Punjab News: ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਡੀਜੀਪੀ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਜੋੜ ਮੇਲ 26 ਤੋਂ 28 ਦਸੰਬਰ , 2022 ਤੱਕ ਸ੍ਰੀ ਫਤਿਹਗੜ ਸਾਹਿਬ ਵਿਖੇ ਹੋਵੇਗਾ।
Punjab News: ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫਤਹਿਗੜ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਜ਼ਿਲੇ ਵਿੱਚ ਹੋਣ ਵਾਲੇ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜਨ ਲਈ ਮੌਕੇ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਜੋੜ ਮੇਲ 26 ਤੋਂ 28 ਦਸੰਬਰ , 2022 ਤੱਕ ਸ੍ਰੀ ਫਤਿਹਗੜ ਸਾਹਿਬ ਵਿਖੇ ਹੋਵੇਗਾ।
Ahead of Shaheedi Jor Mela, @DGPPunjabPolice Gaurav Yadav paid obeisance at Gurdwara Sri Fatehgarh Sahib and reviewed security arrangements at the spot to ensure that the function is conducted in a smooth and secure manner in the district. pic.twitter.com/Z8ryf7QK3c
— Government of Punjab (@PunjabGovtIndia) December 24, 2022
ਸ੍ਰੀ ਫਤਹਿਗੜ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਲਈ ਸੁਰੱਖਿਆ ਪ੍ਰਬੰਧਾਂ ਵਾਸਤੇ ਤਾਇਨਾਤ ਕੀਤੇ ਜਾ ਰਹੇ 3000 ਤੋਂ ਵੱਧ ਪੁਲਿਸ ਕਰਮੀਆਂ ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਕਿਹਾ ਕਿ ਪਹਿਲੀ ਵਾਰ ਨਿਗਰਾਨੀ ਲਈ ਡਰੋਨ ਦੀ ਵਰਤੋਂ ਕੀਤੀ ਜਾਵੇਗੀ ਅਤੇ ਹੰਗਾਮੀ ਸਥਿਤੀਆਂ ਨਾਲ ਨਜਿੱਠਣ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਡੀ.ਆਈ.ਜੀ ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਸੀਨੀਅਰ ਪੁਲਿਸ ਕਪਤਾਨ ਫਤਿਹਗੜ ਸਾਹਿਬ ਰਵਜੋਤ ਕੌਰ ਗਰੇਵਾਲ ਨਾਲ ਸਾਰੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਦੇਸ਼ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹਾਇਤਾ ਲਈ ਪੰਜ ਸਮਾਧਾਨ ਕੇਂਦਰ ਬਣਾਏ ਗਏ ਹਨ। ਇਸ ਤੋਂ ਇਲਾਵਾ ਇੱਕ ਆਧੁਨਿਕ ਕਮਾਂਡ ਸੈਂਟਰ ਵੀ ਸਥਾਪਤ ਕੀਤਾ ਗਿਆ ਹੈ।ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਅਰਦਾਸ ਕੀਤੀ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।