![ABP Premium](https://cdn.abplive.com/imagebank/Premium-ad-Icon.png)
ਵੱਡੀ ਖਬਰ! ਅੱਜ ਤੋਂ ਮਿਲੇਗੀ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ; ਫਗਵਾੜਾ ਮਿਲ ਦਾ ਕੋਈ ਹੋਰ ਪ੍ਰਬੰਧ ਨਾ ਹੋਇਆ ਤਾਂ ਸਰਕਾਰ ਚਲਾਏਗੀ ਮਿੱਲ
ਮਿਲ ਦੀ ਹਰਿਆਣਾ ਸਥਿਤ ਜਾਇਦਾਦ ਵੇਚ ਕੇ ਮਿਲ ਦੇ ਖਾਤੇ ਵਿਚ ਕਰੀਬ 23.76 ਕਰੋੜ ਰੁਪਏ ਆ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਬਾਕੀ ਬਕਾਇਆ ਰਾਸ਼ੀ ਵੀ ਮਿਲ ਪ੍ਰਬੰਧਕਾਂ ਕੋਲੋਂ ਵਸੂਲ ਕੀਤੀ ਜਾਵੇਗੀ
![ਵੱਡੀ ਖਬਰ! ਅੱਜ ਤੋਂ ਮਿਲੇਗੀ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ; ਫਗਵਾੜਾ ਮਿਲ ਦਾ ਕੋਈ ਹੋਰ ਪ੍ਰਬੰਧ ਨਾ ਹੋਇਆ ਤਾਂ ਸਰਕਾਰ ਚਲਾਏਗੀ ਮਿੱਲ the farmers will get the due payment of sugarcane; If there is no other arrangement for Phagwara mill, the government will run the mill ਵੱਡੀ ਖਬਰ! ਅੱਜ ਤੋਂ ਮਿਲੇਗੀ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ; ਫਗਵਾੜਾ ਮਿਲ ਦਾ ਕੋਈ ਹੋਰ ਪ੍ਰਬੰਧ ਨਾ ਹੋਇਆ ਤਾਂ ਸਰਕਾਰ ਚਲਾਏਗੀ ਮਿੱਲ](https://feeds.abplive.com/onecms/images/uploaded-images/2022/09/05/db5ad59a331e2b0f1b3c94b710a66c771662343550018316_original.jpeg?impolicy=abp_cdn&imwidth=1200&height=675)
ਅੰਮ੍ਰਿਤਸਰ : ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਯੂਨੀਅਨ ਦੁਆਬਾ ਦੇ ਮੈਂਬਰਾਂ ਨਾਲ ਸਥਾਨਕ ਮੀਟਿੰਗ ਹਾਲ ਵਿਚ ਗੱਲਬਾਤ ਕਰਦੇ ਕਿਹਾ ਕਿ ਫਗਵਾੜਾ ਦੀ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵੱਲੋਂ ਕਿਸਾਨਾਂ ਦੇ ਰੋਕੇ ਗਏ ਕਰੀਬ 72 ਕਰੋੜ ਰੁਪਏ ਦੀ ਬਕਾਇਆ ਅਦਾਇਗੀ ਅੱਜ ਤੋਂ ਨੂੰ ਮਿਲਣੀ ਸ਼ੁਰੂ ਹੋ ਜਾਵੇਗੀ।
ਜ਼ਿਕਰਯੋਗ ਹੈ ਕਿ ਮਿਲ ਦੀ ਹਰਿਆਣਾ ਸਥਿਤ ਜਾਇਦਾਦ ਵੇਚ ਕੇ ਮਿਲ ਦੇ ਖਾਤੇ ਵਿਚ ਕਰੀਬ 23.76 ਕਰੋੜ ਰੁਪਏ ਆ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਬਾਕੀ ਬਕਾਇਆ ਰਾਸ਼ੀ ਵੀ ਮਿਲ ਪ੍ਰਬੰਧਕਾਂ ਕੋਲੋਂ ਵਸੂਲ ਕੀਤੀ ਜਾਵੇਗੀ ਜਿਸ ਲਈ ਸਰਕਾਰ ਵੱਲੋਂ ਮਿਲ ਦੇ ਮਾਲਕਾਂ ਦੀ ਨਿੱਜੀ ਜਾਇਦਾਦ ਨੂੰ ਅਟੈਚ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ।
ਖੇਤੀ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਰਕਾਰ ਵੱਲੋਂ ਆ ਰਹੇ ਗੰਨੇ ਦੇ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮਿਲ ਦੇ ਮੌਜੂਦਾ ਮਾਲਕਾਂ ਤੋਂ ਇਲਾਵਾ ਕਈ ਨਿੱਜੀ ਮਿਲਾਂ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਜੇਕਰ ਇੰਨਾਂ ਧਿਰਾਂ ਨਾਲ ਸਾਡਾ ਕੋਈ ਸਮਝੌਤਾ ਸਿਰੇ ਨਾ ਚੜਿਆ ਤਾਂ ਸਰਕਾਰ ਖ਼ੁਦ ਇਹ ਖੰਡ ਮਿਲ ਚਲਾਏਗੀ, ਪਰ ਕਿਸਾਨਾਂ ਦਾ ਗੰਨਾ ਨਹੀਂ ਰੁਲਣ ਦਿੱਤਾ ਜਾਵੇਗਾ।
ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨ ਹਿਤੈਸ਼ੀ ਸਰਕਾਰ ਹੈ ਅਤੇ ਅਸੀਂ ਕਿਸਾਨਾਂ ਨੂੰ ਆਰਥਿਕ ਤੌਰ ਉਤੇ ਮਜ਼ਬੂਤ ਕਰਨਾ ਚਾਹੁੰਦੇ ਹਾਂ, ਕਿਉਂਕਿ ਪੰਜਾਬ ਦੀ 75 ਫੀਸਦੀ ਅਬਾਦੀ ਸਿੱਧੇ ਜਾਂ ਅਸਿੱਧੇ ਤੌਰ ਉਤੇ ਖੇਤੀ ਨਾਲ ਜੁੜੀ ਹੋਈ ਹੈ। ਉਨਾਂ ਕਿਹਾ ਕਿ ਪੰਜਾਬ ਦੇ ਕਿਸਾਨ ਨੂੰ ਪੈਰਾਂ ਸਿਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਮੇਰੀ ਸਾਰੀਆਂ ਕਿਸਾਨ ਧਿਰਾਂ ਤੇ ਯੂਨੀਅਨਾਂ ਨੂੰ ਗੁਜ਼ਾਰਿਸ਼ ਹੈ ਕਿ ਉਹ ਕਿਸੇ ਵੀ ਮਸਲੇ ਉਤੇ ਧਰਨਾ ਲਗਾਉਣ ਤੋਂ ਪਹਿਲਾਂ ਸਾਡੇ ਨਾਲ ਗੱਲਬਾਤ ਲਈ ਮੇਜ਼ ਤੇ ਆ ਕੇ ਬੈਠਣ।
ਉਨ੍ਹਾਂ ਕਿਹਾ ਕਿ ਸਾਡੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾਂ ਖੁੱਲੇ ਹਨ ਅਤੇ ਹਰੇਕ ਮਸਲੇ ਦਾ ਹੱਲ ਵੀ ਗੱਲਬਾਤ ਨਾਲ ਹੀ ਹੋਣਾ ਹੁੰਦਾ ਹੈ। ਇਸ ਮੌਕੇ ਵਿਧਾਇਕ ਸ. ਜਸਵੀਰ ਸਿੰਘ ਰਾਜਾ, ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਸਿੰਘ ਮੂਧਲ, ਕੇਨ ਕਮਿਸ਼ਨਰ ਰਜੇਸ਼ ਕੁਮਾਰ ਰਹੇਜਾ, ਸੁਖਜਿੰਦਰ ਸਿੰਘ ਬਾਜਵਾ ਸਹਾਇਕ ਕੇਨ ਕਮਿਸ਼ਨਰ, ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ, ਸਤਵਿੰਦਰ ਸਿੰਘ ਸੰਧੂ ਤੇ ਕਿਸਾਨ ਯੂਨੀਅਨ ਵੱਲੋਂ ਸ. ਸਤਨਾਮ ਸਿੰਘ ਸਾਹਨੀ, ਕਿਰਪਾਲ ਸਿੰਘ ਤੇ ਹੋਰ ਮੈਂਬਰ ਹਾਜ਼ਰ ਸਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)