Farmer Protest: ਮੋਹਾਲੀ 'ਚ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਸੰਘਰਸ਼ ਕਰ ਰਹੇ ਕਿਸਾਨ ਆਗੂ ਮੰਗਲਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਪਹੁੰਚੇ। ਚੰਡੀਗੜ੍ਹ ਪੁਲਿਸ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਬੱਸ ਵਿੱਚ ਰਾਜ ਭਵਨ ਲੈ ਕੇ ਆ ਰਹੀ ਹੈ। ਇੱਥੇ ਉਹ ਰਾਜਪਾਲ ਨਾਲ ਮੁਲਾਕਾਤ ਕਰਨਗੇ। ਇਸ ਦੇ ਨਾਲ ਹੀ ਪੰਚਕੂਲਾ ਦੇ ਸੈਕਟਰ 5 ਦੀ ਗਰਾਊਂਡ ਵਿੱਚ ਹੜਤਾਲ ’ਤੇ ਬੈਠੇ ਕਿਸਾਨਾਂ ਦਾ ਵਫ਼ਦ ਹਰਿਆਣਾ ਰਾਜ ਭਵਨ ਪਹੁੰਚਿਆ। ਕਿਸਾਨ ਆਪਣੀਆਂ ਮੰਗਾਂ ਸਬੰਧੀ ਰਾਜਪਾਲ ਨੂੰ ਮੰਗ ਪੱਤਰ ਸੌਂਪਣਗੇ।
ਕਿਸਾਨਾਂ ਦਾ ਕਹਿਣਾ ਹੈ ਕਿ ਇਸ ਮੀਟਿੰਗ ਤੋਂ ਬਾਅਦ ਕਿਸਾਨ ਮੋਰਚੇ ਦੀ ਇੱਕ ਅਹਿਮ ਮੀਟਿੰਗ ਬੁਲਾਈ ਗਈ ਹੈ ਜਿਸ ਵਿੱਚ ਸੰਘਰਸ਼ ਸਬੰਧੀ ਫੈਸਲਾ ਲਿਆ ਜਾਣਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਹ ਟਕਰਾਅ ਤਿੰਨ ਦਿਨਾਂ ਦਾ ਸੀ ਪਰ ਕੁਝ ਮਾਮਲੇ ਰਾਜ ਸਰਕਾਰ ਨਾਲ ਸਬੰਧਤ ਹਨ। ਅਜਿਹੇ 'ਚ ਕਿਸਾਨ ਨਵਾਂ ਮੋਰਚਾ ਖੜ੍ਹਾ ਕਰਨ 'ਤੇ ਵੀ ਵਿਚਾਰ ਕਰ ਸਕਦੇ ਹਨ।
ਕੇਂਦਰ ਸਰਕਾਰ ਤੋਂ ਕੀ ਹਨ ਕਿਸਾਨਾਂ ਦੀਆਂ ਮੰਗਾਂ
ਸਾਰੀਆਂ ਫਸਲਾਂ 'ਤੇ MSP ਦਿਓ
ਫਸਲ ਖਰੀਦ ਗਾਰੰਟੀ ਕਾਨੂੰਨ
ਕਿਸਾਨਾਂ ਸਿਰ ਚੜ੍ਹਿਆ ਸਾਰਾ ਕਰਜ਼ਾ ਮੁਆਫ਼ ਕਰੋ
ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਉ
ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਬਰਖਾਸਤ ਤੇ ਸਜ਼ਾ ਦਿਓ
ਦਿੱਲੀ ਅੰਦੋਲਨ ਦੌਰਾਨ ਕਿਸਾਨਾਂ 'ਤੇ ਦਰਜ ਕੇਸ ਰੱਦ ਕਰੋ
ਬਿਜਲੀ ਸੋਧ ਬਿਲ ਨੂੰ ਚੋਰ ਮੋਰੀਆਂ ਰਾਹੀਂ ਲਾਗੂ ਕਰਨਾ ਬੰਦ ਕਰੋ
60 ਸਾਲ ਤੋਂ ਵੱਧ ਉਮਰ ਦੇ ਸਾਰੇ ਕਿਸਾਨਾਂ ਨੂੰ 10 ਹਜਾਰ ਰੁਪਏ ਮਹੀਨਾ ਪੈਨਸ਼ਨ ਦਿਉ
ਨਿਊਜ਼ਕਲਿੱਕ ਖਿਲਾਫ ਦਰਜ ਕੀਤੀ FIR ਰੱਦ ਕਰੋ
ਕਿਸਾਨ ਘੋਲ ਨੂੰ ਦੇਸ਼ ਵਿਰੋਧੀ ਕਹਿਣਾ ਬੰਦ ਕਰੋ
ਖੇਤੀ ਨੂੰ ਕਾਰਪੋਰੇਟਾਂ ਨੂੰ ਫਸਲ ਵੇਚਣ ਦੀਆਂ ਸਾਰੀਆਂ ਨੀਤੀਆਂ ਰੱਦ ਕਰੋ
ਪਬਲਿਕ ਸੈਕਟਰ ਬਹਾਲ ਕਰੋ ਤੇ ਨਿੱਜੀਕਰਨ ਦੀਆਂ ਨੀਤੀਆਂ ਬੰਦ ਕਰੋ
ਪੰਜਾਬ ਸਰਕਾਰ ਤੋਂ ਕੀ ਹਨ ਕਿਸਾਨਾਂ ਦੀਆਂ ਮੰਗਾਂ
ਹੜ੍ਹਾਂ ਤੇ ਗੜੇਮਾਰੀ ਨਾਲ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਦਿੱਤੇ ਜਾਵੇ
ਝੋਨੇ ਦਾ ਬਦਲ ਦੇਵੇ ਸਰਕਾਰ
ਸਬਜ਼ੀਆਂ, ਮੱਕੀ, ਮੂੰਗੀ, ਗੰਨਾ ਅਤੇ ਹੋਰ ਫਸਲਾਂ ਦੀ MSP ਤੇ ਖਰੀਦ ਦੀ ਗਾਰੰਟੀ ਦਿਓ
ਕਿਸਾਨਾਂ ਦਾ ਸਾਰਾ ਕਰਜ਼ਾ ਰੱਦ ਕੀਤਾ ਜਾਵੇ
ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ
ਗੰਨਾ ਕਿਸਾਨਾਂ ਦਾ ਰਹਿੰਦਾ ਬਕਾਇਆ ਜਾਰੀ ਕੀਤਾ ਜਾਵੇ
ਆਬਾਦਕਾਰ ਕਿਸਾਨਾਂ ਤੋਂ ਜ਼ਮੀਨਾਂ ਖੋਹਣੀਆਂ ਬੰਦ ਕਰੋ ਤੇ ਮਾਲਕੀ ਹੱਕ ਦਿਓ
ਚਿਪ ਵਾਲੇ ਮੀਟਰ ਲਾਉਣੇ ਬੰਦ ਕੀਤੇ ਜਾਣ
ਪਰਾਲੀ ਸਾੜਨ ਕਰਕੇ ਕਿਸਾਨਾਂ ਖਿਲਾਫ ਦਰਜ ਕੀਤੇ ਕੇਸ ਰੱਦ ਹੋਣ
ਜ਼ਮੀਨਾਂ 'ਤੇ ਕੀਤੀਆਂ ਰੈਡ ਐਂਟਰੀਆਂ ਰੱਦ ਕੀਤੀਆਂ ਜਾਣ
ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀਆਂ ਦਿੱਤੀਆਂ ਜਾਣ