ਫ਼ਰੀਦਕੋਟ: ਫ਼ਰੀਦਕੋਟ ਦੀ ਜਰਮਨ ਕਲੋਨੀ ਦੇ ਗੁਰਦੁਆਰਾ ਸਾਹਿਬ ਵਿੱਚ ਦੋ ਧਿਰਾਂ ਵਿਚਾਲੇ ਹੋਈ ਝੜਪ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫਦ ਜਾਂਚ ਲਈ ਇੱਥੇ ਪਹੁੰਚਿਆ। ਵਫਦ ਨੇ ਸੰਗਤ ਦੀ ਹਾਜ਼ਰੀ ਵਿੱਚ ਦੋਵਾਂ ਧਿਰਾਂ ਨੂੰ ਬੁਲਾ ਕੇ ਘਟਨਾ ਸਬੰਧੀ ਪੂਰੀ ਜਾਣਕਰੀ ਇਕੱਤਰ ਕੀਤੀ ਗਈ। ਇਹ ਜਾਣਕਾਰੀ ਹੁਣ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸੌਂਪੀ ਜਾਵੇਗੀ।



ਦੱਸ ਦਈਏ ਕਿ ਬੀਤੇ ਦਿਨੀਂ ਫ਼ਰੀਦਕੋਟ ਦੀ ਜਰਮਨ ਕਲੋਨੀ ਸਥਿਤ ਗੁਰਦੁਆਰਾ ਨਿਸ਼ਾਨ ਸਾਹਿਬ ਵਿਖੇ ਸੰਗਰਾਂਦ ਦਿਹਾੜੇ ਦੇ ਸਮਾਗਮ ਮੌਕੇ ਪ੍ਰਧਾਨਗੀ ਨੂੰ ਲੈ ਕੇ ਉਠੇ ਵਿਵਾਦ ਤੋਂ ਬਾਅਦ ਦੋ ਧਿਰਾਂ ਆਪਸ 'ਚ ਬੁਰੀ ਤਰ੍ਹਾਂ ਭਿੜ ਗਈਆਂ ਸੀ। ਇਸ ਦੌਰਾਨ ਇੱਕ ਦੂਜੇ ਦੀਆਂ ਪੱਗਾਂ ਉਛਾਲੀਆ ਗਈਆਂ ਸੀ। ਇੱਥੋਂ ਤੱਕ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਸ਼ਸ਼ੋਬਿਤ ਸ਼ਸਤਰ ਚੁੱਕ ਕੇ ਇੱਕ ਦੂਜੇ ਉਪਰ ਹਮਲਾ ਕੀਤਾ ਗਿਆ। ਇਸ ਘਟਨਾ ਨੂੰ ਲੈ ਕੇ ਹਰ ਪਾਸੇ ਨਿੰਦਾ ਕੀਤੀ ਜਾ ਰਹੀ ਹੈ। 


Punjab Breaking News LIVE: ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਵਾਇਰਲ ਨੇ ਭਖਾਇਆ ਮਾਹੌਲ, 'ਆਪ' 'ਚ ਹੋ ਸਕਦਾ ਫੇਰ-ਬਦਲ?, ਸੀਐਮ ਭਗਵੰਤ ਮਾਨ ਦੀ ਬੀਜੇਪੀ ਨੂੰ ਵੰਗਾਰ, ਚੰਗਾ ਮਿਲੇਗਾ ਝੋਨੇ ਦਾ ਭਾਅ, ਮੂਸੇਵਾਲਾ ਕਤਲ ਕੇਸ 'ਚ ਵੱਡਾ ਖੁਲਾਸਾ



ਉੱਥੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਇਸ ਸਬੰਧੀ ਨੋਟਿਸ ਲੈਂਦੇ ਹੋਏ ਸਾਰੇ ਘਟਨਾਕ੍ਰਮ ਦੀ ਜਾਣਕਾਰੀ ਮੰਗੀ ਸੀ। ਇਸ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇੱਕ ਵਫ਼ਦ ਫ਼ਰੀਦਕੋਟ ਦੇ ਇਸ ਗੁਰਦੁਆਰਾ ਸਾਹਿਬ ਪੁੱਜੇ ਜਿੱਥੇ ਸੰਗਤ ਦੀ ਹਾਜ਼ਰੀ ਵਿੱਚ ਦੋਨਾਂ ਧਿਰਾਂ ਨੂੰ ਬੁਲਾ ਕੇ ਘਟਨਾ ਸਬੰਧੀ ਪੂਰੀ ਜਾਣਕਰੀ ਇਕੱਤਰ ਕੀਤੀ ਗਈ। 


ਕਿਸੇ ਵੀ ਮੁੱਖ ਮੰਤਰੀ ਨੇ ਰਾਜਨੀਤੀ ਵਿੱਚ ਨੈਤਿਕਤਾ ਦੀ ਹੱਦ ਨੂੰ ਇੰਨਾ ਕਦੇ ਨੀਵਾਂ ਨਹੀਂ ਕੀਤਾ, ਜੋ ਭਗਵੰਤ ਮਾਨ ਵਾਰ-ਵਾਰ ਕਰ ਰਹੇ: ਸੁਖਪਾਲ ਖਹਿਰਾ


ਇਸ ਤੋਂ ਬਾਅਦ ਇਹ ਸਾਰੀ ਜਾਣਕਾਰੀ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਭੇਜੀ ਜਾਵੇਗੀ ਤੇ ਜੋ ਵੀ ਹੁਕਮ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਆਵੇਗਾ, ਉਸ ਨੂੰ ਦੋਨਾਂ ਧਿਰਾਂ ਨੂੰ ਮੰਨਣਾ ਲਾਜ਼ਮੀ ਹੋਵੇਗਾ। ਇਸ ਦੇ ਨਾਲ ਹੀ ਕਮੇਟੀ ਮੈਂਬਰਾਂ ਨੇ ਸਾਫ ਕੀਤਾ ਕਿ ਧਰਮ ਅਨੁਸਾਰ ਹੀ ਇਸ ਮਾਮਲੇ ਵਿੱਚ ਫੈਸਲਾ ਲਿਆ ਜਾਵੇਗਾ।