Flood compensation in Punjab: ਪੰਜਾਬ ਦੇ ਕਿਸਾਨਾਂ ਨੂੰ ਕੱਲ੍ਹ ਤੋਂ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਮਿਲਣਾ ਸ਼ੁਰੂ ਹੋ ਜਾਏਗਾ। ਇਹ ਦਾਅਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ। ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਹਰ ਹਾਲ ਦਿੱਤਾ ਜਾਵੇਗਾ। 


ਦਰਅਸਲ ਸੂਬੇ ਅੰਦਰ ਕਈ ਥਾਵਾਂ ’ਤੇ ਅਜੇ ਵੀ ਪਾਣੀ ਖੜ੍ਹਾ ਹੋਣ ਕਾਰਨ ਫ਼ਸਲਾਂ ਦੀ ਗਿਰਦਾਵਰੀ ਹਾਲੇ ਪੂਰੀ ਨਹੀਂ ਹੋਈ। ਇਸ ਲਈ ਸਵਾਲ ਉੱਠ ਰਹੇ ਸੀ ਕਿ ਮੁਆਵਜ਼ਾ ਮਿਲਣ ਵਿੱਚ ਦੇਰੀ ਹੋ ਸਕਦੀ ਹੈ। ਇਸ ਲਈ ਸਰਕਾਰ ਨੇ ਨਵੀਂ ਪਲਾਨਿੰਗ ਬਣਾਈ ਹੈ। ਇਸ ਤਹਿਤ ਚਾਹੇ ਗਿਰਦਾਵਰੀ ਹਾਲੇ ਪੂਰੀ ਨਹੀਂ ਹੋਈ ਪਰ ਵਾਅਦੇ ਮੁਤਾਬਕ 15 ਅਗਸਤ ਤੋਂ ਮੁਆਵਜ਼ਾ ਦੇਣਾ ਸ਼ੁਰੂ ਕੀਤਾ ਜਾ ਰਿਹਾ ਹੈ। 


ਦੱਸ ਦਈਏ ਕਿ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਤਵਾਰ ਨੂੰ ਕਿਸਾਨ ਆਗੂ ਰਾਕੇਸ਼ ਟਿਕੈਤ ਨਾਲ ਆਪਣੇ ਗ੍ਰਹਿ ਵਿਖੇ ਮੀਟਿੰਗ ਕੀਤੀ। ਇਸ ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਸੂਬਾ ਸਰਕਾਰ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਦੇਣਾ ਸ਼ੁਰੂ ਕਰ ਦਿੱਤਾ ਜਾਵੇਗਾ। 



ਕੈਬਨਿਟ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਕਈ ਥਾਵਾਂ ’ਤੇ ਪਾਣੀ ਖੜ੍ਹਾ ਹੋਣ ਕਾਰਨ ਫ਼ਸਲਾਂ ਦੀ ਗਿਰਦਾਵਰੀ ਹਾਲੇ ਪੂਰੀ ਨਹੀਂ ਹੋਈ ਹੈ, ਪਰ ਮੁਆਵਜ਼ਾ ਦੇਣਾ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਹਰੇਕ ਸਮੱਸਿਆ ਦਾ ਹੱਲ ਕਰਨ ਲਈ ਵਚਨਬੱਧ ਹੈ ਤੇ ਕੇਂਦਰ ਸਰਕਾਰ ਨਾਲ ਐਮਐਸਪੀ ਵਰਗੇ ਮਸਲੇ ਦੀ ਲੜਾਈ ਕਿਸਾਨਾਂ ਨਾਲ ਮਿਲ ਕੇ ਲੜੀ ਜਾਵੇਗੀ। 



ਉਨ੍ਹਾਂ ਕਿਹਾ ਕਿ ਦਿੱਲੀ ਸੋਧ ਬਿੱਲ ਵਰਗੇ ਮੁੱਦੇ ਲਿਆ ਕਿ ਕੇਂਦਰ ਸਰਕਾਰ ਲੋਕਤੰਤਰ ਦਾ ਘਾਣ ਕਰ ਰਹੀ ਹੈ। ਇਸ ਮੌਕੇ ਰਾਕੇਸ਼ ਟਿਕੈਤ ਨੇ ਹੜ੍ਹਾਂ ਨਾਲ ਫ਼ਸਲਾਂ ਦੇ ਹੋਏ ਨੁਕਸਾਨ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਰਕਾਰ ਨੂੰ ਇਸ ਦਾ ਢੁਕਵਾਂ ਮੁਆਵਜ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਐਮਐਸਪੀ ਦੇ ਮੁੱਦੇ ’ਤੇ ਕੇਂਦਰ ਨਾਲ ਲੜਾਈ ਲੜਾਂਗੇ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ