Rupnagar News: ਪੰਜਾਬ ਦੇ ਵਿਚ ਪਿੱਟਬੁਲ ਨੇ ਕਹਿਰ ਮਚਾ ਰੱਖਿਆ ਹੈ। ਪਿੱਟਬੁਲ ਕੁੱਤੇ ਨੇ ਆਤੰਕ ਦਾ ਇੱਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਹਰੀਪੁਰ ਵਿੱਚ ਇੱਕ ਨੌਂ ਸਾਲਾ ਬੱਚੇ ’ਤੇ ਪਿੱਟਬੁਲ ਨੇ ਹਮਲਾ ਕਰ ਦਿੱਤਾ, ਜਿਸ ਵਿੱਚ ਬੱਚਾ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਹੈ। ਪੁਲਿਸ ਚੌਕੀ ਪੁਰਖਾਲੀ ਨੇ ਇਸ ਸਬੰਧੀ ਪਿੱਟਬੁਲ ਕੁੱਤੀ ਦੀ ਮਾਲਕਣ ਖਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਘਰ ਵਿੱਚ ਵੜ ਕੇ ਕੀਤਾ ਹਮਲਾ
ਪੁਲਿਸ ਚੌਕੀ ਪੁਰਖਾਲੀ ਦੇ ਇੰਚਾਰਜ ਹਰਮੇਸ਼ ਕੁਮਾਰ ਨੇ ਦੱਸਿਆ ਕਿ ਪੀੜਤ ਬੱਚੇ ਦੀ ਮਾਂ ਸੁਖਜੀਤ ਕੌਰ ਵਾਸੀ ਹਰੀਪੁਰ ਨੇ ਦੱਸਿਆ ਕਿ ਇਹ ਘਟਨਾ 17 ਅਗਸਤ ਦੀ ਹੈ। ਉਸ ਦਾ ਨੌਂ ਸਾਲਾ ਪੁੱਤਰ ਹਰਸ਼ਦੀਪ ਸਿੰਘ ਆਪਣੇ ਘਰ ਵਿੱਚ ਖੇਡ ਰਿਹਾ ਸੀ। ਇਸ ਦੌਰਾਨ ਉਸ ਦੀ ਗੁਆਂਢਣ ਕਮਲਜੀਤ ਕੌਰ ਦੀ ਪਿੱਟਬੁਲ ਨਸਲ ਦੀ ਕੁੱਤੀ ਉਨ੍ਹਾਂ ਦੇ ਘਰ ਅੰਦਰ ਦਾਖ਼ਲ ਹੋ ਗਈ ਅਤੇ ਹਰਸ਼ਦੀਪ ਸਿੰਘ ’ਤੇ ਹਮਲਾ ਕਰ ਦਿੱਤਾ।
ਕੁੱਤੀ ਨੇ ਬੱਚੇ ਨੂੰ ਦੱਬ ਲਿਆ ਸੀ ਆਪਣੇ ਜਬਾੜੇ ਦੇ ਵਿੱਚ
ਇਸ ਦੌਰਾਨ ਰੌਲਾ ਸੁਣ ਕੇ ਉਸ ਦੇ ਗੁਆਂਢੀ ਸਰੂਪ ਸਿੰਘ ਨੇ ਚਾਕੂ ਤੇ ਦਾਤੀ ਦੀ ਮਦਦ ਨਾਲ ਲੜਕੇ ਦੇ ਵਾਲ ਕੱਟ ਕੇ ਕੁੱਤੀ ਦਾ ਜਬਾੜਾ ਖੋਲ੍ਹਣ ਦੀ ਕੋਸ਼ਿਸ਼ ਕੀਤੀ, ਪਰ ਉਸ ਨੇ ਸਿਰ ਦੇ ਵਾਲ ਛੱਡ ਕੇ ਸਿਰ ਨੂੰ ਫੜ ਲਿਆ। ਇਸ ਦੌਰਾਨ ਰੌਲਾ ਸੁਣ ਕੇ ਹੋਰ ਪਿੰਡ ਵਾਸੀ ਵੀ ਲੜਕੇ ਨੂੰ ਛੁਡਾਉਣ ਦੀ ਕੋਸ਼ਿਸ਼ ਕਰਨ ਲੱਗੇ। ਪਿੱਟਬੁਲ ਕੁੱਤੀ ਨੇ ਆਪਣਾ ਮੂੰਹ ਜਕੜੀ ਰੱਖਿਆ। ਲੋਕਾਂ ਨੇ ਕੁੱਤੀ ਨੂੰ ਕੁਹਾੜੀ ਨਾਲ ਮਾਰ ਕੇ ਲੜਕੇ ਦੀ ਜਾਨ ਬਚਾਈ। ਚੌਕੀ ਇੰਚਾਰਜ ਨੇ ਦੱਸਿਆ ਕਿ ਪੁਲਿਸ ਨੇ ਪਿੱਟਬੁਲ ਦੀ ਮਾਲਕਣ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।