ਪੜਚੋਲ ਕਰੋ

ਸਾਹੋ-ਸਾਹ ਹੋਇਆ ਪੰਜਾਬ ! ਧੁਆਂਖ ਦੀ ਲਪੇਟ 'ਚ ਆਇਆ ਪੂਰਾ ਸੂਬਾ, ਰੈੱਡ ਜ਼ੋਨ 'ਚ ਪਹੁੰਚਿਆ ਪ੍ਰਦੂਸ਼ਣ ਦਾ ਪੱਧਰ, ਫਿਲਹਾਲ ਰਾਹਤ ਦੀ ਨਹੀਂ ਕੋਈ ਉਮੀਦ

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਅਨੁਸਾਰ ਖ਼ਤਰਨਾਕ ਪੱਧਰ 'ਤੇ ਵਧਦੇ ਪ੍ਰਦੂਸ਼ਣ ਕਾਰਨ ਮੰਡੀ ਗੋਬਿੰਦਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ (AQI) 322 ਤੇ ਅੰਮ੍ਰਿਤਸਰ ਦਾ 310 ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਦਾ ਇਹ 372 ਸੀ। ਪਟਿਆਲਾ ਦਾ AQI 247, ਜਲੰਧਰ ਦਾ 220 ਤੇ ਲੁਧਿਆਣਾ ਦਾ 216 ਸੀ

Punjab Weather: ਪੰਜਾਬ ਵਿੱਚ ਧੂੰਏਂ ਦਾ ਕਹਿਰ ਜਾਰੀ ਹੈ। ਬੁੱਧਵਾਰ ਨੂੰ ਰਾਜ ਵਿੱਚ ਪ੍ਰਦੂਸ਼ਣ ਦਾ ਪੱਧਰ ਰੈੱਡ ਜ਼ੋਨ (ਬਹੁਤ ਗਰੀਬ ਸ਼੍ਰੇਣੀ) ਵਿੱਚ ਪਹੁੰਚ ਗਿਆ ਸੀ। ਵੀਰਵਾਰ ਨੂੰ ਵੀ ਸੂਬਾ ਧੂੰਏਂ ਦੀ ਡੂੰਘੀ ਚਾਦਰ ਵਿੱਚ ਲਪੇਟਿਆ ਰਿਹਾ।

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਅਨੁਸਾਰ ਖ਼ਤਰਨਾਕ ਪੱਧਰ 'ਤੇ ਵਧਦੇ ਪ੍ਰਦੂਸ਼ਣ ਕਾਰਨ ਮੰਡੀ ਗੋਬਿੰਦਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ (AQI) 322 ਤੇ ਅੰਮ੍ਰਿਤਸਰ ਦਾ 310 ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਦਾ ਇਹ 372 ਸੀ। ਪਟਿਆਲਾ ਦਾ AQI 247, ਜਲੰਧਰ ਦਾ 220 ਤੇ ਲੁਧਿਆਣਾ ਦਾ 216 ਸੀ, ਜੋ ਕਿ ਗਰੀਬ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ ਸੀ। ਇਸ ਤੋਂ ਇਲਾਵਾ ਬਠਿੰਡਾ ਦਾ AQI 150 ਅਤੇ ਰੂਪਨਗਰ ਦਾ 189 ਦਰਜ ਕੀਤਾ ਗਿਆ। ਅੰਮ੍ਰਿਤਸਰ 'ਚ ਧੂੰਏਂ ਕਾਰਨ ਵਿਜ਼ੀਬਿਲਟੀ ਜ਼ੀਰੋ ਰਹੀ।

ਪੰਜਾਬ ਵਿੱਚ ਲਗਾਤਾਰ ਸਾੜੀ ਜਾ ਰਹੀ ਪਰਾਲੀ

 ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ ਹੈ। ਬੁੱਧਵਾਰ ਨੂੰ ਪਰਾਲੀ ਸਾੜਨ ਦੇ 509 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੁਣ ਤੱਕ ਕੁੱਲ ਗਿਣਤੀ 7621 ਹੋ ਗਈ ਹੈ। ਬੁੱਧਵਾਰ ਨੂੰ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੇ ਸਭ ਤੋਂ ਵੱਧ 91 ਮਾਮਲੇ ਸਾਹਮਣੇ ਆਏ ਹਨ। ਮੋਗਾ 'ਚ 88, ਮੁਕਤਸਰ 'ਚ 79, ਬਠਿੰਡਾ 'ਚ 50, ਤਰਨਤਾਰਨ 'ਚ 40, ਮਾਨਸਾ 'ਚ 24, ਬਰਨਾਲਾ 'ਚ 16, ਫਾਜ਼ਿਲਕਾ 'ਚ 14, ਸੰਗਰੂਰ 'ਚ 7, ਅੰਮ੍ਰਿਤਸਰ 'ਚ 5, ਕਪੂਰਥਲਾ 'ਚ 3 ਅਤੇ ਫਤਿਹਗੜ੍ਹ ਸਾਹਿਬ ਵਿੱਚ ਪਰਾਲੀ ਸਾੜਨ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ। 

ਜੇ ਪਿਛਲੇ ਵਰ੍ਹਿਆਂ ਦੇ ਆਂਕੜਿਆਂ ਉੱਤੇ ਝਾਤ ਮਾਰੀ ਜਾਵੇ ਤਾਂ ਇਸੇ ਦਿਨ ਸਾਲ 2022 ਵਿੱਚ ਪਰਾਲੀ ਸਾੜਨ ਦੇ ਕੁੱਲ 2175 ਤੇ ਸਾਲ 2023 ਵਿੱਚ 1624 ਮਾਮਲੇ ਸਾਹਮਣੇ ਆਏ ਸਨ। 15 ਸਤੰਬਰ ਤੋਂ ਹੁਣ ਤੱਕ ਪਰਾਲੀ ਸਾੜਨ ਦੇ ਕੁੱਲ ਮਾਮਲੇ ਸਾਲ 2022 ਵਿੱਚ 45,319 ਅਤੇ ਸਾਲ 2023 ਵਿੱਚ 26,341 ਹੋ ਗਏ ਹਨ।

ਮੌਜੂਦਾ ਸੀਜ਼ਨ ਵਿੱਚ ਪਰਾਲੀ ਸਾੜਨ ਦੇ ਕੁੱਲ ਕੇਸਾਂ ਦੀ ਗਿਣਤੀ 7621 ਹੈ। ਇਨ੍ਹਾਂ ਅੰਕੜਿਆਂ ਤੋਂ ਸਪੱਸ਼ਟ ਹੈ ਕਿ ਇਸ ਸਾਲ ਘੱਟ ਪਰਾਲੀ ਸਾੜੀ ਗਈ ਹੈ, ਪਰ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ AQI ਲਗਾਤਾਰ ਵੱਧ ਰਿਹਾ ਹੈ ਜਿਸ ਕਾਰਨ ਵਧਦੇ ਪ੍ਰਦੂਸ਼ਣ ਕਾਰਨ ਲੋਕਾਂ ਦਾ ਸਾਹ ਲੈਣਾ ਵੀ ਔਖਾ ਹੋ ਰਿਹਾ ਹੈ।

ਕਿਹੋ ਜਿਹਾ ਹੈ ਪੰਜਾਬ ਦਾ ਮੌਸਮ

ਜੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਬੁੱਧਵਾਰ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 2.2 ਡਿਗਰੀ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ ਇਸ ਕਾਰਨ ਇਹ ਹੁਣ ਆਮ ਨਾਲੋਂ 2.9 ਡਿਗਰੀ ਹੇਠਾਂ ਪਹੁੰਚ ਗਿਆ ਹੈ। ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਵਿੱਚ ਪਾਰਾ ਆਮ ਨਾਲੋਂ ਹੇਠਾਂ ਦਰਜ ਕੀਤਾ ਗਿਆ। ਖਾਸ ਕਰਕੇ ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 21.7 ਡਿਗਰੀ ਰਿਹਾ, ਜੋ ਆਮ ਨਾਲੋਂ 6.3 ਡਿਗਰੀ ਘੱਟ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ 24.0 ਡਿਗਰੀ (ਆਮ ਨਾਲੋਂ 3.2 ਡਿਗਰੀ ਘੱਟ), ਲੁਧਿਆਣਾ ਦਾ 22.8 (ਆਮ ਨਾਲੋਂ 4.8 ਡਿਗਰੀ ਘੱਟ), ਬਠਿੰਡਾ ਦਾ ਵੱਧ ਤੋਂ ਵੱਧ 28.4 ਡਿਗਰੀ, ਗੁਰਦਾਸਪੁਰ ਦਾ 22.5, ਫਤਿਹਗੜ੍ਹ ਸਾਹਿਬ ਦਾ 23.0, ਫ਼ਿਰੋਜ਼ਪੁਰ ਦਾ 24.0 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਪਰ ਪੰਜਾਬ ਦਾ ਘੱਟੋ-ਘੱਟ ਤਾਪਮਾਨ ਅਜੇ ਵੀ ਆਮ ਨਾਲੋਂ 6.7 ਡਿਗਰੀ ਵੱਧ ਹੈ। ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਸਭ ਤੋਂ ਘੱਟ ਤਾਪਮਾਨ 14 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 16.6, ਲੁਧਿਆਣਾ ਦਾ 17.0, ਪਟਿਆਲਾ ਦਾ 18.6 ਅਤੇ ਬਠਿੰਡਾ ਦਾ 19.4 ਡਿਗਰੀ ਦਰਜ ਕੀਤਾ ਗਿਆ।

ਟਾਪ ਹੈਡਲਾਈਨ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget