Chandigarh: ਪੰਜਾਬ ਤੋਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਪੰਜਾਬ ਦੇ ਪਾਣੀਆਂ ਤੇ ਸੇਮ ਦਾ ਮੁੱਦਾ ਸੰਸਦ ਵਿੱਚ ਉਠਾਇਆ। ਆਮ ਆਦਮੀ ਪਾਰਟੀ ਪੰਜਾਬ ਨੇ ਵਟੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ।






ਆਮ ਆਦਮੀ ਪਾਰਟੀ ਪੰਜਾਬ ਨੇ ਵਟੀਟ ਵਿੱਚ ਲਿਖਿਆ ਹੈ ਕਿ ਪੰਜਾਬ ਦੇ ਪਾਣੀਆਂ ਤੇ ਸੇਮ ਕਾਰਨ ਹੁੰਦੇ ਨੁਕਸਾਨ ਦੇ ਮੁੱਦੇ ਦੀ ਗੂੰਜ ਪਾਰਲੀਮੈਂਟ ‘ਚ ਪਈ। ਪੰਜਾਬ ਤੋਂ ਰਾਜ ਸਭਾ ਮੈਂਬਰ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਚੁੱਕਿਆ ਮੁੱਦਾ।


 


ਦੱਸ ਦੇਈਏ ਕਿ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਅੱਜ ਸੰਸਦ ਵਿੱਚ ਅਫ਼ਗਾਨਿਸਤਾਨ ਦੇ ਸਿੱਖਾਂ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਨੇ ਅਫ਼ਗਾਨਿਸਤਾਨ ‘ਚ ਸਿੱਖ ਕੌਮ ‘ਤੇ ਹੁੰਦੇ ਹਮਲਿਆਂ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਪੰਜਾਬ ਤੋਂ ਰਾਜ ਸਭਾ ਮੈਂਬਰ “ਹਮਲੇ ਸਿਰਫ਼ ਸਿੱਖ ਕੌਮ ‘ਤੇ ਹੀ ਕਿਉਂ ਹੋ ਰਹੇ ਹਨ”?



ਆਮ ਆਦਮੀ ਪਾਰਟੀ ਪੰਜਾਬ ਨੇ ਵੀਡੀਓ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ। ਟਵੀਟ ਵਿੱਚ ਕਿਹਾ ਹੈ ਕਿ ਅਫ਼ਗਾਨਿਸਤਾਨ ‘ਚ ਸਿੱਖ ਕੌਮ ‘ਤੇ ਹੁੰਦੇ ਹਮਲਿਆਂ ਦਾ ਮੁੱਦਾ ਪੰਜਾਬ ਤੋਂ ਰਾਜ ਸਭਾ ਮੈਂਬਰ @harbhajan_singh ਜੀ ਨੇ ਪਾਰਲੀਮੈਂਟ ‘ਚ ਚੁੱਕਿਆ ਕਿਹਾ-“ਹਮਲੇ ਸਿਰਫ਼ ਸਿੱਖ ਕੌਮ ‘ਤੇ ਹੀ ਕਿਉਂ”?


 


ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਕੇਂਦਰ ਕੋਲ ਚੁੱਕਿਆ ਗਿਆ ਸੀ ਪਾਣੀਆਂ ਦਾ ਮੁੱਦਾ



ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਬੀਤੇ ਦਿਨ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕੀਤੀ ਗਈ ਸੀ। ਉਨ੍ਹਾਂ ਕੇਂਦਰ ਸਰਕਾਰ ਤੋਂ ਨਹਿਰੀ ਪ੍ਰਾਜੈਕਟ ਦੀ ਮੁਰੰਮਤ ਲਈ ਆਰਥਿਕ ਪੈਕੇਜ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਲੁਧਿਆਣਾ ਦੇ ਬੁੱਢਾ ਨਾਲਾ ਪ੍ਰਾਜੈਕਟ ਵਿੱਚ ਵੀ ਕੇਂਦਰ ਤੋਂ ਮਦਦ ਮੰਗੀ ਗਈ ਹੈ।



ਸੀਐਮ ਮਾਨ ਨੇ ਕਿਹਾ ਸੀ ਕਿ ਆਜ਼ਾਦੀ ਤੋਂ ਪਹਿਲਾਂ ਬਣੀ ਅੱਪਰ ਬਾਰੀ ਦੁਆਬ ਨਹਿਰ (ਯੂਬੀਡੀਸੀ) ਦਾ ਹੁਣ ਬੁਰਾ ਹਾਲ ਹੈ ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਕਿਹਾ ਸੀ ਕਿ ਆਜ਼ਾਦੀ ਤੋਂ ਬਾਅਦ ਬਣੀਆਂ ਨਹਿਰਾਂ ਨੂੰ ਵੀ ਮਜ਼ਬੂਤ ਤੇ ਨਵੀਨੀਕਰਨ ਦੀ ਲੋੜ ਹੈ। ਇਸ ਲਈ ਕੇਂਦਰ ਸਰਕਾਰ ਨੂੰ ਸੂਬੇ ਨੂੰ ਵਿਸ਼ੇਸ਼ ਪੈਕੇਜ ਦੇਣਾ ਚਾਹੀਦਾ ਹੈ। 


ਸੀਐਮ ਮਾਨ ਨੇ ਕਿਹਾ ਸੀ ਕਿ ਇਸ ਨਾਲ ਨਹਿਰਾਂ ਦੀ ਪਾਣੀ ਦੀ ਸਮਰੱਥਾ ਵਧਾਉਣ ਵਿੱਚ ਮਦਦ ਮਿਲੇਗੀ ਤੇ ਸੂਬੇ ਦੇ ਕਿਸਾਨਾਂ ਨੂੰ ਫਾਇਦਾ ਹੋਵੇਗਾ। ਇਸ ਦੌਰਾਨ ਕੇਂਦਰੀ ਮੰਤਰੀ ਸ਼ੇਖਾਵਤ ਨੇ ਵੀ ਭਗਵੰਤ ਮਾਨ ਨੂੰ ਪੂਰਨ ਸਹਿਯੋਗ ਤੇ ਤਾਲਮੇਲ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਕੇਂਦਰ ਸਰਕਾਰ ਪੰਜਾਬ ਸਰਕਾਰ ਦੀਆਂ ਮੰਗਾਂ ’ਤੇ ਗੌਰ ਕਰੇਗੀ।