Punjab Police: ਬਨੂੜ ਵਿੱਚ ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਜਿਸ ਵਿੱਚ ਗੈਂਗਟਸਰ ਦੇ ਗੋਲੀ ਲੱਗੀ ਹੈ। ਪੁਲਿਸ ਨੇ ਉਸ ਕੋਲੋਂ ਹਥਿਆਰ ਬਰਾਮਦ ਕੀਤੇ ਹਨ।  ਪੰਜਾਬ ਪੁਲਿਸ ਦੇ ਡੀਜੀਪੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ. ਪੰਜਾਬ ਪੁਲਿਸ ਨੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਦੀਪਕ ਅਤੇ ਰਮਨਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ ਤੇ 12 ਘੰਟਿਆਂ ਵਿੱਚ ਦੋ ਵਾਰਦਾਤਾਂ ਨੂੰ ਸੁਲਝਾਇਆ ਹੈ ਪਟਿਆਲਾ ਪੁਲਿਸ ਵੱਲੋਂ ਬਨੂੜ,ਰਾਜਪੁਰਾ ਤੋਂ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ ਹੈ, ਉਹ ਰਾਜਪੁਰਾ-ਪਟਿਆਲਾ ਟੋਲ ਪਲਾਜ਼ਾ ਅਤੇ ਰਾਜਪੁਰਾ ਵਿਖੇ ਇੱਕ ਸ਼ਰਾਬ ਦੇ ਠੇਕੇ 'ਤੇ ਕੱਲ੍ਹ ਦੇਰ ਰਾਤ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਿੱਚ ਸ਼ਾਮਲ ਸਨ।






ਉਹ ਮੋਹਾਲੀ ਤੋਂ ਆ ਰਹੇ ਸਨ ਜਦੋਂ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਰੋਕਿਆ, ਗ੍ਰਿਫਤਾਰੀ ਤੋਂ ਬਚਣ ਦੀ ਕੋਸ਼ਿਸ਼ ਵਿੱਚ ਉਨ੍ਹਾਂ ਨੇ ਪੁਲਿਸ ਪਾਰਟੀ 'ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਪਾਰਟੀ ਨੇ ਆਤਮ ਰੱਖਿਆ ਵਿੱਚ ਜਵਾਬੀ ਗੋਲੀਬਾਰੀ ਕੀਤੀ ਅਤੇ ਕਰਾਸ ਫਾਇਰਿੰਗ ਵਿੱਚ ਇੱਕ ਗੈਂਗਸਟਰ ਜ਼ਖਮੀ ਹੋ ਗਿਆ। ਇਸ ਮੌਕੇ ਇੱਕ ਰਿਵਾਲਵਰ ਤੇ ਇੱਕ ਪਿਸਤੌਲ ਬਰਾਮਦ ਹੋਇਆ ਹੈ।


ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ। ਫਾਰਵਰਡ ਅਤੇ ਬੈਕਵਰਡ ਲਿੰਕੇਜ ਲਈ ਹੋਰ ਜਾਂਚ ਜਾਰੀ ਹੈ। ਪੰਜਾਬ ਪੁਲਿਸ ਮਾਨਯੋਗ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਸੰਗਠਿਤ ਅਪਰਾਧਿਕ ਗਠਜੋੜ ਨੂੰ ਨੱਥ ਪਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।


ਜਾਣਕਾਰੀ ਮੁਤਾਬਕ, ਉਹ ਵਿਦੇਸ਼ 'ਚ ਰਹਿੰਦੇ ਗੈਂਗਸਟਰ ਦੇ ਇਸ਼ਾਰੇ 'ਤੇ ਵਾਰਦਾਤਾਂ ਕਰਦਾ ਸੀ। ਉਸ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਇਹ ਮੁਕਾਬਲਾ ਏਜੀਟੀਐਫ ਦੇ ਡੀਐਸਪੀ ਵਿਕਰਮ ਸਿੰਘ ਬਰਾੜ ਦੀ ਨਿਗਰਾਨੀ ਹੇਠ ਕੀਤਾ ਗਿਆ। ਪੁਲਿਸ ਨੇ ਕਾਫੀ ਦੂਰ ਤੱਕ ਗੈਂਗਸਟਰਾਂ ਦਾ ਪਿੱਛਾ ਕੀਤਾ। ਅੱਗੇ ਪੁਲ ਸੀ ਇਸ ਲਈ ਪੁਲਿਸ ਨੇ ਪੁਲ ਨੂੰ ਦੋਵੇਂ ਪਾਸਿਆਂ ਤੋਂ ਘੇਰ ਲਿਆ ਸੀ।


ਜਿਸ ਤੋਂ ਬਾਅਦ ਗੈਂਗਸਟਰ ਆਪਣੀ ਕਾਰ ਛੱਡ ਕੇ ਕੱਚੀ ਸੜਕ 'ਤੇ ਭੱਜਣ ਲੱਗੇ ਅਤੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗ ਗਈ।