Hemkund Sahib Yatra 2023: ਸ੍ਰੀ ਹੇਮਕੁੰਟ ਸਾਹਿਬ ਮੱਥਾ ਟੇਕਣ ਗਏ ਜ਼ੀਰਕਪੁਰ ਨੇੜਲੇ ਪਿੰਡ ਦਿਆਲਪੁਰਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 24 ਸਾਲਾ ਦੇ ਅਮਨਪ੍ਰੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਵਿਦੇਸ਼ ਵਿੱਚ ਕੰਮ ਕਰਦੇ ਹਨ ਜੋ ਆਪਣੇ ਲੜਕੇ ਦੀ ਮੌਤ ਤੋਂ ਬਾਅਦ ਪਿੰਡ ਪਹੁੰਚੇ ਹਨ। ਮ੍ਰਿਤਕ ਨੌਜਵਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ।


ਹਾਸਲ ਜਾਣਕਾਰੀ ਅਨੁਸਾਰ ਮ੍ਰਿਤਕ ਅਮਨਪ੍ਰੀਤ ਸਿੰਘ ਉਰਫ਼ ਹੈਰੀ ਆਪਣੇ ਦੋਸਤਾਂ ਨਾਲ ਲੰਘੇ ਵੀਰਵਾਰ ਸ਼ਾਮ ਘਰ ਤੋਂ ਸ੍ਰੀ ਹੇਮਕੁੰਟ ਸਾਹਿਬ ਮੱਥਾ ਟੇਕਣ ਗਿਆ ਸੀ। ਮ੍ਰਿਤਕ ਦੇ ਨਾਲ ਗਏ ਦੋਸਤਾਂ ਨੇ ਦੱਸਿਆ ਕਿ ਉਹ ਐਤਵਾਰ ਸ਼ਾਮ ਛੇ ਵਜੇ ਗੋਬਿੰਦ ਧਾਮ ਗੁਰਦੁਆਰੇ ਪਹੁੰਚ ਗਏ ਸੀ। ਗੁਰਦੁਆਰੇ ਕਮਰਾ ਨਾ ਮਿਲਣ ’ਤੇ ਉਨ੍ਹਾਂ ਨੇ ਹੋਟਲ ਵਿੱਚ ਕਮਰਾ ਲਿਆ। 



ਇਸ ਦੌਰਾਨ ਅਮਨਪ੍ਰੀਤ ਸਿੰਘ ਦਾ ਬਲੱਡ ਪ੍ਰੈਸ਼ਰ ਘਟਣ ਕਾਰਨ ਉਸ ਦੀ ਤਬੀਅਤ ਵਿਗੜ ਗਈ। ਉਸ ਨੂੰ ਨੇੜਲੀ ਡਿਸਪੈਂਸਰੀ ਵਿੱਚ ਦਿਖਾਇਆ ਗਿਆ। ਡਾਕਟਰ ਨੇ ਦਵਾਈ ਦੇ ਕੇ ਆਰਾਮ ਕਰਨ ਲਈ ਕਿਹਾ। ਸ਼ਾਮ 8 ਵਜੇ ਉਹ ਸੌਂ ਗਿਆ। ਰਾਤ ਨੂੰ 10 ਵਜੇ ਅਮਨਪ੍ਰੀਤ ਸਿੰਘ ਨੂੰ ਲੰਗਰ ਖਾਣ ਲਈ ਉਠਾਉਣ ਲੱਗੇ ਤਾਂ ਉਹ ਨਹੀਂ ਉੱਠਿਆ। 



ਦੋਸਤਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਲੱਗਿਆ ਕਿ ਤਬੀਅਤ ਖ਼ਰਾਬ ਹੋਣ ਕਾਰਨ ਉਹ ਗਹਿਰੀ ਨੀਂਦ ਵਿੱਚ ਸੁੱਤਾ ਹੋਇਆ ਹੈ। ਉਹ ਲੰਗਰ ਖਾ ਕੇ ਸੌਂ ਗਏ। ਜਦ ਸਵੇਰ ਉਠਾਇਆ ਤਾਂ ਉਹ ਉੱਠਿਆ ਨਹੀਂ। ਉਸ ਨੂੰ ਚੁੱਕ ਕੇ ਡਾਕਟਰ ਕੋਲ ਲੈ ਗਏ ਜਿਸ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਦੀ ਲਾਸ਼ ਨੂੰ ਉਹ ਵਾਪਸ ਲੈ ਕੇ ਆਏ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ