Anandpur Sahib: ਪ੍ਰਦੀਪ ਸਿੰਘ ਦਾ ਅੰਤਿਮ ਸਸਕਾਰ ਕਰਨ ਤੋਂ ਪਰਿਵਾਰ ਦਾ ਇਨਕਾਰ, ਜਾਣੋ ਕੀ ਰੱਖੀ ਮੰਗ
ਪਰਿਵਾਰ ਵਾਲਿਆਂ ਨੇ ਭਰੇ ਮਨ ਨਾਲ ਕਿਹਾ ਕਿ ਜੇ ਲੋਕ ਉੱਥੇ ਖੜ੍ਹ ਕੇ ਮੂਕ ਦਰਸ਼ਕ ਨਾ ਬਣਦੇ ਤਾਂ ਉਨ੍ਹਾਂ ਦਾ ਪੁੱਤ ਬਚ ਸਕਦਾ ਸੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ ਉਨ੍ਹਾਂ ਸਮਾਂ ਉਹ ਸਸਕਾਰ ਨਹੀਂ ਕਰਨਗੇ।
Punjab News: ਆਨੰਦਪੁਰ ਸਾਹਿਬ 'ਚ ਕਤਲ ਹੋਏ ਨੋਜਵਾਨ ਪ੍ਰਦੀਪ ਸਿੰਘ ਦੇ ਪਰਿਵਾਰ ਵਾਲਿਆ ਨੇ ਅੱਜ ਪੁਲਿਸ ਨਾਲ ਮੀਟਿੰਗ ਕੀਤੀ ਜਿਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਜਿੰਨ੍ਹਾਂ ਸਮਾਂ ਸਾਰੇ ਆਰੋਪੀ ਫੜ੍ਹੇ ਨਹੀਂ ਜਾਂਦੇ ਉਨ੍ਹਾਂ ਸਮਾਂ ਉਹ ਅੰਤਿਮ ਸਸਕਾਰ ਨਹੀਂ ਕਰਨਗੇ।
ਪਰਿਵਾਰ ਨੇ ਕੀ ਰੱਖੀ ਮੰਗ
ਇਸ ਦੌਰਾਨ ਮ੍ਰਿਤਕ ਦੇ ਤਾਏ ਗੁਰਦਿਆਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦਾ ਮਾਹੌਲ ਠੀਕ ਕਰੇ । ਇਸ ਮੌਕੇ ਉਨ੍ਹਾਂ ਭਰੇ ਮਨ ਨਾਲ ਕਿਹਾ ਕਿ ਜੇ ਲੋਕ ਉੱਥੇ ਖੜ੍ਹ ਕੇ ਮੂਕ ਦਰਸ਼ਕ ਨਾ ਬਣਦੇ ਤਾਂ ਉਨ੍ਹਾਂ ਦਾ ਪੁੱਤ ਬਚ ਸਕਦਾ ਸੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ ਉਨ੍ਹਾਂ ਸਮਾਂ ਉਹ ਸਸਕਾਰ ਨਹੀਂ ਕਰਨਗੇ।
ਪੁਲਿਸ ਵਾਲਿਆਂ ਨੇ ਕੀਤਾ ਕਿਹਾ
ਪਰਿਵਾਰ ਵਾਲਿਆਂ ਨੇ ਲਾਸ਼ ਲਜਾਣ ਤੋਂ ਇਨਕਾਰ ਕਰ ਦਿੱਤਾ ਹੈ ਪਰ ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪਰਿਵਾਰ ਦੇ ਰਿਸ਼ਤੇਦਾਰਾ ਨੇ ਬਾਹਰੋਂ ਆਉਣਾ ਹੈ ਇਸ ਲਈ ਲਾਸ਼ ਨੂੰ ਮੋਰਚਰੀ ਵਿਚ ਰੱਖਿਆ ਗਿਆ ਹੈ । ਪੁਲਿਸ ਅਫਸਰ ਨੇ ਦੱਸਿਆ ਕਿ ਪਰਿਵਾਰ ਵੱਲੋਂ ਪੁਲਿਸ ਨਾਲ ਜਾਂਚ ਵਿੱਚ ਸਹਿਯੋਗ ਦਿੱਤਾ ਜਾ ਰਿਹਾ ਹੈ।ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਬਾਬਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬੇਨਤੀ ਕੀਤੀ ਜਾਵੇਗੀ ਕਿ ਨੌਜਵਾਨ ਦੀ ਆਤਮਿਕ ਸ਼ਾਂਤੀ ਲਈ ਕੇਸਗੜ੍ਹ ਸਾਹਿਬ ਵਿੱਚ ਭੋਗ ਪਾਏ ਜਾਣਗੇ।
ਕੀ ਸੀ ਪੂਰਾ ਮਾਮਲਾ
ਜ਼ਿਕਰ ਕਰ ਦਈਏ ਕਿ ਹੋਲੇ ਮੁਹੱਲੇ ਦੌਰਾਨ ਪ੍ਰਦੀਪ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਆਇਆ ਸੀ। ਉਹ ਕੁਝ ਲੋਕਾਂ ਨੂੰ ਜੀਪਾਂ ਆਦਿ ਵਿੱਚ ਲਾਊਡ ਸਪੀਕਰਾਂ ’ਤੇ ਉੱਚੀ ਆਵਾਜ਼ ਵਿੱਚ ਗੀਤ ਵਜਾਉਣ ਤੋਂ ਵਰਜ ਰਿਹਾ ਸੀ। ਇਸ ਦੌਰਾਨ ਹੰਗਾਮਾ ਹੋਣ 'ਤੇ ਦੂਜੀ ਧਿਰ ਨੇ ਪ੍ਰਦੀਪ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ।
ਪ੍ਰਦੀਪ ਦੇ ਜੱਦੀ ਪਿੰਡ ਗਾਜ਼ੀਕੋਟ ਦੇ ਸਰਪੰਚ ਅਨੁਸਾਰ ਉਸ ਦੀ ਮੌਤ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਪ੍ਰਦੀਪ ਸਾਲ 2018 ਵਿੱਚ ਪਹਿਲੀ ਵਾਰ ਕੈਨੇਡਾ ਜਾ ਕੇ ਵਾਪਸ ਆਇਆ ਸੀ ਅਤੇ ਪਿੰਡ ਦੇ ਨੌਜਵਾਨਾਂ ਨੂੰ ਸਮਾਜ ਸੇਵੀ ਕੰਮਾਂ ਲਈ ਪ੍ਰੇਰਿਤ ਕਰਦਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।