Farmer Protest: ‘ਨਹੀਂ ਚਾਹੀਦਾ ਇਹੋ ਜਿਹਾ ਬਦਲਾਅ ! ਮੰਡੀਆਂ ‘ਚ ਝੋਨੇ ਵੇਚਣ ਆਏ ਕਿਸਾਨਾਂ 'ਤੇ ਲਾਠੀਚਾਰਜ, ਕੇਂਦਰ ਨਾਲ ਪੰਜਾਬ ਸਰਕਾਰ ਨੇ ਮਿਲਾਇਆ ਹੱਥ’
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਇਸ ਘਟਨਾ ਦਾ ਵਿਰੋਧ ਕੀਤਾ ਹੈ। ਉਨ੍ਹਾਂ ਸੂਬਾ ਸਰਕਾਰ 'ਤੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕੇਂਦਰ ਸਰਕਾਰ ਨਾਲ ਹੱਥ ਮਿਲਾਇਆ ਹੋਇਆ ਹੈ ਅ
Farmer Protest: ਬਠਿੰਡਾ ਜ਼ਿਲ੍ਹੇ ਦੇ ਪਿੰਡ ਰਾਏਕੇ ਕਲਾਂ ਵਿੱਚ ਝੋਨੇ ਦੀ ਖ਼ਰੀਦ ਵਿੱਚ ਦੇਰੀ ਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਸੋਮਵਾਰ ਦੇਰ ਸ਼ਾਮ ਪੁਲਿਸ ਅਤੇ ਕਿਸਾਨਾਂ ਦਰਮਿਆਨ ਝੜਪ ਹੋ ਗਈ। ਕਿਸਾਨਾਂ ਦਾ ਇਲਜਾਮ ਹੈ ਕਿ ਉਨ੍ਹਾਂ ਉੱਤੇ ਲਾਠੀਚਾਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਹੁਣ ਕਿਸਾਨ ਲੀਡਰਾਂ ਤੇ ਸਿਆਸੀ ਲੀਡਰਾਂ ਵੱਲੋਂ ਇਸ ਦਾ ਜਮ ਕੇ ਵਿਰੋਧ ਕੀਤਾ ਜਾ ਰਿਹਾ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਇਸ ਘਟਨਾ ਦਾ ਵਿਰੋਧ ਕੀਤਾ ਹੈ। ਉਨ੍ਹਾਂ ਸੂਬਾ ਸਰਕਾਰ 'ਤੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕੇਂਦਰ ਸਰਕਾਰ ਨਾਲ ਹੱਥ ਮਿਲਾਇਆ ਹੋਇਆ ਹੈ ਅਤੇ ਵੱਡੇ ਘਰਾਣੇ ਕਿਸਾਨਾਂ ਦੀਆਂ ਮੰਡੀਆਂ 'ਤੇ ਕਬਜ਼ਾ ਕਰਨਾ ਚਾਹੁੰਦੇ ਹਨ।
ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ, ਝੋਨੇ ਦੀ ਖਰੀਦ ਨੂੰ ਲੈ ਕੇ ਬਠਿੰਡਾ ਦੇ ਪਿੰਡ ਰਾਏ ਕੇ ਕਲਾਂ ਵਿਖੇ ਕਿਸਾਨਾਂ ਉੱਪਰ ਕੀਤੇ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦੀ ਹਾਂ, ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਮੰਡੀ ਵਿੱਚ ਫ਼ਸਲ ਵੇਚਣ ਗਏ ਕਿਸਾਨਾਂ ਉੱਪਰ ਡਾਂਗਾਂ ਵਰਾਈਆਂ ਗਈਆਂ ਹਨ, ਕਿਸਾਨ ਦੀ ਫ਼ਸਲ ਨਹੀਂ ਵਿਕ ਰਹੀ, ਕਿਸਾਨਾਂ ਦੀ ਫ਼ਸਲ ਉੱਪਰ ਕੱਟ ਲਗਾਇਆ ਜਾ ਰਿਹਾ ਹੈ, ਪੰਜਾਬ ਦੀ ਨਿਕੰਮੀ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਉਹਨਾਂ ਉੱਪਰ ਲਾਠੀਚਾਰਜ ਕਰਵਾ ਰਹੀ ਹੈ, ਭਗਵੰਤ ਮਾਨ ਕੁਝ ਸ਼ਰਮ ਕਰੋ
ਝੋਨੇ ਦੀ ਖਰੀਦ ਨੂੰ ਲੈ ਕੇ ਬਠਿੰਡਾ ਦੇ ਪਿੰਡ ਰਾਏ ਕੇ ਕਲਾਂ ਵਿਖੇ ਕਿਸਾਨਾਂ ਉੱਪਰ ਕੀਤੇ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦੀ ਹਾਂ ❗
— Harsimrat Kaur Badal (@HarsimratBadal_) November 12, 2024
👉ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਮੰਡੀ ਵਿੱਚ ਫ਼ਸਲ ਵੇਚਣ ਗਏ ਕਿਸਾਨਾਂ ਉੱਪਰ ਡਾਂਗਾਂ ਵਰਾਈਆਂ ਗਈਆਂ ਹਨ❗
👉ਕਿਸਾਨ ਦੀ ਫ਼ਸਲ ਨਹੀਂ ਵਿਕ ਰਹੀ, ਕਿਸਾਨਾਂ ਦੀ ਫ਼ਸਲ ਉੱਪਰ ਕੱਟ ਲਗਾਇਆ ਜਾ ਰਿਹਾ ਹੈ❗
👉ਪੰਜਾਬ… pic.twitter.com/FhsTxnwLqT
ਅਕਾਲੀ ਦਲ ਯੂਥ ਦੇ ਕੌਮੀ ਸਕੱਤਰ ਸਰਬਜੀਤ ਸਿੰਘ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਅਤੇ ਨਾ ਮੰਨਣਯੋਗ ਹੈ। ਪਹਿਲਾਂ ਤੁਸੀਂ ਸਮੇਂ ਸਿਰ ਝੋਨੇ ਦੀ ਖਰੀਦ ਕਰਨ ਵਿੱਚ ਅਸਫਲ ਰਹਿੰਦੇ ਹੋ, ਅਤੇ ਹੁਣ ਤੁਸੀਂ ਸਾਡੇ ਕਿਸਾਨਾਂ 'ਤੇ ਮੰਡੀਆਂ ਵਿੱਚ ਲਾਠੀਆਂ ਤੇ ਵਾਧੂ ਤਾਕਤ ਦੀ ਵਰਤੋਂ ਕਰ ਰਹੇ ਹੋ, ਜੋ ਸਿਰਫ ਆਪਣੀ ਫਸਲ ਦੀ ਖਰੀਦ ਅਤੇ ਸਹੀ ਅਦਾਇਗੀ ਦੀ ਮੰਗ ਕਰ ਰਹੇ ਹਨ। ਇਸ ਤਰ੍ਹਾਂ ਦਾ ‘ਬਦਲਾਅ’ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਤੋਂ ਨਹੀਂ ਚਾਹੀਦੀ।
Outrageous and unacceptable!
— Sarabjeet Singh Jhinjer (@sarbjitjhinjer) November 12, 2024
First, you fail to procure paddy yield in a timely manner, & now you're using batons and extreme force on our Annadatas in mandis who are simply demanding procurement of their crops and rightful payment. @BhagwantMann @AAPPunjab, Punjab doesn't need… pic.twitter.com/YbUzgRY8aD