Weather Update: ਪੰਜਾਬ ਵਿੱਚ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਅੱਜ ਕਈ ਸ਼ਹਿਰਾਂ ਵਿੱਚ ਸੰਘਣੀ ਧੁੰਦ ਕਾਰਨ ਹਾਲਾਤ ਅਜਿਹੇ ਸੀ ਕਿ ਵਿਜ਼ੀਬਿਲਟੀ 5 ਤੋਂ 10 ਮੀਟਰ ਤੱਕ ਰਹਿ ਗਈ। ਸੜਕਾਂ 'ਤੇ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ। ਇਸ ਦੌਰਾਨ ਹਾਈਵੇਅ 'ਤੇ ਵਾਹਨ ਰੇਂਗਦੇ ਦੇਖੇ ਗਏ। ਧੁੰਦ ਕਰਕੇ ਹਵਾ ਗੁਣਵੱਤਾ ਸੂਚਕ ਅੰਕ ਵੀ ਡਿੱਗ ਗਿਆ। ਇਸ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਵੀ ਦਿੱਕਤ ਆ ਰਹੀ ਹੈ। ਮੌਸਮ ਵਿਭਾਗ ਨੇ 75 ਸ਼ਹਿਰਾਂ ਵਿੱਚ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਸੜਕ 'ਤੇ ਨਿਕਲਦੇ ਸਮੇਂ ਵਾਹਨਾਂ ਦੀਆਂ ਫੌਗ ਲਾਈਟਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਟ੍ਰੈਫਿਕ ਪੁਲਿਸ ਦੀ ਐਡਵਾਈਜ਼ਰੀ ਹੈ ਕਿ ਬਹੁਤ ਜ਼ਰੂਰੀ ਕੰਮ ਨਾ ਹੋਵੇ ਤਾਂ ਘਰ ਤੋਂ ਬਾਹਰ ਨਾ ਨਿਕਲੋ। ਇਸ ਦੇ ਨਾਲ ਹੀ ਆਪਣੇ ਚਿਹਰੇ ਨੂੰ ਢੱਕ ਕੇ ਰੱਖਣ ਦੀ ਕੋਸ਼ਿਸ਼ ਕਰੋ।
ਮੌਸਮ ਵਿਭਾਗ ਨੇ 75 ਸ਼ਹਿਰਾਂ ਵਿੱਚ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਸ਼ਹਿਰਾਂ ਵਿੱਚ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਮੂਨਕ, ਪਾਤੜਾਂ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਹਿਗੜ੍ਹ ਸਾਹਿਬ, ਅਮਲੋਹ, ਮੁਹਾਲੀ, ਤਲਵੰਡੀ ਸਾਬੋ ਸ਼ਾਮਲ ਹਨ।
ਇਸ ਤੋਂ ਇਲਾਵੇ ਅਬੋਹਰ, ਮਲੋਟ, ਬਠਿੰਡਾ, ਗਿੱਦੜਬਾਹਾ, ਫਾਜ਼ਿਲਕਾ, ਰਾਜਪੁਰਾ ਫੂਲ, ਜੈਤੋ, ਸ੍ਰੀ ਮੁਕਤਸਰ ਸਾਹਿਬ, ਜਲਾਲਾਬਾਦ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਖਮਾਣੋਂ, ਲੁਧਿਆਣਾ, ਖਰੜ, ਖਮਾਣੋਂ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਰੂਪਨਗਰ, ਬਲਾਚੌਰ, ਬਾਘਾ ਪੁਰਾਣਾ, ਫਰੀਦਕੋਟ 'ਚ ਵੀ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Benefits Of Haldi: ਹਲਦੀ ਹੈ ਸੁਪਰਫੂਡ, ਇਹ ਦਿਲ ਲਈ ਬਹੁਤ ਫਾਇਦੇਮੰਦ, ਸਰੀਰ ਵਿੱਚ ਸੋਜ ਅਤੇ ਦਰਦ ਲਈ ਰਾਮਬਾਣ
ਇਸ ਤੋਂ ਇਲਾਵਾ ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨ ਤਾਰਨ, ਖਡੂਰ ਸਾਹਿਬ, ਨਿਹਾਲ ਸਿੰਘਵਾਲਾ, ਰਾਏਕੋਟ, ਜਗਰਾਉਂ, ਲੁਧਿਆਣਾ ਪੱਛਮੀ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਹੁਸ਼ਿਆਰਪੁਰ, ਬਾਬਾ ਬਕਾਲਾ, ਅੰਮ੍ਰਿਤਸਰ, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਭੁਲੱਥ, ਦਸੂਹਾ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ ਵਿੱਚ ਵੀ ਅਲਰਟ ਜਾਰੀ ਕੀਤਾ ਗਿਆ ਹੈ।