Election Update: ਚੋਣ ਕਮਿਸ਼ਨ ਨੇ ਪੰਜਾਬ ਸਮੇਤ 4 ਸੂਬਿਆਂ ਦੇ ਡੀਸੀ, ਐਸਐਪੀ ਤੇ ਐਸਪੀ ਰੈਂਕ ਦੇ ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ। ਪੰਜਾਬ ਦੇ ਪੰਜ ਜ਼ਿਲ੍ਹਿਆ ਪਠਾਨਕੋਟ, ਫਾਜ਼ਿਲਕਾ, ਜਲੰਧਰ ਦਿਹਾਤੀ, ਮਲੇਰਕੋਟਲਾ ਤੇ ਬਠਿੰਡਾ ਜ਼ਿਲ੍ਹੇ ਦੇ SSP ਇਸ ਸੂਚੀ ਵਿੱਚ ਸ਼ਾਮਲ ਕੀਤੇ ਗਏ ਹਨ।
ਇਨ੍ਹਾਂ ਵਿੱਚੋਂ 4 PPS ਅਧਿਕਾਰੀ ਜਲੰਧਰ ਰੂਰਲ SSP ਮਖਵਿੰਦਰ ਸਿੰਘ ਭੁੱਲਰ, ਪਠਾਨਕੋਟ SSP ਦਲਜਿੰਦਰ ਸਿੰਘ, ਫਾਜ਼ਿਲਕਾ SSP ਵਰਿੰਦਰ ਸਿੰਘ ਬਰਾੜ ਅਤੇ ਮਲੇਰਕੋਟਲਾ ਦੇ SSP ਹਰਕਮਲਪ੍ਰੀਤ ਸਿੰਘ ਨੂੰ IPS ਕੈਡਰ ਨਾ ਹੋਣ ਕਰਕੇ ਬਦਲਿਆ ਗਿਆ ਹੈ ਜਦੋਂ ਕਿ SSP ਬਠਿੰਡਾ ਹਰਮਨਬੀਰ ਸਿੰਘ ਗਿੱਲ ਨੂੰ ਖਡੂਰ ਸਾਹਿਬ ਤੋਂ ਕਾਂਗਰਸ ਸਾਂਸਦ ਮੈਂਬਰ ਜਸਬੀਰ ਸਿੰਘ ਡਿੰਪਾ ਦਾ ਭਰਾ ਹੋਣ ਕਰਕੇ ਹਟਾਇਆ ਗਿਆ ਹੈ।
ਜ਼ਿਕਰ ਕਰ ਦਈਏ ਕਿ ਦੋ ਦਿਨ ਪਹਿਲਾਂ ਇਲੈਕਸ਼ਨ ਕਮਿਸ਼ਨ ਨੇ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਤੇ 2 ਪੁਲਿਸ ਪੁਲਿਸ ਅਧਿਕਾਰੀਆਂ ਦਾ ਤਬਾਦਲਾ ਕਰਨ ਦੇ ਆਦੇਸ਼ ਜਾਰੀ ਕੀਤੇ ਸਨ ਜਿਸ ਵਿੱਚ ਰੋਪੜ ਰੇਂਜ ਦੇ ADGP ਜਸਕਰਨ ਸਿੰਘ ਤੇ ਬਾਰਡਰ ਰੇਂਜ ਦੇ DIG ਨਰਿੰਦਰ ਭਾਰਗਵ ਵੀ ਸ਼ਾਮਲ ਸਨ। ਇਨ੍ਹਾਂ ਦੇ ਜਗ੍ਹਾ ਉੱਤੇ ਅਧਿਕਾਰੀ ਨਿਯੁਕਤ ਕਰਨ ਲਈ 3-3 ਅਧਿਕਾਰੀਆਂ ਦਾ ਪੈਨਲ ਮੰਗਿਆ ਹੈ
ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਲੋਕ ਸਭਾ ਚੋਣਾਂ 2024 ਵਿੱਚ ਬਰਾਬਰੀ ਦਾ ਮੈਦਾਨ ਦੇਣ ਲਈ ਤੇ ਆਪਣੀ ਵਚਨਬੱਧਤਾ ਨੂੰ ਅੱਗੇ ਵਧਾਉਂਦੇ ਹੋਏ, ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਐਸਪੀਜ਼ ਵਜੋਂ ਤਾਇਨਾਤ ਗੈਰ-ਕਾਡਰ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹੇ ਵਿੱਚ ਡੀਐਮ ਅਤੇ ਐਸਪੀ ਦਾ ਅਹੁਦਾ ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਲਈ ਰਾਖਵਾਂ ਹੈ। ਇਸ ਤੋਂ ਇਲਾਵਾ, ਕਮਿਸ਼ਨ ਨੇ ਸਿਆਸੀ ਨੁਮਾਇੰਦਿਆਂ ਨਾਲ ਰਿਸ਼ਤੇਦਾਰੀ ਜਾਂ ਪਰਿਵਾਰਕ ਸਬੰਧਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਬਠਿੰਡਾ ਦੇ ਐਸਐਸਪੀ ਅਤੇ ਆਸਾਮ ਵਿੱਚ ਐਸਪੀ ਸੋਨੀਤਪੁਰ ਦੇ ਤਬਾਦਲੇ ਦੇ ਹੁਕਮ ਦਿੱਤੇ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।