ਸਰੋਵਰ ਵਿੱਚੋਂ ਲਾਸ਼ ਮਿਲਣ ਦਾ ਮਾਮਲਾ, ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਪਰਿਵਾਰ ਨੇ ਪੁਲਿਸ ਸਟੇਸ਼ਨ ਅੱਗੇ ਲਾਇਆ ਧਰਨਾ
ਸ਼ਹਿਰ ਨਿਵਾਸੀ ਵੱਡੀ ਗਿਣਤੀ ਵਿੱਚ ਥਾਣਾ ਸਿਟੀ ਅੱਗੇ ਪਹੁੰਚੇ। ਪਰਿਵਾਰ ਵੱਲੋ ਮੰਗ ਕੀਤੀ ਜਾ ਰਹੀ ਹੈ ਕਿ ਆਰੋਪੀਆ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਏ ।
ਸ੍ਰੀ ਮੁਕਤਸਰ ਸਾਹਿਬ ਵਿਖੇ ਬੀਤੇ ਦਿਨੀਂ ਈਸ਼ੂ ਨਾਮ ਦੀ ਨੌਜਵਾਨ 31 ਸਾਲਾਂ ਲੜਕੀ ਨੇ ਸਹੁਰੇ ਪਰਿਵਾਰ ਤੋਂ ਤੰਗ ਹੋ ਕੇ ਮੁਕਤਸਰ ਸਾਹਿਬ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਬਣੇ ਸਰੋਵਰ ਵਿੱਚ ਛਲਾਂਗ ਮਾਰ ਕੇ ਆਤਮ ਹੱਤਿਆ ਕਰ ਲਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੇ ਪਤੀ, ਸੱਸ ਅਤੇ ਸਹੁਰੇ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਸੀ, ਪਰ ਦੋਸ਼ੀਆ ਦੀ ਗ੍ਰਿਫ਼ਤਾਰੀ ਨਾ ਹੋਣ ਕਰਕੇ ਪਰਿਵਾਰਕ ਮੈਂਬਰਾਂ ਨੇ ਥਾਣਾ ਸਿਟੀ ਦੇ ਬਾਹਰ ਧਰਨਾ ਲਗਾ ਦਿੱਤਾ।
ਇਹ ਵੀ ਪੜ੍ਹੋ: ਪੁਲਿਸ ਮੁਲਾਜ਼ਮ ਨੇ ਡੀਜੀਪੀ ਨੂੰ ਲਿਖੀ ਚਿੱਠੀ, ਕਿਹਾ, ਸਾਨੂੰ ਤਰੱਕੀ ਦਿਓ ਕਿਤੇ ਐਵੇਂ ਹੀ ਨਾ ਹੋ ਜਾਈਏ ਰਿਟਾਇਡ
ਇਸ ਦੌਰਾਨ ਸ਼ਹਿਰ ਨਿਵਾਸੀ ਵੱਡੀ ਗਿਣਤੀ ਵਿੱਚ ਥਾਣਾ ਸਿਟੀ ਅੱਗੇ ਪਹੁੰਚੇ। ਪਰਿਵਾਰ ਵੱਲੋ ਮੰਗ ਕੀਤੀ ਜਾ ਰਹੀ ਹੈ ਕਿ ਆਰੋਪੀਆ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਏ ।
ਜ਼ਿਕਰ ਕਰ ਦਈਏ ਕਿ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਵਿੱਚੋਂ ਨਵ-ਵਿਆਹੁਤਾ ਦੀ ਲਾਸ਼ ਮਿਲੀ ਸੀ। ਮ੍ਰਿਤਕ ਲੜਕੀ ਦੀ ਉਮਰ ਕਰੀਬ 31 ਸਾਲ ਹੈ ਤੇ ਬਾਹਾਂ ਵਿੱਚ ਚੂੜਾ ਪਾਇਆ ਹੋਇਆ ਹੈ।
ਇਸ ਲਾਸ਼ ਅੱਜ ਸਵੇਰੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਣ ਆਏ ਤੇ ਸਰੋਵਰ ਦੀ ਪਰਿਕਰਮਾ ਕਰ ਰਹੇ ਸ਼ਰਧਾਲੂਆਂ ਨੇ ਸਰੋਵਰ ਵਿੱਚ ਇੱਕ ਲਾਸ਼ ਤਰਦੀ ਹੋਈ ਦੇਖੀ।
ਉਨ੍ਹਾਂ ਨੇ ਇਸ ਦੀ ਸੂਚਨਾ ਦਰਬਾਰ ਸਾਹਿਬ ਦੇ ਮੈਨੇਜਰ ਰੇਸ਼ਮ ਸਿੰਘ ਨੂੰ ਦਿੱਤੀ। ਰੇਸ਼ਮ ਸਿੰਘ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਥਾਣਾ ਸਿਟੀ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਸਰੋਵਰ ਵਿੱਚੋਂ ਬਾਹਰ ਕੱਢਵਾ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਸੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।