸਵੇਰੇ ਇਸ ਹਾਦਸੇ ਦਾ ਪਤਾ ਲੱਗਿਆ ਜਿਸ ਤੋਂ ਬਾਅਦ ਨੌਜਵਾਨ ਅਤੇ ਲੜਕੀ ਦੇ ਪਰਿਵਾਰਕ ਮੈਂਬਰ ਉਨ੍ਹਾਂ ਦੀਆਂ ਲਾਸ਼ਾਂ ਲੈਣ ਲਈ ਹਿਮਾਚਲ ਲਈ ਰਵਾਨਾ ਹੋ ਗਏ ਹਨ।
ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਗੁਰਵਿੰਦਰ ਸਿੰਘ (27) ਦੇ ਪਿਤਾ ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਹਿਮਾਚਲ ਸੈਰ ਕਰਨ ਲਈ ਗਿਆ ਸੀ ਅਤੇ ਚੰਬਾ ਨੇੜੇ ਉਸਦੀ ਕਾਰ ਡੂੰਘੀ ਖਾਈ ਵਿੱਚ ਡਿੱਗ ਗਈ ਜਿਸ ਕਾਰਨ ਉਸਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਗੁਰਵਿੰਦਰ ਸਿੰਘ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ ਅਤੇ ਹਾਲੇ ਉਸ ਦਾ ਵਿਆਹ ਵੀ ਨਹੀਂ ਹੋਇਆ ਸੀ।
ਪਿਛਲੇ ਦਿਨੀਂ ਹੋਏ ਹਾਦਸੇ ਵਿੱਚ ਹੋਈਆਂ ਸੀ ਪੰਜ ਮੌਤਾਂ
ਜ਼ਿਕਰ ਕਰ ਦਈਏ ਕਿ ਬੀਤੇ ਦਿਨੀਂ ਮੰਡੀ ਜ਼ਿਲੇ ਦੇ ਸੁੰਦਰਨਗਰ ਉਪ ਮੰਡਲ ਦੇ ਕਟੇਰੂ ਖੇਤਰ 'ਚ SUV ਬੇਕਾਬੂ ਹੋ ਕੇ ਖੱਡ 'ਚ ਡਿੱਗ ਗਈ ਜਿਸ ਕਾਰਨ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਗੰਭੀਰ ਜ਼ਖਮੀ ਹੋ ਗਏ।
ਮ੍ਰਿਤਕਾਂ ਦੀ ਪਛਾਣ ਲਾਲਾ ਰਾਮ (50), ਰੂਪ ਲਾਲ (55), ਸੁਨੀਲ ਕੁਮਾਰ (35), ਗੋਬਿੰਦ ਰਾਮ (60) ਅਤੇ ਮੋਹਨ (55) ਵਜੋਂ ਹੋਈ ਸੀ ਇਹ ਸਾਰੇ ਸੁੰਦਰਨਗਰ ਦੇ ਆਸ-ਪਾਸ ਦੇ ਪਿੰਡਾਂ ਦੇ ਰਹਿਣ ਵਾਲੇ ਹਨ। ਸੁੰਦਰਨਗਰ ਦੇ ਡਿਪਟੀ ਸੁਪਰਡੈਂਟ ਆਫ ਪੁਲਸ ਦਿਨੇਸ਼ ਕੁਮਾਰ ਨੇ ਦੱਸਿਆ ਸੀ ਕਿ ਪੀੜਤ ਮੰਡੀ ਜ਼ਿਲੇ ਦੇ ਮੁੱਖ ਦੇਵਤਾ ਦੇਵ ਕਮਰੂ ਨਾਗ ਦੇ ਮੰਦਰ 'ਚ ਮੱਥਾ ਟੇਕਣ ਤੋਂ ਬਾਅਦ ਵਾਪਸ ਪਰਤ ਰਹੇ ਸਨ। ਇਸ ਦੌਰਾਨ ਕਾਰ ਬੇਕਾਬੂ ਹੋ ਕੇ ਖੱਡ ਵਿੱਚ ਡਿੱਗ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।