ਪੜਚੋਲ ਕਰੋ

Sangrur News: ਕਿਸਾਨ ਨੂੰ ਪਰਾਲੀ ਨੇ ਕੀਤਾ ਮਾਲੋਮਾਲ! ਗੁਰਪ੍ਰੀਤ ਸਿੰਘ ਨੇ 16 ਲੱਖ ਰੁਪਏ ਦੀ ਵੇਚੀ ਪਰਾਲੀ

ਝੋਨੇ ਦੀ ਪਰਾਲੀ ਨੂੰ ਜ਼ਿਆਦਾਤਰ ਕਿਸਾਨ ਬੋਝ ਸਮਝਦੇ ਹਨ, ਜਦੋਂਕਿ ਕਿਸਾਨ ਗੁਰਪ੍ਰੀਤ ਸਿੰਘ ਨੇ ਮੌਕੇ ਦਾ ਭਰਪੂਰ ਲਾਹਾ ਲੈਂਦਿਆਂ ਇਸ ਨੂੰ ਆਪਣੀ ਕਮਾਈ ਦਾ ਸਾਧਨ  ਬਣਾਇਆ। ਉਸ ਨੇ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ 50 ਫੀਸਦੀ ਸਬਸਿਡੀ ’ਤੇ ਪਰਾਲੀ...

Sangrur News: ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਫਿਰੋਜ਼ਪੁਰ ਕੁਠਾਲਾ ਦਾ 26 ਸਾਲਾ ਕਿਸਾਨ ਗੁਰਪ੍ਰੀਤ ਸਿੰਘ ਕੁਠਾਲਾ ਝੋਨੇ ਦੀ ਪਰਾਲੀ ਤੋਂ ਚੰਗੀ ਕਮਾਈ ਕਰ ਰਿਹਾ ਹੈ। ਝੋਨੇ ਦੀ ਪਰਾਲੀ ਨੂੰ ਜ਼ਿਆਦਾਤਰ ਕਿਸਾਨ ਬੋਝ ਸਮਝਦੇ ਹਨ, ਜਦੋਂਕਿ ਕਿਸਾਨ ਗੁਰਪ੍ਰੀਤ ਸਿੰਘ ਨੇ ਮੌਕੇ ਦਾ ਭਰਪੂਰ ਲਾਹਾ ਲੈਂਦਿਆਂ ਇਸ ਨੂੰ ਆਪਣੀ ਕਮਾਈ ਦਾ ਸਾਧਨ  ਬਣਾਇਆ। ਉਸ ਨੇ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ 50 ਫੀਸਦੀ ਸਬਸਿਡੀ ’ਤੇ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਾਂ ਜਿਵੇਂ ਸਟਰਾਅ ਰੇਕ ਤੇ ਬੇਲਰ ਖਰੀਦ ਕੇ ਮੌਕੇ ਦਾ ਪੂਰਾ ਲਾਭ ਉਠਾਇਆ। 

ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਹ ਅਗਾਂਹਵਧੂ ਕਿਸਾਨ 12ਵੀਂ ਪਾਸ ਹੈ ਤੇ ਉਹ 40 ਏਕੜ ਜ਼ਮੀਨ ‘ਤੇ ਖੇਤੀ ਕਰਦਾ ਹੈ ਜਿਸ ਵਿਚ 10 ਏਕੜ ਉਸ ਦੇ ਆਪਣੇ ਜਦੋਂਕਿ 30 ਏਕੜ ਠੇਕੇ ਉੱਤੇ ਹੈ। ਉਸ ਨੇ ਸੰਗਰੂਰ ਆਰਐਨਜੀ ਬਾਇਓ ਗੈਸ ਪਲਾਂਟ, ਪੰਜਗਰਾਈਆਂ ਨਾਲ ਇਕਰਾਰਨਾਮਾ ਕਰਕੇ ਪਿਛਲੇ ਸਾਲ 12000 ਕੁਇੰਟਲ ਪਰਾਲੀ ਦੀਆਂ ਗੱਠਾਂ ਦੀ ਸਪਲਾਈ ਕਰਕੇ ਲਗਪਗ 16 ਲੱਖ ਰੁਪਏ ਕਮਾਏ ਸਨ। ਹੁਣ ਇਸ ਨੌਜਵਾਨ ਕਿਸਾਨ ਨੇ ਆਪਣੇ ਦੋਸਤ ਸੁਖਵਿੰਦਰ ਸਿੰਘ ਦੀ ਮਦਦ ਨਾਲ ਦੋ ਬੇਲਰ ਤੇ ਦੋ ਰੇਕਸ ਸਮੇਤ ਚਾਰ ਨਵੀਆਂ ਮਸ਼ੀਨਾਂ ਖਰੀਦੀਆਂ ਹਨ।

ਇਸ ਸਾਲ ਇਕ ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰਨ ਦੀ ਉਮੀਦ ਜ਼ਾਹਿਰ ਕਰਦਿਆਂ ਇਸ ਨੌਜਵਾਨ ਕਿਸਾਨ ਨੇ ਦੱਸਿਆ ਕਿ ਉਸ ਨੇ ਇਸ ਸੀਜ਼ਨ ਵਿੱਚ ਸੰਗਰੂਰ ਆਰ.ਐਨ.ਜੀ. ਬਾਇਓ ਗੈਸ ਪਲਾਂਟ, ਪੰਜਗਰਾਈਆਂ ਨੂੰ 160 ਰੁਪਏ ਪ੍ਰਤੀ ਕੁਇੰਟਲ ਤੇ 10 ਰੁਪਏ ਪ੍ਰਤੀ ਗੱਠ ਦੀ ਢੋਆ-ਢੁਆਈ ਦੇ ਹਿਸਾਬ ਨਾਲ 18 ਹਜ਼ਾਰ ਕੁਇੰਟਲ ਪਰਾਲੀ ਦੀਆਂ ਗੱਠਾਂ ਦੀ ਸਪਲਾਈ ਲਈ ਸਮਝੌਤਾ ਸਹੀਬੱਧ ਕੀਤਾ ਹੈ। ਇਸ ਤੋਂ ਇਲਾਵਾ ਉਸ ਨੇ ਪੁਸਵ ਬੇਲਰ, ਮਾਨਸਾ ਨਾਲ ਅੰਮ੍ਰਿਤਸਰ ਜ਼ਿਲ੍ਹੇ ਵਿੱਚ 5000 ਕੁਇੰਟਲ ਪਰਾਲੀ ਦੀਆਂ ਗੱਠਾਂ ਮੁਹੱਈਆ ਕਰਵਾਉਣ ਲਈ ਵੀ ਸਮਝੌਤਾ ਕੀਤਾ ਹੈ। ਉਸ ਵੱਲੋਂ ਪੰਜ ਹਜ਼ਾਰ ਕੁਇੰਟਲ ਪਰਾਲੀ ਸਥਾਨਕ ਗੁੱਜਰ ਭਾਈਚਾਰੇ ਨੂੰ ਸਪਲਾਈ ਕੀਤੀ ਜਾਵੇਗੀ।

ਉਸ ਨੇ ਦੱਸਿਆ ਕਿ ਉਹ ਆਪਣੀ ਜ਼ਮੀਨ ਅਤੇ ਹੋਰ ਨੇੜਲੇ ਪਿੰਡਾਂ ਵਿੱਚੋਂ ਲਗਭਗ 20,000 ਕੁਇੰਟਲ ਗੱਠਾਂ ਸਟੋਰ ਕਰਕੇ ਇਸ ਨੂੰ ਆਫ਼ ਸੀਜ਼ਨ ਵਿੱਚ ਲਗਭਗ 280 ਰੁਪਏ ਦੇ ਹਿਸਾਬ ਨਾਲ ਪੇਪਰ ਮਿੱਲਾਂ, ਬਾਇਓ-ਸੀਐਨਜੀ ਪਲਾਂਟਾਂ ਨੂੰ ਸਪਲਾਈ ਕਰੇਗਾ। ਉਸ ਨੇ ਦੱਸਿਆ ਕਿ ਉਹ ਮਲੇਰਕੋਟਲਾ ਜ਼ਿਲ੍ਹੇ ਵਿੱਚ ਕਰੀਬ 1125 ਏਕੜ ਵਿੱਚੋਂ 18 ਹਜ਼ਾਰ ਕੁਇੰਟਲ ਗੱਠਾਂ ਇਕੱਠੀਆਂ ਕਰੇਗਾ।

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਾਤਾਵਰਣ ਸੁਰੱਖਿਆ ਲਈ ਸੂਬਾ ਸਰਕਾਰ ਦੇ ਯਤਨਾਂ ਵਿੱਚ ਸਹਿਯੋਗ ਦੇਣ ਲਈ ਇਸ ਨੌਜਵਾਨ ਕਿਸਾਨ ਨੂੰ ਵਧਾਈ ਦਿੰਦਿਆਂ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਅਗਾਂਹਵਧੂ ਕਿਸਾਨ ਗੁਰਪ੍ਰੀਤ ਸਿੰਘ ਤੋਂ ਪ੍ਰੇਰਨਾ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਰਾਲੀ ਨੂੰ ਨਾ ਸਾੜਨ ਸਬੰਧੀ ਲੋਕ ਹਿੱਤ ਵਿੱਚ ਚਲਾਈ ਜਾ ਮੁਹਿੰਮ ਦਾ ਹਿੱਸਾ ਬਣਨ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਮੌਜੂਦਾ ਵਾਢੀ ਦੇ ਸੀਜ਼ਨ ਦੌਰਾਨ ਸੂਬੇ ਦੇ ਕਿਸਾਨਾਂ ਨੂੰ ਸਬਸਿਡੀ ’ਤੇ ਸਰਫੇਸ ਸੀਡਰਾਂ ਸਮੇਤ ਲਗਭਗ 24,000 ਸੀ.ਆਰ.ਐਮ. ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
Embed widget