Punjab News : ਸਰਹਿੰਦ ਵਿਖੇ ਜੀਟੀ ਰੋਡ ਉੱਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇੱਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ। ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਰਕੇ ਦੱਸੀ ਜਾ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਫਤਹਿਗੜ੍ਹ ਸਾਹਿਬ ਦੇ ਸਰਕਾਰੀ ਹਸਪਤਾਲ ਰਖਵਾਇਆ ਗਿਆ। ਉਥੇ ਹੀ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਦੀ ਅਣਗਹਿਲੀ ਕਰਕੇ ਕਿਸਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਉਹਨਾਂ ਮ੍ਰਿਤਕ ਕਿਸਾਨ ਦੇ ਪਰਿਵਾਰ ਦਾ ਕਰਜਾ ਮੁਆਫ ਕਰਨ, ਸਰਕਾਰੀ ਨੌਕਰੀ ਤੇ ਮੁਆਵਜੇ ਦੀ ਮੰਗ ਕੀਤੀ।
ਕਿਸਾਨਾਂ ਵੱਲੋਂ ਹਾਈਵੇ ਜਾਮ ਨਾਲ ਲੋਕ ਹੋਏ ਪਰੇਸ਼ਾਨ
ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇ ਜਾਮ ਕਰਨ ਨਾਲ ਲੋਕਾਂ ਨੂੰ ਕਰਨਾ ਪਿਆ ਭਾਰੀ ਮੁਸ਼ਕਲਾਂ ਦਾ ਸਾਹਮਣਾ ਸੜਕਾਂ ਤੇ ਲੱਗੇ ਵੱਡੇ ਵੱਡੇ ਜਾਮ ਲੋਕਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਪੂਰਾ ਕਰੇ ਤਾਂ ਕਿ ਆਮ ਲੋਕਾਂ ਨੂੰ ਮੁਸ਼ਕਲ ਨਾ ਆਵੇ ਇਸ ਮੌਕੇ ਡੀਐੱਸਪੀ ਤਪਾ ਦਾ ਕਹਿਣਾ ਸੀ ਕਿ ਪੁਲਿਸ ਵੱਲੋਂ ਬਦਲਵੇਂ ਰੂਟਾਂ ਰਾਹੀਂ ਪ੍ਰਬੰਧ ਕੀਤੇ ਜਾ ਰਹੇ ਹਨ। ਟ੍ਰੈਫਿਕ ਨੂੰ ਡਾਈਵਰਟ ਕਰ ਕੇ ਲੋਕਾਂ ਨੂੰ ਸਹੀ ਥਾਂ ਤੇ ਜਾਣ ਲਈ ਗਾਈਡ ਕੀਤਾ ਜਾ ਰਿਹਾ ਹੈ।
ਕਿਸਾਨ ਮੌਤ ਤੋਂ ਬਾਅਦ ਕਿਸਾਨ ਆਗੂਆਂ ਨੇ ਕੀਤੀ ਇਹ ਮੰਗਾਂ!
ਉੱਥੇ ਹੀ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਦੀ ਅਣਗਹਿਲੀ ਕਰਕੇ ਕਿਸਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਉਹਨਾਂ ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਦਾ ਕਰਜਾ ਮੁਆਫ ਕਰਨ, ਸਰਕਾਰੀ ਨੌਕਰੀ ਤੇ ਮੁਆਵਜੇ ਦੀ ਮੰਗ ਕੀਤੀ।