Flood in Punjab: ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ 'ਚ ਇੱਕ ਵਾਰ ਫਿਰ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ। ਇਸ ਕਾਰਨ ਇੱਕ ਤੋਂ ਬਾਅਦ ਇੱਕ ਪਿੰਡ ਪਾਣੀ ਦੀ ਲਪੇਟ 'ਚ ਆ ਰਹੇ ਹਨ। ਹੁਣ ਸਥਿਤੀ ਇਹ ਬਣ ਗਈ ਹੈ ਕਿ ਪਿੱਛੇ ਤੋਂ ਵੀ ਪਾਣੀ ਛੱਡਿਆ ਜਾ ਰਿਹਾ ਹੈ ਤੇ ਪਾਕਿਸਤਾਨ ਦਾ ਪਾਣੀ ਵੀ ਓਵਰਫਲੋ ਹੋ ਕੇ ਫਸਲਾਂ 'ਚ ਦਾਖਲ ਹੋ ਰਿਹਾ ਹੈ।


ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੇ ਨਜ਼ਦੀਕ ਸਤਲੁਜ ਦਰਿਆ 'ਚ ਪਾਣੀ ਇਸ ਹੱਦ ਤੱਕ ਵੱਧ ਗਿਆ ਹੈ ਕਿ ਪਾਣੀ ਦਾ ਪੱਧਰ ਸਤਲੁਜ ਦਰਿਆ ਦੇ ਪੁਲ ਨੂੰ ਛੂਹ ਰਿਹਾ ਹੈ। ਇਸ ਕਾਰਨ ਇੱਕ ਵਾਰ ਫਿਰ ਸਤਲੁਜ ਦਰਿਆ ਦਾ ਪਾਣੀ ਕਈ ਪਿੰਡਾਂ 'ਚ ਦਾਖਲ ਹੋ ਗਿਆ ਹੈ। ਕਾਂਵਾਂਵਾਲੀ, ਤੇਜਾ ਰੁਹੇਲਾ, ਮਹਾਤਮਾ ਨਗਰ, ਝੰਗੜ ਭੈਣੀ, ਰਾਮ ਸਿੰਘ ਭੈਣੀ ਆਦਿ ਪਿੰਡਾਂ 'ਚ ਪਾਣੀ ਦਾ ਪੱਧਰ ਵਧ ਗਿਆ ਹੈ। 


ਹਾਸਲ ਜਾਣਕਾਰੀ ਮੁਤਾਬਕ ਇੱਕ ਪਾਸੇ ਤੋਂ ਪਿੰਡ ਪਾਣੀ ਦੀ ਮਾਰ ਹੇਠ ਆ ਰਹੇ ਹਨ, ਉੱਥੇ ਹੀ ਪਾਕਿਸਤਾਨ ਵਾਲੇ ਪਾਸਿਓਂ ਪਾਣੀ ਓਵਰਫਲੋ ਹੋ ਕੇ ਫਸਲਾਂ 'ਚ ਦਾਖਲ ਹੋ ਰਿਹਾ ਹੈ। ਭਾਰਤ-ਪਾਕਿਸਤਾਨ ਸਰਹੱਦ 'ਤੇ ਲੱਗੀ ਅੰਤਰਰਾਸ਼ਟਰੀ ਕੰਡਿਆਲੀ ਤਾਰ ਵੀ ਪਾਣੀ ਦੀ ਲਪੇਟ 'ਚ ਆ ਗਈ ਹੈ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਮਦਦ ਦੀ ਅਪੀਲ ਕੀਤੀ ਹੈ। ਦੂਜੇ ਪਾਸੇ ਫਾਜ਼ਿਲਕਾ ਦੇ ਏਡੀਸੀ ਡੀ ਅਮਿਤ ਕੁਮਾਰ ਪੰਚਾਲ ਦਾ ਕਹਿਣਾ ਹੈ ਕਿ ਸਤਲੁਜ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਉਨ੍ਹਾਂ ਵੱਲੋਂ ਸਾਰੇ ਵਿਭਾਗਾਂ ਨੂੰ ਅਲਰਟ ਕਰ ਦਿੱਤਾ ਗਿਆ ਸੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ