Poonch Terror Attack: ਪੁਣਛ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਕੁਲਵੰਤ ਸਿੰਘ ਦੇ ਪਿਤਾ ਨੇ ਵੀ ਕਾਰਗਿਲ ਜੰਗ 'ਚ ਪੀਤਾ ਸੀ ਸ਼ਹਾਦਤ ਦਾ ਜਾਮ
Poonch Terror Attack: ਪੁਣਛ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਵਿੱਚੋਂ ਕੁਲਵੰਤ ਸਿੰਘ ਮੋਗਾ ਦੇ ਪਿੰਡ ਚੜਿੱਕ ਦਾ ਵਸਨੀਕ ਹੈ। ਸ਼ਹੀਦ ਕੁਲਵੰਤ ਸਿੰਘ ਦੇ ਪਿਤਾ ਵੀ ਕਾਰਗਿਲ ਵਿੱਚ ਸ਼ਹੀਦ ਹੋਏ ਸਨ। ਕੁਲਵੰਤ ਆਪਣੇ ਪਿੱਛੇ ਇੱਕ ਧੀ ਤੇ...
Poonch Terror Attack: ਪੁਣਛ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਵਿੱਚੋਂ ਕੁਲਵੰਤ ਸਿੰਘ ਮੋਗਾ ਦੇ ਪਿੰਡ ਚੜਿੱਕ ਦਾ ਵਸਨੀਕ ਹੈ। ਸ਼ਹੀਦ ਕੁਲਵੰਤ ਸਿੰਘ ਦੇ ਪਿਤਾ ਵੀ ਕਾਰਗਿਲ ਵਿੱਚ ਸ਼ਹੀਦ ਹੋਏ ਸਨ। ਕੁਲਵੰਤ ਆਪਣੇ ਪਿੱਛੇ ਇੱਕ ਧੀ ਤੇ ਤਿੰਨ ਮਹੀਨੇ ਦਾ ਬੇਟਾ ਛੱਡ ਗਿਆ ਹੈ। ਉਹ 14 ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ।
ਹਾਸਲ ਜਾਣਕਾਰੀ ਮੁਤਾਬਕ ਕੱਲ੍ਹ ਜਦੋਂ ਪਤਾ ਲੱਗਾ ਕਿ ਉਹ ਸ਼ਹੀਦ ਹੋ ਗਿਆ ਹੈ ਤਾਂ ਪੂਰਾ ਪਰਿਵਾਰ ਸੋਗ ਤੇ ਸਦਮੇ ਵਿੱਚ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਆਪਣਾ ਘਰ ਬਣਾ ਰਿਹਾ ਸੀ। ਅਜੇ ਘਰ ਵੀ ਪੂਰਾ ਨਹੀਂ ਹੋਇਆ ਸੀ ਕਿ ਉਹ ਸ਼ਹੀਦ ਹੋ ਗਿਆ। ਸ਼ਹੀਦ ਕੁਲਵੰਤ ਦੇ ਵਿਆਹ ਨੂੰ ਦੋ ਸਾਲ ਹੀ ਹੋਈ ਸਨ। ਉਸ ਨੇ ਇੱਕ ਮਹੀਨਾ ਪਹਿਲਾਂ ਹੀ ਛੁੱਟੀ ਲਈ ਸੀ।
ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਪੁਣਛ 'ਚ ਅੱਤਵਾਦੀ ਹਮਲੇ 'ਚ ਪੰਜਾਬ ਦੇ ਚਾਰ ਜਵਾਨ ਸ਼ਹੀਦ ਹੋ ਗਏ ਹਨ। ਸ਼ਹੀਦਾਂ ਦੇ ਪਰਿਵਾਰਾਂ ਵਿੱਚ ਸੋਗ ਦਾ ਮਾਹੌਲ ਹੈ। ਇਨ੍ਹਾਂ ਸ਼ਹੀਦ ਜਵਾਨਾਂ ਵਿੱਚ ਬਠਿੰਡਾ ਦੇ ਤਲਵੰਡੀ ਸਾਬੋ ਦਾ ਗੁਰਸੇਵਕ ਸਿੰਘ, ਮੋਗਾ ਦੇ ਪਿੰਡ ਚੜਿੱਕ ਦਾ ਕੁਲਵੰਤ ਸਿੰਘ, ਲੁਧਿਆਣਾ ਜ਼ਿਲ੍ਹੇ ਦੇ ਦੋਰਾਹਾ ਦਾ ਮਨਦੀਪ ਸਿੰਘ ਤੇ ਬਟਾਲਾ ਦੇ ਪਿੰਡ ਤਲਵੰਡੀ ਭਰਥ ਦਾ ਜਵਾਨ ਹਰਕ੍ਰਿਸ਼ਨ ਸਿੰਘ ਸ਼ਾਮਲ ਸਨ।
ਦੱਸ ਦਈਏ ਜੰਮੂ-ਕਸ਼ਮੀਰ ਦੇ ਪੁਣਛ ਵਿੱਚ ਨੈਸ਼ਨਲ ਹਾਈਵੇਅ 'ਤੇ ਹੋਏ ਅੱਤਵਾਦੀ ਹਮਲੇ ਵਿੱਚ ਪੰਜਾਬੀ ਜਵਾਨ ਮਨਦੀਪ ਸਿੰਘ (39) ਸ਼ਹੀਦ ਹੋ ਗਿਆ ਹੈ। ਫੌਜੀ ਅਧਿਕਾਰੀਆਂ ਨੇ ਦੇਰ ਰਾਤ ਫੋਨ 'ਤੇ ਪਰਿਵਾਰ ਨੂੰ ਮਨਦੀਪ ਸਿੰਘ ਦੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ ਹੈ। ਮਨਦੀਪ ਸਿੰਘ ਲੁਧਿਆਣਾ ਜ਼ਿਲ੍ਹੇ ਦੇ ਦੋਰਾਹਾ ਲਾਗੇ ਪਿੰਡ ਚਣਕੋਈਆਂ ਕਲਾਂ ਦਾ ਰਹਿਣ ਵਾਲਾ ਸੀ।
ਹਾਸਲ ਜਾਣਕਾਰੀ ਮੁਤਾਬਕ ਜੰਮੂ-ਕਸ਼ਮੀਰ ਦੇ ਪੁਣਛ ਨੈਸ਼ਨਲ ਹਾਈਵੇ 'ਤੇ ਹੋਏ ਅੱਤਵਾਦੀ ਹਮਲੇ 'ਚ ਲੁਧਿਆਣਾ ਜ਼ਿਲ੍ਹੇ ਦੇ ਹਲਕਾ ਪਾਇਲ ਨਾਲ ਸਬੰਧਤ ਦੋਰਾਹਾ ਲਾਗੇ ਪਿੰਡ ਚਣਕੋਈਆਂ ਕਲਾਂ ਦਾ ਫੌਜੀ ਜਵਾਨ ਮਨਦੀਪ ਸਿੰਘ (39) ਸਪੁੱਤਰ ਸਾਬਕਾ ਸਰਪੰਚ ਸਵਰਗੀ ਰੂਪ ਸਿੰਘ ਵੀ ਸ਼ਾਮਲ ਸੀ ਜੋ ਇਸ ਵੱਡੇ ਹਾਦਸੇ ‘ਚ ਸ਼ਹੀਦ ਹੋ ਗਿਆ ਹੈ।
ਇਸ ਦੀ ਪੁਸਟੀ ਫੌਜ ਵੱਲੋਂ ਮਨਦੀਪ ਸਿੰਘ ਦੇ ਗ੍ਰਹਿ ਵਿਖੇ ਮੋਬਾਈਲ ਫੋਨ ‘ਤੇ ਸੰਪਰਕ ਕਰਕੇ ਦਿੱਤੀ ਗਈ। ਸ਼ਹੀਦ ਮਨਦੀਪ ਸਿੰਘ ਭਾਰਤੀ ਫੌਜ ‘ਚ ਹੌਲਦਾਰ ਸੀ ਤੇ ਕੁਝ ਦਿਨ ਪਹਿਲਾਂ ਹੀ ਛੁੱਟੀ ਕੱਟ ਕੇ ਗਿਆ ਸੀ।
ਇਹ ਵੀ ਪੜ੍ਹੋ: Viral Video: ਬਾਈਕ ਅਤੇ ਘੋੜੇ ਦਾ ਅਨੋਖਾ ਹਾਦਸਾ, ਤੁਸੀਂ ਪਹਿਲੀ ਵਾਰ ਦੇਖੀ ਹੋਵੇਗੀ ਅਜਿਹੀ ਟੱਕਰ...
ਉਹ ਆਪਣੇ ਪਿੱਛੇ ਆਪਣੀ ਮਾਂ, ਪਤਨੀ ਤੇ ਬੇਟਾ ਤੇ ਬੇਟੀ, ਭਰਾਵਾਂ ਸਮੇਤ ਹੱਸਦੇ ਵੱਸਦੇ ਪਰਿਵਾਰ ਨੂੰ ਅਲਵਿਦਾ ਆਖ ਗਿਆ ਹੈ। ਜਿਉਂ ਹੀ ਖਬਰ ਪਿੰਡ ਚਣਕੋਈਆਂ ਕਲਾਂ ਪੁੱਜੀ ਤਾਂ ਸਾਰੇ ਪਿੰਡ ‘ਚ ਸੰਨਾਟਾ ਛਾ ਗਿਆ।
ਇਹ ਵੀ ਪੜ੍ਹੋ: Hemkund sahib yatra 2023: ਸ੍ਰੀ ਹੇਮਕੁੰਟ ਸਾਹਿਬ ਵਿਖੇ ਅਜੇ ਵੀ ਹੋ ਰਹੀ ਬਰਫਬਾਰੀ, ਯਾਤਰਾ ਦੀਆਂ ਤਿਆਰੀਆਂ ਪ੍ਰਭਾਵਿਤ