Punjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਪਦਮਸ਼੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੀ ਹਾਜ਼ਰੀ ‘ਚ ਜਿਲ੍ਹੇ ਵਿੱਚ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਵਾਤਾਵਰਨ ਦੀ ਸਾਂਭ ਸੰਭਾਲ ਕਰਨ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ ।
ਜ਼ਿਲ੍ਹਾ ਤਰਨਤਾਰਨ ਦੇ 51 ਕਿਸਾਨਾਂ ਨੇ ਪਿਛਲੇ 4-5 ਸਾਲ ਤੋਂ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਅਤੇ ਉਹ ਕਿਸਾਨ ਜਿੰਨ੍ਹਾਂ ਨੇ ਵਾਤਾਵਰਨ ਨੂੰ ਸਮਰਪਿਤ ਗੁਰੂ ਨਾਨਕ ਯਾਦਗਾਰੀ ਜੰਗਲ ਆਪਣੀਆਂ ਅਤੇ ਸੰਸਥਾਵਾਂ ਦੀਆਂ ਜ਼ਮੀਨਾਂ ਵਿੱਚ ਲਗਾਏ ਹਨ। ਉਨ੍ਹਾਂ ਸਾਰਿਆਂ ਕਿਸਾਨਾਂ ਨੂੰ ਇਸ ਸਨਮਾਨ ਸਮਾਰੋਹ ਵਿਚ ਸਨਮਾਨ ਕੀਤਾ ਗਿਆ।
ਇਸ ਸਮਾਰੋਹ ਵਿੱਚ ਸੰਬੋਧਨ ਕਰਦਿਆਂ ਕੁਲਤਾਰ ਸੰਧਵਾਂ ਨੇ ਕਿਹਾ ਕਿ ਜੋ ਵੀ ਵਾਤਾਵਰਣ ਸੰਭਾਲ ਸੰਸਥਾਵਾਂ ਕੁਦਰਤ ਦੀ ਸਾਂਭ ਸੰਭਾਲ ਲਈ ਮਿੰਨੀ ਜੰਗਲ ਲਗਾ ਰਹੀਆਂ ਹਨ ਅਤੇ ਜੋ ਕਿਸਾਨ ਪਰਾਲੀ ਨੂੰ ਅੱਗ ਪਿਛਲੇ ਕਈ ਸਾਲਾਂ ਤੋਂ ਨਹੀ ਲਗਾ ਰਹੇ ਹਨ ਉਹਨਾਂ ਦੀ ਸਮਾਜ ਨੂੰ ਬਹੁਤ ਦੇਣ ਹੈ, ਉਨ੍ਹਾਂ ਦਾ ਸਨਮਾਨ ਕਰਨਾ ਵੀ ਬਣਦਾ ਹੈ।
ਉਨ੍ਹਾਂ ਕਿਹਾ ਕਿ ਇਹਨਾਂ ਸੰਸਥਾਵਾਂ ਅਤੇ ਕਿਸਾਨਾਂ ਤੋਂ ਸਾਨੂੰ ਸਾਰਿਆਂ ਨੂੰ ਸੇਧ ਲੈਣੀ ਚਹੀਦੀ ਹੈ ਅਤੇ ਵਾਤਾਵਰਣ ਸੰਭਾਲ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਇਨਸਾਨ ਦੇ ਨਾਲ ਨਾਲ ਹਰ ਤਰ੍ਹਾਂ ਦੇ ਜੀਵ ਜੰਤੂ ਇਹਨਾਂ ਮਿੰਨੀ ਜੰਗਲਾਂ ਵਿੱਚ ਆਪਣੇ ਰਹਿਣ ਬਸੇਰੇ ਬਣਾ ਕੇ ਰਹਿ ਸਕਣ।
ਇਸ ਸਮਾਰੋਹ ਵਿੱਚ ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰ ਸਿੰਘ, ਸਮੂਹ ਖੇਤੀਬਾੜੀ ਅਫ਼ਸਰ, ਖੇਤੀਬਾੜੀ ਵਿਕਾਸ ਅਫ਼ਸਰ,ਖੇਤੀਬਾੜੀ ਵਿਸਥਾਰ ਅਫ਼ਸਰਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਅਧਿਕਾਰੀਆਂ ਮੋਜੂਦ ਸਨ।
ਇਸ ਸਮਾਰੋਹ ਦਾ ਸਾਰਾ ਪ੍ਬੰਧ ਕਾਰ ਸੇਵਾ ਖਡੂਰ ਸਾਹਿਬ, ਭਾਈ ਘਨਈਆ ਕੈਂਸਰ ਰੋਕੋ ਸੁਸਾਇਟੀ,ਯੰਗ ਇਨੋਵੇਟਿਵ ਫਾਰਮਰ ਗਰੁੱਪ(ਗੁਰਪ੍ਰੀਤ ਸਿੰਘ ਚੰਦਬਾਜਾ, ਗੁਰਬਿੰਦਰ ਸਿੰਘ ਬਾਜਵਾ, ਯਾਦਵਿੰਦਰ ਸਿੰਘ ਬੀ. ਟੀ. ਐਮ, ਆਤਮਾ ਨੇ ਕੀਤੀ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।