ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ 20 ਦਿਨਾਂ ਤੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਜਾ ਰਿਹਾ ਧਰਨਾ ਅੱਜ ਦੁਪਿਹਰ ਵੇਲੇ ਖ਼ਤਮ ਕਰ ਦਿੱਤਾ ਜਾਵੇਗਾ। ਇਸ ਦੌਰਾਨ ਧਰਨੇ ਵਿੱਚ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ 10-10 ਲੱਖ ਰੁਪਏ ਦੇ ਚੈੱਕ ਦਿੱਤੇ ਜਾਣਗੇ।
ਜ਼ਿਕਰ ਕਰ ਦਈਏ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਪਰਿਵਾਰ ਵਾਲਿਆਂ ਨੂੰ ਧਰਨੇ ਵਾਲੀ ਥਾਂ ਤੇ 10-10 ਲੱਖ ਦੇ ਚੈੱਕ ਦਿੱਤੇ ਜਾਣਗੇ ਜਿਸ ਤੋਂ ਕਿਸਾਨ ਫ਼ਤਿਹ ਮਾਰਚ ਕੱਢਦੇ ਹੋਏ ਧਰਨਾ ਖ਼ਤਮ ਕਰਕੇ ਆਪਣੇ ਘਰਾਂ ਨੂੰ ਜਾਣਗੇ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਕੋਲ ਲਾਇਆ ਧਰਨਾ ਅੱਜ ਚੱਕ ਲਿਆ ਜਾਏਗਾ। ਕਿਸਾਨ ਜਥੇਬੰਦੀ ਤੇ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਸਰਕਾਰ ਨੇ ਕਿਸਾਨਾਂ ਨੂੰ ਲਿਖਤੀ ਭਰੋਸਾ ਦਿੱਤਾ ਹੈ। ਇਸ ਮਗਰੋਂ ਕਿਸਾਨ ਪਿਛਲੇ 20 ਦਿਨਾਂ ਤੋਂ ਜਾਰੀ ਧਰਨਾ ਚੁੱਕਣ ਲਈ ਤਿਆਰ ਹੋ ਗਏ ਹਨ।
ਹਾਸਲ ਜਾਣਕਾਰੀ ਮੁਤਾਬਕ ਕਿਸਾਨ ਜਥੇਬੰਦੀਆਂ ਵੱਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲਗਾਇਆ ਗਿਆ ਧਰਨਾ 29 ਅਕਤੂਬਰ ਨੂੰ ਖਤਮ ਹੋ ਜਾਵੇਗਾ। ਇਹ ਫੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰ ਕੁਲਦੀਪ ਸਿੰਘ ਧਾਲੀਵਾਲ ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਸਮੇਤ 5 ਪ੍ਰਮੁੱਖ ਆਗੂਆਂ ਦਰਮਿਆਨ ਹੋਈ ਸਾਂਝੀ ਬੈਠਕ ਵਿੱਚ ਲਿਆ ਗਿਆ।
ਪਟਿਆਲਾ ਦੇ ਸਰਕਟ ਹਾਊਸ ਵਿਖੇ ਹੋਈ ਇਸ ਬੈਠਕ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਮੇਤ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਕਿਸਾਨ ਆਗੂ ਜਗਤਾਰ ਸਿੰਘ ਕਾਲਾਝਾੜ, ਝੰਡਾ ਸਿੰਘ ਜੇਠੂਕੇ, ਸ਼ੰਗਾਰਾ ਸਿੰਘ ਤੇ ਰੂਪ ਸਿੰਘ ਛੰਨਾ ਤੋਂ ਇਲਾਵਾ ਆਈਜੀ ਜਤਿੰਦਰ ਸਿੰਘ ਔਲਖ, ਆਈਜੀ ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਤੇ ਐਸਐਸਪੀ ਸੰਗਰੂਰ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।