Amritpal Singh: ਸਾਬਕਾ ਸਾਂਸਦ ਨੇ ਖੋਲ੍ਹਿਆ ਮੋਰਚਾ, ਹਾਈਕੋਰਟ 'ਚ ਅੰਮ੍ਰਿਤਪਾਲ ਸਿੰਘ ਵਿਰੁੱਧ ਦਰਜ ਕੀਤੇ ਗਏ ਕੇਸਾਂ ਨੂੰ ਦੇਣਗੇ ਚੁਣੌਤੀ
ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਦੇ ਥਾਣਾ ਬਾਘਾਪੁਰਾਣਾ ਵਿਖੇ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਜਿਸ ਵਿੱਚ ਪੁਲਿਸ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਭਾਰਤ ਸਰਕਾਰ ਖ਼ਿਲਾਫ਼ ਬਗਾਵਤ ਕੀਤੀ ਹੈ, ਇਹ ਸਰਾਸਰ ਝੂਠਾ ਕੇਸ ਹੈ, ਜਿਸ ਦੀ ਉਹ ਪੈਰਵੀ ਕਰਨਗੇ।
Punjab News: ਸਾਬਕਾ ਸੰਸਦ ਮੈਂਬਰ ਅਤੇ ਬਰਨਾਲਾ ਦੇ ਸੀਨੀਅਰ ਵਕੀਲ ਰਾਜਦੇਵ ਸਿੰਘ ਖ਼ਾਲਸਾ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਵਾਰਿਸ ਪੰਜਾਬ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕੀਤੀ। ਐਡਵੋਕੇਟ ਖ਼ਾਲਸਾ ਨੇ ਇੱਕ ਕੇਸ ਵਿੱਚ ਹਾਈ ਕੋਰਟ ਵਿੱਚ ਅੰਮ੍ਰਿਤਪਾਲ ਸਿੰਘ ਦੀ ਨੁਮਾਇੰਦਗੀ ਕਰਨ ਦਾ ਦਾਅਵਾ ਵੀ ਕੀਤਾ ਹੈ।
ਐਡਵੋਕੇਟ ਭਾਈ ਰਾਜਦੇਵ ਸਿੰਘ ਖਾਲਸਾ ਨੇ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਵਿਰੁੱਧ ਦਰਜ ਕੀਤੇ ਗਏ ਗਲਤ ਕੇਸਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ। ਸਰਕਾਰ ਅਤੇ ਪੁਲਿਸ ਦੀ ਇਸ ਧੱਕੇਸ਼ਾਹੀ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।ਸਾਬਕਾ ਸੰਸਦ ਮੈਂਬਰ ਅਤੇ ਪ੍ਰਸਿੱਧ ਫੌਜਦਾਰੀ ਵਕੀਲ ਰਾਜਦੇਵ ਸਿੰਘ ਖਾਲਸਾ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ "ਵਾਰਿਸ ਪੰਜਾਬ ਦੇ" ਸੰਸਥਾ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਬਰਨਾਲਾ ਪਰਤ ਆਏ ਹਨ।
'ਭਾਰਤ ਖ਼ਿਲਾਫ਼ ਬਗ਼ਾਵਤ ਕਰਨ ਦਾ ਝੂਠਾ ਕੇਸ'
ਅੰਮ੍ਰਿਤਪਾਲ ਸਿੰਘ ਨਾਲ ਹੋਈ ਗੱਲਬਾਤ ਉਨ੍ਹਾਂ ਅੱਜ ਮੀਡੀਆ ਸਾਹਮਣੇ ਸਾਂਝੀ ਕੀਤੀ। ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਦੇ ਥਾਣਾ ਬਾਘਾਪੁਰਾਣਾ ਵਿਖੇ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਜਿਸ ਵਿੱਚ ਪੁਲਿਸ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਭਾਰਤ ਸਰਕਾਰ ਖ਼ਿਲਾਫ਼ ਬਗਾਵਤ ਕੀਤੀ ਹੈ, ਇਹ ਸਰਾਸਰ ਝੂਠਾ ਕੇਸ ਹੈ, ਜਿਸ ਦੀ ਉਹ ਪੈਰਵੀ ਕਰਨਗੇ।
'ਖਾਲਸਾਈ ਵਹੀਰ ਨੂੰ ਖ਼ਤਮ ਕਰਨਾ ਮੁੱਖ ਮੰਤਰੀ ਦਾ ਮੁੱਖ ਮੰਤਵ'
ਇਸ ਦੇ ਨਾਲ ਹੀ ਉਸ 'ਤੇ ਲਗਾਏ ਗਏ NSA ਕਾਨੂੰਨ ਨੂੰ ਵੀ ਹਾਈ ਕੋਰਟ 'ਚ ਚੁਣੌਤੀ ਦਿੱਤੀ ਜਾਵੇਗੀ। ਐਡਵੋਕੇਟ ਖਾਲਸਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦਾ ਮੁੱਖ ਮੰਤਵ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵੱਲੋਂ ਅੰਮ੍ਰਿਤ ਸੰਚਾਰ ਲਈ ਚਲਾਈ ਜਾ ਰਹੀ ਖਾਲਸਾਈ ਵਹੀਰ ਨੂੰ ਖਤਮ ਕਰਨਾ ਹੈ।
ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਸਹੀ ਸਲਾਮਤ ਹਨ। ਡਿਬਰੂਗੜ੍ਹ ਜੇਲ੍ਹ ਵਿੱਚ ਉਸ ਨਾਲ ਚੰਗਾ ਸਲੂਕ ਕੀਤਾ ਜਾ ਰਿਹਾ ਹੈ। ਅਸੀਂ ਵੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦਾ ਸਾਥ ਦੇਵਾਂਗੇ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਹਰਜਿੰਦਰ ਸਿੰਘ ਸਿਆਲਕਾ ਅਤੇ ਪਰਮਜੀਤ ਸਿੰਘ ਖਾਲਸਾ ਨੇ ਭਰਪੂਰ ਸਹਿਯੋਗ ਦਿੱਤਾ ਹੈ।