Punjab Weather Update: ਪੰਜਾਬ ਦੇ ਛੇ ਜ਼ਿਲ੍ਹਿਆਂ ਧੁੰਦ ਦਾ ਕਹਿਰ! 23 ਦਸੰਬਰ ਮਗਰੋਂ ਹੋਏਗੀ ਬਾਰਸ਼
Punjab Weather Update: ਪੰਜਾਬ ਵਿੱਚ ਸੋਮਵਾਰ ਸਵੇਰੇ ਵੀ ਸੰਘਣੀ ਧੁੰਦ ਛਾਈ ਰਹੀ। ਪੰਜਾਬ ਦੇ ਛੇ ਜ਼ਿਲ੍ਹੇ ਪੂਰੀ ਤਰ੍ਹਾਂ ਧੁੰਦ ਦੀ ਲਪੇਟ ਵਿੱਚ ਰਹੇ, ਜਿੱਥੇ ਵਿਜ਼ੀਬਿਲਟੀ 50 ਮੀਟਰ ਦੇ ਕਰੀਬ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਧੁੰਦ...
Punjab Weather Update: ਪੰਜਾਬ ਵਿੱਚ ਸੋਮਵਾਰ ਸਵੇਰੇ ਵੀ ਸੰਘਣੀ ਧੁੰਦ ਛਾਈ ਰਹੀ। ਪੰਜਾਬ ਦੇ ਛੇ ਜ਼ਿਲ੍ਹੇ ਪੂਰੀ ਤਰ੍ਹਾਂ ਧੁੰਦ ਦੀ ਲਪੇਟ ਵਿੱਚ ਰਹੇ, ਜਿੱਥੇ ਵਿਜ਼ੀਬਿਲਟੀ 50 ਮੀਟਰ ਦੇ ਕਰੀਬ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਧੁੰਦ ਦਾ ਪ੍ਰਭਾਵ 22 ਦਸੰਬਰ ਤੱਕ ਜਾਰੀ ਰਹੇਗਾ। ਉਂਝ ਦਿਨ ਵੇਲੇ ਧੁੱਪ ਵੀ ਨਿਕਲੇਗੀ ਜਿਸ ਕਰਕੇ ਸੀਤ ਲਹਿਰ ਤੋਂ ਬਚਾਅ ਰਹੇਗਾ। ਇਸ ਦੇ ਨਾਲ ਹੀ ਤਾਪਮਾਨ 'ਚ ਲਗਾਤਾਰ ਗਿਰਾਵਟ ਰਹੇਗੀ।
ਮੌਸਮ ਵਿਭਾਗ ਅਨੁਸਾਰ ਸਵੇਰੇ ਅੰਮ੍ਰਿਤਸਰ, ਗੁਰਦਾਸਪੁਰ, ਲੁਧਿਆਣਾ, ਫਰੀਦਕੋਟ, ਮੋਗਾ ਤੇ ਬਠਿੰਡਾ ਵਿੱਚ ਸੰਘਣੀ ਧੁੰਦ ਦੇਖਣ ਨੂੰ ਮਿਲੀ। ਮੌਸਮ ਵਿਭਾਗ ਅਨੁਸਾਰ 22 ਦਸੰਬਰ ਤੋਂ ਪੰਜਾਬ ਵਿੱਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 23 ਦਸੰਬਰ ਤੋਂ ਬਾਅਦ ਪੰਜਾਬ ਦੇ ਕੁਝ ਇਲਾਕਿਆਂ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਕਾਰਨ ਅਜਿਹਾ ਹੋਵੇਗਾ। ਇਸ ਦੇ ਨਾਲ ਹੀ ਪਿਛਲੇ ਕੁਝ ਸਮੇਂ ਤੋਂ ਪਹਾੜਾਂ 'ਤੇ ਤਾਜ਼ਾ ਬਰਫਬਾਰੀ ਹੋਈ ਹੈ। ਪੰਜਾਬ ਦੇ ਸ਼ਹਿਰਾਂ ਵਿੱਚ ਠੰਢੀਆਂ ਹਵਾਵਾਂ ਚੱਲਣ ਕਾਰਨ ਤਾਪਮਾਨ ਵਿੱਚ ਗਿਰਾਵਟ ਆਵੇਗੀ। ਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਸੁੱਕੀ ਠੰਢ ਦਾ ਕਹਿਰ ਜਾਰੀ ਹੈ। ਅੱਜ ਅੰਮ੍ਰਿਤਸਰ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 3.6 ਡਿਗਰੀ ਦਰਜ ਕੀਤਾ ਗਿਆ। ਸਵੇਰ ਦੀ ਸ਼ੁਰੂਆਤ ਧੁੰਦ ਨਾਲ ਹੋਈ, ਪਰ ਦੁਪਹਿਰ ਨੂੰ ਧੁੱਪ ਖਿੜ੍ਹ ਗਈ। ਅੱਜ ਦਿਨ ਦਾ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਤੋਂ ਘੱਟ ਰਹਿਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਜਲੰਧਰ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 5 ਡਿਗਰੀ ਦੇ ਆਸ-ਪਾਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਦਿਨ ਦਾ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 9.8 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਦਿਨ ਦਾ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Veteran Actor: ਦਿੱਗਜ ਅਦਾਕਾਰ ਦਾ ਹਾਰਟ ਅਟੈਕ ਨਾਲ ਦੇਹਾਂਤ, ਸੈਲੇਬਸ ਸਣੇ ਫੈਨਜ਼ ਦਾ ਟੁੱਟਿਆ ਦਿਲ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Dawood Ibrahim Hospitalized: ਦਾਊਦ ਇਬਰਾਹਿਮ ਦੀ ਮੌਤ ਦੀ ਅਫਵਾਹ ਕਦੋਂ-ਕਦੋਂ ਉੱਡੀ ?