Corona Cases in India: ਦੇਸ਼ ਵਿੱਚ ਕੋਰੋਨਾ ਕੇਸ ਮੁੜ ਵਧਣ ਲੱਗੇ ਹਨ। ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਸੰਕਰਮਿਤ ਦੇ 17,135 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਮਾਮਲੇ ਕੱਲ੍ਹ ਨਾਲੋਂ ਲਗਪਗ ਚਾਰ ਹਜ਼ਾਰ ਵੱਧ ਹਨ, ਯਾਨੀ ਕੱਲ੍ਹ ਨਾਲੋਂ 24.8 ਪ੍ਰਤੀਸ਼ਤ ਵੱਧ, ਜਦੋਂਕਿ 47 ਲੋਕਾਂ ਦੀ ਮੌਤ ਹੋਈ ਹੈ। ਇਸ ਤੋਂ ਇਕ ਦਿਨ ਪਹਿਲਾਂ ਮੰਗਲਵਾਰ ਨੂੰ ਜਾਰੀ ਅੰਕੜਿਆਂ ਵਿੱਚ 13,734 ਨਵੇਂ ਮਾਮਲੇ ਦਰਜ ਕੀਤੇ ਗਏ ਸਨ।
ਅੱਜ ਦੇ ਅੰਕੜੇ ਦੇ ਆਉਣ ਤੋਂ ਬਾਅਦ, ਦੇਸ਼ ਵਿੱਚ ਸੰਕਰਮਿਤਾਂ ਦੀ ਗਿਣਤੀ ਵੱਧ ਕੇ 4,40,67,144 ਹੋ ਗਈ ਹੈ। ਰਿਪੋਰਟ ਅਨੁਸਾਰ, ਭਾਰਤ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 1,37,057 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕੁੱਲ ਮੌਤਾਂ ਦੀ ਗਿਣਤੀ 5,26,477 ਹੋ ਗਈ ਹੈ।
ਦੂਜੇ ਪਾਸੇ, ਜੇਕਰ ਅਸੀਂ ਸਭ ਤੋਂ ਵੱਧ ਕੋਰੋਨਾ ਮਰੀਜ਼ਾਂ ਵਾਲੇ ਰਾਜਾਂ ਦੀ ਗੱਲ ਕਰੀਏ ਤਾਂ ਮਹਾਰਾਸ਼ਟਰ ਇਸ ਸਮੇਂ ਇਸ ਸੂਚੀ ਵਿੱਚ ਸਿਖਰ 'ਤੇ ਹੈ। ਮਹਾਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ਵਿੱਚ 1,886 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਦੂਜੇ ਸਥਾਨ 'ਤੇ ਕਰਨਾਟਕ ਦਾ ਨਾਂ ਹੈ। ਪਿਛਲੇ 24 ਘੰਟਿਆਂ ਵਿੱਚ ਇੱਥੇ 1,736 ਮਾਮਲੇ ਸਾਹਮਣੇ ਆਏ ਹਨ।
ਇਸ ਦੇ ਨਾਲ ਹੀ ਰਾਜਧਾਨੀ ਦਿੱਲੀ ਵਿੱਚ 1,506 ਮਾਮਲੇ ਦਰਜ ਕੀਤੇ ਗਏ ਹਨ। ਚੌਥੇ ਤੇ ਪੰਜਵੇਂ ਸਥਾਨ 'ਤੇ ਸਭ ਤੋਂ ਵੱਧ ਸੰਕਰਮਿਤ ਮਾਮਲੇ ਦਰਜ ਕਰਨ ਵਾਲੇ ਤਾਮਿਲਨਾਡੂ ਵਿੱਚ 1,302 ਤੇ ਕੇਰਲ ਵਿੱਚ 1,057 ਮਾਮਲੇ ਦਰਜ ਕੀਤੇ ਗਏ ਹਨ। ਦੱਸ ਦੇਈਏ ਕਿ ਕੱਲ੍ਹ ਯਾਨੀ 2 ਅਗਸਤ ਨੂੰ ਜਿੱਥੇ ਦੇਸ਼ ਵਿੱਚ ਕੋਰੋਨਾ ਦੇ 13 ਹਜ਼ਾਰ ਮਾਮਲੇ ਦਰਜ ਹੋਏ ਸਨ, ਉੱਥੇ ਹੀ 1 ਅਗਸਤ ਨੂੰ 16,464 ਮਾਮਲੇ ਸਾਹਮਣੇ ਆਏ ਸਨ ਤੇ 31 ਜੁਲਾਈ ਨੂੰ 19,673 ਨਵੇਂ ਮਾਮਲੇ ਦਰਜ ਕੀਤੇ ਗਏ ਸਨ।